Wednesday, April 24, 2024

National

ਕਿਸਾਨ ਅੰਦੋਲਨ ਲੰਬਾ ਚੱਲੇਗਾ : ਟਿਕੈਤ

PUNJAB NEWS EXPRESS | March 05, 2021 12:28 PM

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਰੀਬ ਤਿੰਨ ਮਹੀਨਿਆਂ ਤੋਂ ਵਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ, ਪਰ ਸਰਕਾਰ ਇਸ ਪਾਸੇ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ’ਤੇ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ, ਅੰਦੋਲਨ ਜਾਰੀ ਰਹੇਗਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਕਿਸਾਨ ਅੰਦੋਲਨ ਦੇ ਲੰਬਾ ਚੱਲਣ ਦੀ ਗੱਲ ਮੁੜ ਦੋਹਰਾਈ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰ ਗੱਲ ਨਹੀਂ ਮੰਨੇਗੀ, ਅੰਦੋਲਨ ਇੰਝ ਹੀ ਚਲਦਾ ਰਹੇਗਾ। ਸਰਕਾਰ ਨਾਲ ਅਜੇ ਗੱਲਬਾਤ ਦੀ ਕੋਈ ਗੁੰਜਾਇਸ਼ ਨਹੀਂ ਹੈ, ਤਿਆਰੀ ਲੰਬੀ ਹੈ।
ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਧਾਰ ਦੇਣ ਦੀ ਤਿਆਰੀ ਚੱਲ ਰਹੀ ਹੈ। ਰਾਕੇਸ਼ ਟਿਕੈਤ ਵਲੋਂ ਸਮਰਥਨ ਜੁਟਾਉਣ ਲਈ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਟਿਕੈਤ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇੱਕ ਹੋਰ ਭਾਜਪਾ ਸਾਂਸਦ ਅਸਤੀਫ਼ਾ ਦੇਵੇਗਾ, ਹਾਲਾਂਕਿ ਉਨ੍ਹਾਂ ਨੇ ਉਸ ਸਾਂਸਦ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ। ਇਸ ਦਾਅਵੇ ਤੋਂ ਬਾਅਦ ਦੇਸ਼ ਵਿੱਚ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਰੀਬ 3 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਨੇ ਦਿੱਲੀ ਵਿਚ ਗਰਮੀ ਤੋਂ ਨਿਜ਼ਾਤ ਪਾਉਣ ਲਈ ਸਾਰੇ ਇੰਤਜਾਮ ਕਰ ਲਏ ਹਨ। ਦਿੱਲੀ ਵਿਚ ਗਰਮੀਆਂ ਦਾ ਮੌਸਮ ਦਸਤਕ ਦੇ ਚੁੱਕਾ ਹੈ। ਅਜਿਹੇ ਵਿਚ ਅੰਦੋਲਨਕਾਰੀ ਕਿਸਾਨਾਂ ਨੇ ਟੈਂਟ ਤਿਆਰ ਕਰ ਲਏ ਹਨ, ਤਾਂ ਕਿ ਹਵਾ ਆਸਾਨੀ ਨਾਲ ਆਰ-ਪਾਰ ਹੋ ਸਕੇ ਅਤੇ ਕਿਸਾਨਾਂ ਨੂੰ ਰਾਤ ਸਮੇਂ ਸੌਂਣ ਵੇਲੇ ਗਰਮੀ ਨਾ ਸਤਾਏ। ਧਰਨੇ ਵਾਲੀ ਥਾਂ ’ਤੇ ਪੱਖੇ, ਬੋਰਵੈੱਲ ਅਤੇ ਫਰਿੱਜ ਦਾ ਇੰਤਜ਼ਾਮ ਕੀਤਾ ਹੈ।
ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿਚ ਹੀ ਗਰਮੀਆਂ ਨੂੰ ਧਿਆਨ ਰੱਖਦੇ ਹੋਏ ਇੰਤਜਾਮ ਕੀਤੇ ਹਨ। ਟਰਾਲੀਆਂ ਵਿਚ ਸੋਲਰ ਪੈਨਲ ਲਾ ਦਿੱਤੇ ਗਏ ਹਨ। ਗਾਜ਼ੀਪੁਰ ਸਰਹੱਦ ’ਤੇ ਟੈਂਟਾਂ ਤੋਂ ਇਲਾਵਾ ਜ਼ਮੀਨ ਦੀ ਤਪਸ਼ ਤੋਂ ਬਚਣ ਲਈ ਪਿੰਡ ਵਿਚ ਇਸਤੇਮਾਲ ਹੋਣ ਵਾਲੇ ਛੱਪਰ ਤਿਆਰ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ