Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਸੰਯੁਕਤ ਕਿਸਾਨ ਮੋਰਚੇ ਵੱਲੋਂ ਨਵੀਂ ਰਣਨੀਤੀ : ਚੋਣਾਂ ਵਾਲੇ ਰਾਜਾਂ ’ਚ ਭਾਜਪਾ ਦੇ ਵਿਰੋਧ ਦਾ ਐਲਾਨ

PUNJAB NEWS EXPRESS | March 03, 2021 11:18 AM

ਸਿੰਘੂ ਬਾਰਡਰ, ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਥੋਂ ਦੇ ਕਜਾਰੀਆ ਭਵਨ ਵਿਖੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਯੋਗੇਂਦਰ ਯਾਦਵ, ਬਲਵੀਰ ਸਿੰਘ ਰਾਜੇਵਾਲ, ਧਰਮਿੰਦਰ ਮਲਿਕ ਆਦਿ ਨੇ ਪੱਤਰਕਾਰ ਸੰਮੇਲਨ ਵਿੱਚ ਦੱਸਿਆ ਕਿ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮਐਸਪੀ ’ਤੇ ਕਾਨੂੰਨੀ ਗਾਰੰਟੀ ਲਈ ਕੇਂਦਰ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ।

ਅੱਜ ਇਸ ਮੀਟਿੰਗ ਵਿੱਚ ਚੋਣਾਂ ਵਾਲੇ ਰਾਜਾਂ ਵਿੱਚ ਭਾਜਪਾ ਦੇ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ’ਚ ਦੇਸ਼ ਦੇ ਸਾਰੇ ਕਿਸਾਨ ਆਗੂ ਹਾਜ਼ਰ ਹੋਏ । ਯੋਗੇਂਦਰ ਯਾਦਵ ਨੇ ਦੱਸਿਆ ਕਿ ਅੰਦੋਲਨ ਦੇ 6 ਮਾਰਚ ਨੂੰ 100 ਦਿਨ ਪੂਰੇ ਹੋ ਜਾਣਗੇ । ਇਸ ਦਿਨ ਦਿੱਲੀ ਦੇ ਕੇਐਮਪੀ ਰੋਡ ’ਤੇ 11 ਤੋਂ 4 ਵਜੇ ਤੱਕ ਪੰਜ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਬਾਕੀ ਦੇਸ਼ ਦੇ ਆਮ ਲੋਕ, ਅਤੇ ਕਿਸਾਨ ਇਸ ਦਿਨ ਆਪਣੇ ਘਰਾਂ ’ਤੇ ਕਾਲੇ ਝੰਡੇ ਲਗਾਉਣਗੇ। ਇਸ ਦੇ ਨਾਲ ਹੀ ਕਾਲੇ ਕੱਪੜੇ ਜਾਂ ਕਾਲੀਆਂ ਪੱਟੀਆਂ ਵੀ ਬੰਨਣਗੇ । ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਮਨਾਇਆ ਜਾਵੇਗਾ ਅਤੇ ਟੋਲ ਪਲਾਜ਼ਿਆਂ ’ਤੇ ਜੋ ਧਰਨੇ ਲਾਏ ਜਾਣਗੇ, ਉਨ੍ਹਾਂ ਮੋਰਚਿਆਂ ਦੀ ਅਗਵਾਈ ਔਰਤਾਂ ਹੀ ਕਰਨਗੀਆਂ । ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਦੇਸ਼ ਪੱਧਰ ’ਤੇ ਮਨਾਇਆ ਜਾਵੇਗਾ । ਯੋਗੇਂਦਰ ਯਾਦਵ ਨੇ ਕਿਹਾ ਕਿ 12 ਮਾਰਚ ਨੂੰ ਕੋਲਕਾਤਾ ਵਿਖੇ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾਵੇਗੀ । ਇਸ ਦਿਨ ਕਿਸਾਨ ਆਗੂ ਭਾਜਪਾ ਨੂੰ ਹਰਾਉਣ ਦੀ ਸ਼ੁਰੂਆਤ ਕਰਨਗੇ ।
ਉਨ੍ਹਾਂ ਇਹ ਵੀ ਕਿਹਾ ਕਿ 5 ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੋਰਾਨ ਵੋਟਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ। ਕਿਉਂਕਿ ਭਾਜਪਾ ਹੀ ਕਿਸਾਨ ਵਿਰੋਧੀ ਕਾਨੂੰਨ ਲਿਆਈ, ਕਿਸਾਨਾਂ ’ਤੇ ਤਸ਼ੱਸਦ ਕੀਤਾ ਤੇ ਕਿਸਾਨਾਂ ਨੂੰ ਬੇਇੱਜ਼ਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ । ਬਾਕੀ ਰਾਜਾਂ ਵਿਚ ਕਿਸਾਨ ਆਗੂ ਇਸ ਤੋਂ ਬਾਅਦ ਜਾਣਗੇ । ਉਨ੍ਹਾਂ ਅੱਗੇ ਦੱਸਿਆ ਕਿ ਕਰਨਾਟਕਾ ਵਿਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ ਤਿਆਰ ਹੋ ਗਈਆਂ ਹਨ, ਜਿਨ੍ਹਾਂ ਨੂੰ ਕਿਸਾਨ ਵੇਚਣ ਲਈ 5 ਮਾਰਚ ਨੂੰ ਮੰਡੀ ਵਿੱਚ ਲੈ ਕੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਰਨਾਟਕਾ ਦੇ ਕਿਸਾਨਾਂ ਨੂੰ ਐਮਐਸਪੀ ਤੋਂ 1000 ਰੁਪਏ ਤੋਂ ਘੱਟ ਰੇਟ ਮਿਲਦਾ ਹੈ । ਇਸ ਦਿਨ ਗੁਲਬਰਗਾ ਤੋਂ ਕਿਸਾਨ, ਮੋਦੀ ਸਰਕਾਰ ਨੂੰ ਇਹ ਪੁੱਛਣਗੇ ਕਿ ਜਦੋਂ ਤੁਸੀਂ ਕਹਿ ਰਹੇ ਹੋ ਕਿ ਐਮਐਸਪੀ ਦੇ ਰਹੇ ਹਾਂ ਤਾਂ ਫਿਰ ਕਰਨਾਟਕਾ ਦੇ ਕਿਸਾਨਾਂ ਨੂੰ ਵੀ ਐਮਐਸਪੀ ਦਿਉ ।
ਇਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ 15 ਮਾਰਚ ਨੂੰ ਦੇਸ਼ ਦੀਆਂ 10 ਟਰੇਡ ਯੂੁਨੀਅਨਾਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਰੇਲਵੇ ਸਟੇਸ਼ਨ ’ਤੇ ਧਰਨੇ ਲਾਉਣਗੀਆਂ। ਕਿਸਾਨ ਇਨ੍ਹਾਂ ਧਰਨਿਆਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣਗੇ। ਇਸ ਦਿਨ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਅਵਾਜ਼ ਬੁਲੰਦ ਕਰਨਗੇ ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਦੇਸ਼ ਦੇ ਸਾਰੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਸੁਪਨਾ ਕਿਸਾਨ ਮਜ਼ਦੂਰ ਪੂਰਾ ਨਹੀਂ ਹੋਣ ਦੇਣਗੇ ।
ਇਸ ਪ੍ਰੈੱਸ ਕਾਨਫਰੰਸ ਦੌਰਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਖਿਲਾਫ਼ ਝੂਠੇ ਬਿਆਨ ਦੇ ਰਿਹਾ ਹੈ । ਹਰ ਮੀਟਿੰਗ ਵਿੱਚ ਕਲਾਜ ਬਾਈ ਕਲਾਜ ਗੱਲ ਹੋ ਚੁੱਕੀ ਹੈ, ਮੰਤਰੀ ਆਪ ਮੰਨ ਚੁੱਕੇ ਹਨ ਕਿ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ ।
ਅੱਜ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਹਨਨ ਮੁੱਲ੍ਹਾ, ਗੁਰਨਾਮ ਸਿੰਘ ਚੜੂਨੀ, ਰਕੇਸ਼ ਟਕੈਤ, ਮੇਜਰ ਸਿੰਘ ਪੁੰਨਾਵਾਲ ਸਮੇਤ ਹੋਰ ਆਗੂ ਹਾਜ਼ਰ ਸਨ ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ