Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ

PUNJAB NEWS EXPRESS | February 06, 2021 01:00 PM

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਦਿੱਲੀ ਪੁਲਿਸ ਨਾਲ ਰਾਸ਼ਟਰ ਪੱਧਰੀ ਚੱਕਾ ਜਾਮ ਅੰਦੋਲਨ ਤੋਂ ਪਹਿਲਾਂ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਕੱਲ੍ਹ ਦੇ ਚੱਕਾ ਜਾਮ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਸੁਰੱਖਿਆ ਬਲਾਂ ਨੂੰ ਚੌਕਸ ਕੀਤਾ ਹੈ। ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਕਿਸਾਨਾਂ ਲਈ ਯੋਜਨਾਬੱਧ ‘ਚੱਕਾ ਜਾਮ’ ਤੋਂ ਇੱਕ ਦਿਨ ਪਹਿਲਾਂ ਪੁਲਿਸ ਤੇ ਰਾਜ ਪ੍ਰਸ਼ਾਸਨ ਨੂੰ ਤਿੰਨ ਨੁਕਾਤੀ ਸਲਾਹ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਰਾਸ਼ਟਰੀ ਰਾਜਧਾਨੀ ਵਿੱਚ ਮੁੱਖ ਸਥਾਨਾਂ ਉੱਤੇ ਸੁਰੱਖਿਆ ਜਵਾਨਾਂ ਦੀ ਭਾਰੀ ਤਾਇਨਾਤੀ ਦਾ ਹੁਕਮ ਦਿੱਤਾ ਹੈ। ਲਾਲ ਕਿਲੇ ਦੇ ਨਾਲ-ਨਾਲ ਇੰਡੀਆ ਗੇਟ ਤੇ ਸੰਸਦ ਭਵਨ ਲਈ ਵੀ ਭਾਰੀ ਸੁਰੱਖਿਆ ਰਹੇਗੀ।
ਕਿਸਾਨਾਂ ਵੱਲੋਂ ਸ਼ਾਂਤੀਪੂਰਨ ਅੰਦੋਲਨ ਦੀ ਨਿਗਰਾਨੀ ਰੱਖਣ ਲਈ ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਪੁਲਿਸ ਨੂੰ ਮਿਲ ਕੇ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਸੀਮਾਵਾਂ ਉੱਤੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।
ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ਦੇ ਕਿਸਾਨ ਸੂਬਿਆਂ ਤੇ ਰਾਸ਼ਟਰੀ ਰਾਜ ਮਾਰਗਾਂ ਨੂੰ ਵਿਰੋਧ ਸਥਾਨਾਂ ਕੋਲ ਇੰਟਰਨੈੱਟ ਦੀ ਪਾਬੰਦੀ ਵਿਰੁੱਧ 6 ਫ਼ਰਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਬੰਦ ਕਰਨਗੇ।
ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ ਵਿਰੋਧ ਪ੍ਰਦਰਸ਼ਨ ਨਹੀਂ ਕਰਨਗੇ ਪਰ ਬਾਰਡਰਾਂ ’ਤੇ ਪੁਲਿਸ ਸਟੇਸ਼ਨਾਂ ਦੇ ਆਲੇ-ਦੁਆਲੇ ਆਪਣਾ ਅੰਦੋਲਨ ਹੋਵੇਗਾ। ਗਣਤੰਤਰ ਦਵਸ ਮੌਕੇ ਦਿੱਲੀ ਵਿੱਚ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਭਾਰੀ ਹਿੰਸਾ ਤੋਂ ਬਾਅਦ ਹੁਣ ਗ੍ਰਹਿ ਮੰਤਰਾਲਾ ਕੋਈ ਢਿੱਲ-ਮੱਠ ਨਹੀਂ ਵਰਤਣੀ ਚਾਹੁੰਦਾ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ