Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

6 ਫਰਵਰੀ ਨੂੰ 3 ਘੰਟਿਆਂ ਲਈ ਪੂਰੇ ਦੇਸ਼ ’ਚ ਕਰਾਂਗੇ ਚੱਕਾ ਜਾਮ : ਕਿਸਾਨ ਆਗੂ

PUNJAB NEWS EXPRESS | February 02, 2021 12:25 PM

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਦਿੱਲੀ ਦੀਆਂ ਸਰਹੱਦਾਂ ’ਤੇ 68ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਆਪਣੀ ਮੰਗ ’ਤੇ ਕਾਇਮ ਹਨ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ।
ਕਿਸਾਨ ਆਗੂਆਂ ਨੇ ਆਪਣੇ ਪ੍ਰੈੱਸ ਕਾਨਫਰੰਸ ਵਿੱਚ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਦੇਸ਼ ਭਰ ’ਚ 12 ਤੋਂ 3 ਵਜੇ ਤੱਕ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਗਿ੍ਰਫਤਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਜ਼ਬਤ ਕਰ ਲਿਆ ਗਿਆ, ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ 100 ਤੋਂ ਵਧ ਨੌਜਵਾਨ ਲਾਪਤਾ ਹਨ, ਜਿਨ੍ਹਾਂ ਬਾਰੇ ਪੁਲਿਸ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਬਾਰਡਰ ਦੇ ਨੇੜੇ ਦੀਆਂ ਸੜਕਾਂ ਅਤੇ ਗਲੀਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਧਰਨੇ ਵਾਲੀ ਥਾਂ ’ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਪਾਣੀ ਅਤੇ ਬਿਜਲੀ ਦੀ ਸਪਲਾਈ ਅਤੇ ਨਾਲ ਹੀ ਬਾਥਰੂਮ ਅਤੇ ਇੰਟਰਨੈੱਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਟਵਿੱਟਰ ਇੰਡੀਆ ਨੇ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਊ ਟਵੀਟਾਂ ਨੂੰ ਲੈ ਕੇ ਸੋਮਵਾਰ ਨੂੰ ਤਿੱਖੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਹਨ।
ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਨਾਲ ਇਸ ਸਮੱਸਿਆ ਦਾ ਹੱਲ ਕੱਢੇ। ਅਸੀਂ ਗੱਲਬਾਤ ਲਈ ਤਿਆਰ ਹਾਂ। ਕਿਸਾਨ ਮੋਰਚਾ ਦੇ ਜੋ 40 ਸੰਗਠਨਾਂ ਦੀ 40 ਮੈਂਬਰਾਂ ਦੀ ਕਮੇਟੀ ਹੈ, ਉਸ ਨਾਲ ਸਰਕਾਰ ਗੱਲ ਕਰੇ। ਟਿਕੈਤ ਨੇ ਕਿਹਾ ਕਿ ਇਹ ਗੰਨੇ ਦੀ ਕੀਮਤ ਦਾ ਵੀ ਅੰਦੋਲਨ ਹੈ, ਤਿੰਨ ਕਾਨੂੰਨਾਂ ਦਾ ਵੀ ਅੰਦੋਲਨ ਹੈ, ਪੂਰੇ ਦੇਸ਼ ’ਚ ਕਿਸਾਨਾਂ ਦੀ ਜਿੱਥੇ-ਜਿੱਥੇ ਸਮੱਸਿਆ ਹੈ, ਇਹ ਅੰਦੋਲਨ ਉਸ ਦਾ ਹੈ। ਪੁਲਿਸ ਪ੍ਰਸ਼ਾਸਨ ਨੇ ਪਹਿਲਾਂ ਸਾਡਾ ਜੋ ਸਹਿਯੋਗ ਕੀਤਾ, ਉਸੇ ਸਹਿਯੋਗ ਦੀ ਅਸੀਂ ਉਮੀਦ ਕਰਦੇ ਹਾਂ।
ਗਾਜ਼ੀਪੁਰ ਸਰਹੱਦ ’ਤੇ ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ’ਚ ਮੁੜ ਜਾਨ ਫੂਕਣ ਦਾ ਕੰਮ ਕੀਤਾ। ਉਹ ਧਰਨੇ ਵਾਲੀ ਥਾਂ ’ਤੇ ਹੀ ਰੋਣ ਲੱਗ ਪਏ ਸਨ, ਜਿਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਹੋਰ ਥਾਵਾਂ ਤੋਂ ਕਿਸਾਨਾਂ ਇੱਥੇ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ