Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ : ਦੇਸ਼ ਭਰ ’ਚ ਰੇਲ ਆਵਾਜਾਈ ਰਹੀ ਪ੍ਰਭਾਵਤ

PUNJAB NEWS EXPRESS | February 19, 2021 11:33 AM

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਥੋਪੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਵੀਰਵਾਰ ਨੂੰ 12 ਤੋਂ 4 ਵਜੇ ਤੱਕ ਦੇਸ਼ ਭਰ ਵਿਚ ਰੇਲਾਂ ਰੋਕ ਕੇ ਆਪਣਾ ਵਿਰੋਧ ਦਰਜ ਕਰਵਾਇਆ।
ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦੌਰਾਨ ਵੱਖ-ਵੱਖ ਥਾਵਾਂ ’ਤੇ ਲੱਖਾਂ ਕਿਸਾਨ ਰੇਲਾਂ ਦੀਆਂ ਪੱਟੜੀਆਂ ’ਤੇ ਬੈਠੇ ਨਜ਼ਰ ਆਏ। ਕਈ ਥਾਵਾਂ ’ਤੇ ਕਿਸਾਨਾਂ ਨੇ ਰੇਲਾਂ ਰੋਕੀਆਂ ਤੇ ਜ਼ਬਰਦਸਤ ਰੋਸ ਮੁਜ਼ਾਹਰੇ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਸਾਡਾ ਅੰਦੋਲਨ ਜਾਰੀ ਰਹੇਗਾ।
ਉਧਰ ਰੇਲਵੇ ਨੇ ਇਸ ਅੰਦੋਲਨ ਨੂੰ ਦੇਖਦੇ ਹੋਏ ਕਈ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਅਤੇ ਕੁਝ ਗੱਡੀਆਂ ਦੇ ਰੂਟਾਂ ’ਚ ਤਬਦੀਲੀ ਕੀਤੀ ਗਈ।
ਇਸ ਤੋਂ ਇਲਾਵਾ ਜੀਆਰਪੀ ਤੇ ਆਰਪੀਐਫ ਦੇ ਜਵਾਨਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਰੇਲਵੇ ਨੇ 20 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ’ਚ ਰੇਲ ਰੋਕੋ ਅੰਦੋਲਨ ਨੂੰ ਭਰਪੂਰ ਹੁੰਗਾਰਾ ਮਿਲਿਆ। ਦੋਵੇਂ ਸੂਬਿਆਂ ਦੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ’ਤੇ ਰੇਲ ਪਟੜੀਆਂ ’ਤੇ ਧਰਨੇ-ਪ੍ਰਦਰਸ਼ਨ ਕੀਤੇ। ਇਸ ਸੱਦੇ ਨੂੰ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਵੀ ਜ਼ਬਰਦਸਤ ਹੁੰਗਾਰਾ ਮਿਲਿਆ। ਪੰਜਾਬ ਦੇ ਮਾਨਸਾ ’ਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚਾਰ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੁੰਯਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ। ਕਿਸਾਨ ਆਗੂਆਂ ਅਨੁਸਾਰ ਕੌਮੀ ਅਹਿਮੀਅਤ ਵਾਲੇ ਸਾਰੇ ਰੇਲ ਮਾਰਗਾਂ ਸਮੇਤ ਸਥਾਨਕ ਰੇਲ ਪਟੜੀਆਂ ਉਤੇ ਸ਼ਾਂਤਮਈ ਢੰਗ ਨਾਲ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਅੰਦੋਲਨ ਨੂੰ ਪੂਰੀ ਤਰ੍ਹਾਂ ਸ਼ਾਂਤ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਹੁਣ ਕਿਸਾਨਾਂ ਦਾ ਸਬਰ ਹੋਰ ਨਹੀਂ ਪਰਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਲਾਜ਼ਮੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਚੱਕਾ ਜਾਮ ਤੋਂ ਮਗਰੋਂ ਜਥੇਬੰਦੀਆਂ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਦੋਰਾਹਾ ਰੇਲਵੇ ਸਟੇਸ਼ਨ ’ਤੇ ਜ਼ਿਲ੍ਹਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਆਲੇ ਦੁਆਲੇ ਦੇ 150 ਪਿੰਡਾਂ ਦੇ ਹਜ਼ਾਰਾਂ ਕਿਸਾਨਾਂ ਤੇ ਕਿਸਾਨ ਬੀਬੀਆਂ ਸ਼ਾਮਲ ਹੋਈਆਂ।
ਇਸੇ ਦੌਰਾਨ ਅੰਮਿ੍ਰਤਸਰ ’ਚ ਕਿਸਾਨ ਜਥੇਬੰਦੀਆਂ ਨੇ ਇੱਥੇ ਸਰਹੱਦੀ ਜ਼ਿਲ੍ਹੇ ਵਿਚ ਰੇਲ ਪਟੜੀਆਂ ’ਤੇ ਧਰਨਾ ਦੇ ਕੇ ਰੇਲਾਂ ਰੋਕੀਆਂ। ਇੱਥੇ ਅੰਮਿ੍ਰਤਸਰ ਦਿੱਲੀ ਰੇਲ ਮਾਰਗ ਤੇ ਵੱਲਾ ਫਾਟਕ ਵਿਖੇ ਰੇਲਾਂ ਰੋਕਣ ਲਈ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵੱਲਾ ਫਾਟਕ ਤੋਂ ਇਲਾਵਾ ਜੰਡਿਆਲਾ ਗੁਰੂ, ਬਿਆਸ ਅਤੇ ਕੱਥੂਨੰਗਲ ਨੇੜੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਅੰਦੋਲਨ ਮੁੜ ਭਖ ਗਿਆ ਹੈ।
ਅੱਜ ਕਿਸਾਨ ਜੱਥੇਬੰਦੀਆਂ ਵਲੋਂ ਬਰਨਾਲਾ ਜ਼ਿਲ੍ਹੇ ਵਿੱਚ ਬਠਿੰਡਾ-ਅੰਬਾਲਾ ਰੂਟ ’ਤੇ ਦੋ ਥਾਵਾਂ ’ਤੇ ਰੇਲਵੇ ਟਰੈਕ ਰੋਕ ਕੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ ਜਾਰੀ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ