Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਚੱਕਾ ਜਾਮ ਅੱਜ

PUNJAB NEWS EXPRESS | February 06, 2021 12:58 PM

ਨਵੀਂ ਦਿੱਲੀ:  ਕੇਂਦਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਪਿਛਲੇ 72 ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਚੱਲੀ ਜੋ ਬੇਸਿੱਟਾ ਰਹੀ।
ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ, ਸ਼ਨੀਵਾਰ ਨੂੰ ਦੇਸ਼ ਭਰ ’ਚ 12 ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਦੇਸ਼ ਭਰ ’ਚ ਕਿਸਾਨ ਹਾਈਵੇਅ ਜਾਮ ਕਰ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਸਾਨਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਦੌਰਾਨ ਸ਼ਾਂਤੀ ਬਣਾਈ ਰੱਖਣ ਤੇ ਕਿਸੇ ਵੀ ਉਕਸਾਵੇ ’ਚ ਨਾ ਆਉਣ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ, ਉਤਰ ਪ੍ਰਦੇਸ਼ ਤੇ ਉਤਰਾਖੰਡ ਨੂੰ ਛੱਡ ਕੇ ਸਮੁੱਚੇ ਦੇਸ਼ ’ਚ ਰਾਜ ਮਾਰਗਾਂ ’ਤੇ ਚੱਕਾ ਜਾਮ ਕਰਕੇ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਜ਼ੋਰਦਾਰ ਰੋਸ ਵਿਖਾਵੇ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਦਿੱਲੀ ’ਚ ਚੱਕਾ ਜਾਮ ਨਹੀਂ ਕਰਾਂਗੇ ਅਤੇ ਸਾਰੀਆਂ ਸਰਹੱਦਾਂ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਚੱਕਾ ਜਾਮ ਸਬੰਧੀ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਪ੍ਰੋਗਰਾਮ ’ਚ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਗਈ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ’ਚ ਕੌਮੀ ਅਤੇ ਰਾਜ ਮਾਰਗਾਂ ’ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ ਪਰ ਇਸ ਦੌਰਾਨ ਐਮਰਜੰਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲੀ ਬੱਸਾਂ ਆਦਿ ਨੂੰ ਨਹੀਂ ਰੋਕਿਆ ਜਾਵੇਗਾ। ਬਿਆਨ ਅਨੁਸਾਰ ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਅਹਿੰਸਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਪ੍ਰੋਗਰਾਮ ਦੌਰਾਨ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ’ਚ ਸ਼ਾਮਿਲ ਨਾ ਹੋਣ। ਉਧਰ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਦਿੱਲੀ ’ਚ ਇਹ ਚੱਕਾ ਜਾਮ ਨਹੀਂ ਹੋਵੇਗਾ।
ਟਿਕੈਤ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ 6 ਫਰਵਰੀ ਨੂੰ ਦਿੱਲੀ ’ਚ ਚੱਕਾ ਜਾਮ ਨਹੀਂ ਹੋਵੇਗਾ। ਵੱਖ-ਵੱਖ ਥਾਂਵਾਂ ’ਚ ਗੱਡੀਆਂ ’ਚ ਸਵਾਰ ਲੋਕਾਂ ਦੇ ਖਾਣ-ਪੀਣ ਦੀ ਵਿਵਸਥਾ ਹੋਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਖੇਤੀ ਕਾਨੂੰਨਾਂ ’ਤੇ ਸਰਕਾਰ ਕਿਸਾਨਾਂ ਨਾਲ ਕੀ ਰੁਖ ਅਪਣਾ ਰਹੀ ਹੈ। ਉੱਥੇ ਹੀ ਉਨ੍ਹਾਂ ਨੇ ਅੰਦੋਲਨ ਦਾ ਸਮਰਥਨ ਕਰ ਰਹੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਲੋਕ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਨਹੀਂ ਆ ਸਕੇ ਹਨ, ਉਹ ਆਪਣੀਆਂ-ਆਪਣੀਆਂ ਥਾਂਵਾਂ ’ਤੇ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਵਿਰੋਧ ਜਤਾਉਣਗੇ। ਇਸ ਦੇ ਨਾਲ ਹੀ ਟਿਕੈਤ ਨੇ ਕਿਹਾ ਕਿ ਕੱਲ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ’ਚ ਕੋਈ ਸੜਕ ਨਾਕਾਬੰਦੀ ਨਹੀਂ ਹੋਵੇਗੀ। ਦਿੱਲੀ ਨੂੰ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ’ਚ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਦੱਸਣਾ ਬਣਦਾ ਹੈ ਕਿ 26 ਜਨਵਰੀ ਨੂੰ ਲਾਲ ਕਿਲੇ ’ਤੇ ਹੋਈ ਹਿੰਸਾ ਤੋਂ ਬਾਅਦ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਨਹੀਂ ਹੋ ਸਕੀੇ। ਸਰਕਾਰ ਵੱਲੋਂ ਭਾਵੇਂ ਕਿਸਾਨਾਂ ’ਤੇ ਹਿੰਸਾ ਕਰਨ ਦੇ ਦੋਸ਼ ਲਾਏ ਗਏ ਪਰ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਸੀ ਕਿ ਲਾਲ ਕਿਲੇ ’ਤੇ ਹਿੰਸਾ ਕਰਨ ਵਾਲੇ ਕੁਝ ਸ਼ਰਾਰਤੀ ਅਨਸਰਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਕਿਸਾਨ ਆਗੂਆਂ ਨੇ ਆਪਣੀ ਟਰੈਕਟਰ ਪਰੇਡ ਨੂੰ ਸਫ਼ਲ ਦੱਸਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ