Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਮਨਾਇਆ ‘ਪਗੜੀ ਸੰਭਾਲ’ ਦਿਵਸ

PUNJABNEWSEXPRESS | February 24, 2021 12:18 PM

ਨਵੀਂ ਦਿੱਲੀ:  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੰਗਲਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਲਹਿਰ ਦੇ ਬਾਨੀ ਸ੍ਰ. ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ‘ਪਗੜੀ ਸੰਭਾਲ’ ਦਿਹਾੜਾ ਮਨਾਇਆ ਗਿਆ।
ਦੱਸਣਾ ਬਣਦਾ ਹੈ ਕਿ 1907 ਵਿੱਚ ਅੰਗਰੇਜ਼ ਸਰਕਾਰ ਦੁਆਰਾ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਦੋਂ ਪੰਜਾਬ ਦੇ ਕਿਸਾਨਾਂ ਵਿੱਚ ਬੇਹੱਦ ਰੋਸ ਦੀ ਭਾਵਨਾ ਪੈਦਾ ਹੋਈ, ਉਦੋਂ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਸ੍ਰ. ਅਜੀਤ ਸਿੰਘ ਨੇ ਅੱਗੇ ਵਧ ਕੇ ਕਿਸਾਨਾਂ ਨੂੰ ਜਥੇਬੰਦ ਕੀਤਾ ਸੀ। ਇਨ੍ਹਾਂ ਕਾਲੇ ਕਾਨੂੰਨਾਂ ’ਚ 1906 ਦਾ ਪੰਜਾਬ ਲੈਂਡ ਕਾਲੋਨਾਈਜ਼ੇਸਨ ਬਿੱਲ, ਜਿਸ ਰਾਹੀਂ ਕਿਸਾਨਾਂ ਦੀ ਜ਼ਮੀਨ ਤੱਕ ਜ਼ਬਤ ਕੀਤੀ ਜਾ ਸਕਦੀ ਸੀ, 25 ਫੀਸਦੀ ਮਾਲੀਆ ਵਧਾਉਣਾ ਅਤੇ ਬਾਰੀ ਦੁਆਬ ਨਹਿਰ ਦੇ ਪਾਣੀ ਦੀਆਂ ਦਰਾਂ ਵਧਾਉਣਾ ਸ਼ਾਮਲ ਸਨ। ਸ੍ਰ. ਅਜੀਤ ਸਿੰਘ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ, ਜਿਸ ਨੂੰ ਲੋਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ। ਅੰਗਰੇਜ਼ ਸਰਕਾਰ ਨੂੰ ਕਿਸਾਨ ਲਹਿਰ ਦੇ ਲੋਕ ਲਹਿਰ ਵਿੱਚ ਬਦਲਣ ਦੇ ਡਰੋਂ ਇਹ ਕਾਨੂੰਨ ਵਾਪਸ ਲੈਣੇ ਪਏ ਸਨ।
ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ ਤੇ ਹੋਰਨਾਂ ਸੂਬਿਆਂ ਵਿੱਚ ‘ਪਗੜੀ ਸੰਭਾਲ’ ਨੂੰ ਸਮਰਪਿਤ ਸਮਾਗਮ ਕੀਤੇ ਗਏ ਅਤੇ ਕੇਂਦਰ ਸਰਕਾਰ ਦੇ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਹੋਰ ਤਿੱਖ਼ਾ ਕਰਨ ਦੀ ਰਣਨੀਤੀ ਉਲੀਕੀ ਗਈ। ਬੀਕੇਯੂ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਪਿਛਲੇ 90 ਦਿਨਾਂ ਤੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਹਾਲਾਂਕਿ ਸਰਕਾਰ ਨੇ ਹੁਣ ਕਿਸਾਨਾਂ ਨਾਲ ਗੱਲਬਾਤ ਦੀ ਕੋਈ ਵੀ ਤਰੀਕ ਤੈਅ ਨਹੀਂ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ ਤੇ ਹੋਰਨਾਂ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਸ੍ਰ. ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਪਗੜੀ ਸੰਭਾਲ’ ਦਿਸਵ ਮਨਾਇਆ ਗਿਆ।
ਉਧਰ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ ’ਤੇ ਕਿਸਾਨਾਂ ਨੂੰ ਚਿਤਾਵਨੀ ਦੇਣ ਸਬੰਧੀ ਲਾਏ ਪੋਸਟਰਾਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਹਾਲਾਂਕਿ ਦਿੱਲੀ ਪੁਲਿਸ ਦਾ ਦਾਅਵਾ ਹੈ ਕਿ ਇਹ ਪੋਸਟਰ ਨਵੇਂ ਨਹੀਂ ਹਨ ਅਤੇ ਇਨ੍ਹਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਕੌਮੀ ਰਾਜਧਾਨੀ ਵਿੱਚ ਦਾਖਲ ਨਾ ਹੋਣ ਸਬੰਧੀ ਕਿਹਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ਵਿੱਚ ਕਿਹਾ ਕਿ ਸੰਘਰਸ਼ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਸ਼ਾਂਤੀਪੂਰਨ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਲਗਭਗ ਤਿੰਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।
ਦੱਸਣਾ ਬਣਦਾ ਹੈ ਕਿ ‘ਪਗੜੀ ਸੰਭਾਲ ਲਹਿਰ’ ਅੰਗਰੇਜ਼ਾਂ ਵੱਲੋਂ ਪੰਜਾਬੀਆਂ ਨਾਲ ਕੀਤੀ ਜਾਂਦੀ ਨਾ ਬਰਾਬਰੀ ਦੇ ਵਿਰੋਧ ਵਿੱਚ ਇੱਕ ਅੰਦੋਲਨ ਸੀ। ਜ਼ਿਕਰਯੋਗ ਹੈ ਕਿ 22 ਮਾਰਚ 1907 ਨੂੰ ਲਾਇਲਪੁਰ (ਫੈਸਲਾਬਾਦ) ’ਚ ਇੱਕ ਜਲਸੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਜਵਾਨ ਲਾਲਾ ਬਾਂਕੇ ਦਿਆਲ ਨੇ ‘ਪਗੜੀ ਸੰਭਾਲ ਓ ਜੱਟਾ ਪਗੜੀ ਸੰਭਾਲ’ ਟੇਕ ਵਾਲਾ ਗੀਤ ਗਾਇਆ ਸੀ।
ਕਿਸਾਨਾਂ ਦੇ ਦੁੱਖਾਂ ਨੂੰ ਪੂਰੀ ਤਰ੍ਹਾਂ ਪ੍ਰਗਟਾਉਣ ਵਾਲਾ ਇਹ ਗੀਤ ਸਰੋਤਿਆਂ ਦੇ ਮਨ ਨੂੰ ਛੂਹ ਗਿਆ ਸੀ। ਇਸ ਕਾਰਨ ਇਹ ਅੰਦੋਲਨ ‘ਪਗੜੀ ਸੰਭਾਲ’ ਦੇ ਨਾਂ ਨਾਲ ਜਾਣਿਆ ਜਾਣ ਲੱਗਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ