Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

National

ਕਿਸਾਨਾਂ ਵੱਲੋਂ ਭਲਕੇ ਦੇਸ਼ ਭਰ ’ਚ ਰੋਕੀਆਂ ਜਾਣਗੀਆਂ ਰੇਲਾਂ

PUNJAB NEWS EXPRESS | February 17, 2021 12:24 PM

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਛੇ ਮਹੀਨਿਆਂ ਤੋਂ ਵਧ ਸਮੇਂ ਤੋਂ ਰੋਸ ਰੈਲੀਆਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਧਰ ਦਿੱਲੀ ਦੀਆ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 83ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ।
ਸੰਯੁਕਤ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਰੀਬ ਦੋ ਹਫ਼ਤੇ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਹੁਣ 18 ਫਰਵਰੀ, ਵੀਰਵਾਰ ਨੂੰ 12 ਤੋਂ 4 ਵਜੇ ਤੱਕ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਰੋਸ ਵਜੋ ਦੇਸ਼ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 18 ਫਰਵਰੀ ਨੂੰ ਦੇਸ਼ ਭਰ ਵਿੱਚ ਲੱਖਾਂ ਕਿਸਾਨ ਰੇਲ ਪਟੜੀਆਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਰੇਲ ਗੱਡੀਆਂ ਦਾ ਚੱਕਾ ਜਾਮ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਨੂੰ ਪੂਰੀ ਤਰ੍ਹਾਂ ਸ਼ਾਂਤ ਰੱਖਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਭਾਵੇਂ ਲੋਕਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪਰ ਅਸੀਂ ਉਨ੍ਹਾਂ ਨੂੰ ਕਿਸਾਨ ਅੰਦੋਲਨ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ। ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਹਨਨ ਮੁੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ 18 ਫਰਵਰੀ ਨੂੰ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ 12 ਵਜੇ ਤੋਂ 4 ਵਜੇ ਤੱਕ ਰੇਲ ਪਟੜੀਆਂ ’ਤੇ ਬੈਠ ਕੇ ਚੱਕਾ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਇਹ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਢੰਗ ਨਾਲ ਕਰਾਂਗੇ। ਇਸ ਤੋਂ ਪਹਿਲਾਂ ਅਸੀਂ ਬੀਤੇ ਦਿਨ ਮਿਸ਼ਾਲ ਮਾਰਚ ਵੀ ਪੂਰੇ ਦੇਸ਼ ਵਿੱਚ ਕੱਢਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਗੱਲ ਕੋਈ ਨਹੀਂ ਸੁਣ ਰਿਹਾ, ਜਦਕਿ ਕਿਸਾਨ ਮਜਬੂਰ ਹੋ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ।
ਕਾਮਰੇਡ ਹਨਨ ਮੁੱਲਾ ਨੇ ਕਿਹਾ ਕਿ ਇਸ ਅੰਦੋਲਨ ਦੌਰਾਨ ਸਾਡੇ ਕਰੀਬ 240 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਪਰ ਸਾਡੀ ਕੋਈ ਗੱਲ ਨਹੀਂ ਸੁਣ ਰਿਹਾ। ਉਨ੍ਹਾਂ ਕਿਹਾ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ ਕਰੀਬ 2 ਹਫ਼ਤੇ ਪਹਿਲਾਂ ਐਲਾਨਿਆ ਗਿਆ ਸੀ, ਅਚਾਨਕ ਇਹ ਅਚਾਨਕ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਕਾਰਨ ਭਾਵੇਂ ਤਕਲੀਫ਼ ਹੋਵੇਗੀ, ਪਰ ਉਨ੍ਹਾਂ ਤੋਂ ਵਧ ਤਕਲੀਫ਼ ਸਾਡੀ ਹੈ। ਅਸੀਂ ਸ਼ੁਰੂ ਤੋਂ ਹੀ ਕਿਹਾ ਸੀ ਕਿ ਅੰਦੋਲਨ ਸ਼ਾਂਤੀਪੂਰਨ ਹੋਵੇਗਾ ਅਤੇ ਅਸੀਂ ਜਿੱਤਾਂਗੇ।
ਕਿਸਾਨ ਆਗੂ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਸਰਕਾਰੀ ਸਾਜ਼ਿਸ਼ ਕਰਾਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲੱਖਾਂ ਕਿਸਾਨਾਂ ਨੇ ਦਿੱਲੀ ਵਿੱਚ ਸ਼ਾਂਤੀਮਈ ਢੰਗ ਨਾਲ ਟਰੈਕਟਰ ਪਰੇਡ ਕੱਢੀ ਸੀ, ਪਰ ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਕੁਝ ਥਾਵਾਂ ’ਤੇ ਹਿੰਸਾ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਹੈ ਤੇ ਅੱਗੇ ਵੀ ਅਮਨ ਸ਼ਾਂਤੀ ਕਾਇਮ ਰੱਖੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਹਰਿਆਣਾ ਦੇ ਰਾਜਪਾਲ ਨੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ

ਸ਼ਰਧਾ ਦਾ ਹਲਫ਼ਨਾਮਾ ਦਿੱਤੇ ਬਿਨਾਂ ਗੈਰ-ਹਿੰਦੂ ਨਹੀਂ ਜਾ ਸਕਣਗੇ ਮੰਦਰਾਂ ਦੇ ਅੰਦਰ: ਮਦਰਾਸ ਹਾਈ ਕੋਰਟ ਦਾ ਅਹਿਮ ਫੈਸਲਾ

ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ: ਅਰਵਿੰਦ ਕੇਜਰੀਵਾਲ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਮਾਨ

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ ? - ਕੇਜਰੀਵਾਲ

ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ: ਰਾਜਸਥਾਨ ਦੇ ਕੋਟਾ ਵਿੱਚ ਫੜੇ ਗਏ 3 ਸ਼ੱਕੀ ਨੇਪਾਲ ਭੱਜਣ ਦੀ ਸੀ ਯੋਜਨਾ

ਹਰਿਆਣਾ ਸਰਕਾਰ ਨੇ ਦੋ HCS ਅਧਿਕਾਰੀਆਂ ਦੀਆਂ ਸੇਵਾਵਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪੀਆਂ

ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕਾਰ ਚਾਲਕ ਫ਼ਰਾਰ, 10 ਮਿੰਟ ਤੱਕ ਗੱਡੀ ਹੇਠਾਂ ਫਸਿਆ ਰਿਹਾ ਵਿਅਕਤੀ

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ