Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ

PUNJAB NEWS EXPRESS | March 15, 2021 12:05 PM

ਰੀਵਾ/ਪ੍ਰਯਾਗਰਾਜ:  ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਅੱਜ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਰੀਵਾ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ ਅਨਾਜ ਮੰਡੀ ਵਿਖੇ ਹੋਈ । ਯਾਦ ਰਹੇ ਕਿ ਮੱਧ ਪ੍ਰਦੇਸ਼ ਦੇ ਕਿਸਾਨ ਪਿਛਲੇ 70 ਦਿਨਾਂ ਤੋਂ ਧਰਨੇ ਮੁਜ਼ਾਹਰੇ ਕਰ ਰਹੇ ਹਨ । ਪਲਵਲ ਬਾਰਡਰ ’ਤੇ ਲੱਗੇ ਕਿਸਾਨ ਮੋਰਚੇ ਵਿੱਚ ਵੀ ਇਸ ਰਾਜ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ । ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਪ੍ਰਮੁੱਖ ਆਗੂ ਰਿਕੇਸ਼ ਟਿਕੈਤ, ਮੇਜਰ ਸਿੰਘ ਪੁੰਨਾਵਾਲ, ਜਨਵਾਦੀ ਇਸਤਰੀ ਸਭਾ ਦੀ ਕੇਂਦਰੀ ਆਗੂ ਸੁਭਾਸ਼ਨੀ ਅਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅੱਜ ਸਮੁੱਚੇ ਦੇਸ਼ ਦੇ ਲੋਕ ਉਠ ਖੜ੍ਹੇ ਹੋ ਗਏ ਹਨ, ਉਹ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ ।
ਆਗੂਆਂ ਨੇ ਕਿਹਾ ਕਿ ਦੇਸ਼ ਨੂੰ ਵੇਚਿਆ ਜਾ ਰਿਹਾ ਹੈ । ਵਿਰੋਧੀ ਧਿਰ ਕਮਜ਼ੋਰ ਹੋਣ ਕਰਕੇ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ । ਮੋਦੀ ਸਰਕਾਰ ਭੁੱਖ ’ਤੇ ਵਪਾਰ ਕਰ ਰਹੀ ਹੈ । ਭੁੱਖ ਹਰ ਇੱਕ ਨੂੰ ਲੱਗਦੀ ਹੈ । ਕਾਰਪੋਰੇਟ ਘਰਾਣਿਆਂ ਦੇ ਲਾਭ ਵਾਲੇ ਕਾਨੂੰਨ ਲਾਗੂ ਕਰਕੇ ਰੋਟੀ ਨੂੰ ਗੁਦਾਮਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਅਡਾਨੀ-ਅੰਬਾਨੀ ਦੇ ਗੁਦਾਮ ਪਹਿਲਾਂ ਬਣ ਗਏ ਹਨ ਤੇ ਕਾਨੂੰਨ ਬਾਅਦ ਵਿੱਚ ਬਣਾਏ ਗਏ ਹਨ ।
ਆਗੂਆਂ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕੇਂਦਰ ਸਰਕਾਰ ਕਿਸੇ ਪਾਰਟੀ ਦੀ ਸਰਕਾਰ ਨਹੀਂ, ਸਗੋਂ ਕਾਰਪੋਰੇਟ ਘਰਾਣਿਆਂ ਦੀ ਹੈ । ਅੱਜ ਦੇਸ਼ ਲੁੱਟ ਹੋ ਰਿਹਾ ਹੈ । ਇਸ ਦਾ ਮੁਕਾਬਲਾ ਕਿਸਾਨ ਕਰ ਰਹੇ ਹਨ । ਮੋਰਚੇ ਨੂੰ ਦਬਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ, ਪਰ ਲੋਕ ਮੁਕਾਬਲਾ ਕਰ ਰਹੇ ਹਨ । ਸਾਲ 2021 ਅੰਦੋਲਨਾਂ ਦਾ ਸਾਲ ਹੋਵੇਗਾ । ਪੱਛਮੀ ਬੰਗਾਲ ਵਿਚ ਝੋਨਾ 800 ਰੁਪਏ ਕੁਇੰਟਲ ਵਿੱਕ ਰਿਹਾ ਹੈ। ਕੇਰਲਾ ਰਾਜ ਨੂੰ ਛੱਡ ਕੇ ਕਿਸੇ ਵੀ ਰਾਜ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਸਹੀ ਭਾਅ ਨਹੀਂ ਮਿਲ ਰਹੇ ਹਨ ।
ਮੱਧ ਪ੍ਰਦੇਸ਼ ਦੇ ਕਿਸਾਨ ਫਸਲਾਂ ਨੂੰ ਕੋਡੀਆਂ ਦੇ ਭਾਅ ਵੇਚ ਰਹੇ ਹਨ । ਛੋਟੇ ਦੁਕਾਨਦਾਰ, ਮਜ਼ਦੂਰ ਖਤਮ ਹੋ ਜਾਣਗੇ । ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ 26 ਮਾਰਚ ਨੂੰ ਭਾਰਤ ਬੰਦ ਨੂੰ ਸਫ਼ਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ । ਅਗਲੀ ਮਹਾਪੰਚਾਇਤ 15 ਮਾਰਚ ਨੂੰ ਜਬਲਪੁਰ ਵਿੱਚ ਵੀ ਕੀਤੀ ਜਾਵੇਗੀ । ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇਗਾ । ਚੋਣਾਂ ਵਾਲੇ ਸੂਬਿਆਂ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਭਾਜਪਾ ਖ਼ਿਲਾਫ਼ ਪ੍ਰਚਾਰ ਕਰ ਰਹੇ ਹਨ ।
ਇਸ ਮੌਕੇ ’ਤੇ ਮਜ਼ਦੂਰ ਆਗੂ ਡਾਕਟਰ ਬਿਕਰਮ ਸਿੰਘ, ਸੁਰਜੀਤ ਸਿੰਘ ਢੇਰ, ਗੁਰਮੁੱਖ ਸਿੰਘ ਵਿਰਕ, ਜਸਵਿੰਦਰ ਸਿੰਘ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ, ਰਾਮ ਨਰਾਇਣ ਕੁਰਸੀਆਂ, ਅਜੇ ਤਿਵਾੜੀ, ਅਮਿਤ, ਗੁਰਦੇਵ ਸਿੰਘ ਸੈਂਗਰ ਸਮੇਤ ਹੋਰ ਕਿਸਾਨ-ਮਜ਼ਦੂਰ ਆਗੂ ਹਾਜ਼ਰ ਸਨ । ਇਹ ਮਹਾਪੰਚਾਇਤ ਕਰੀਬ ਪੰਜ ਘੰਟੇ ਚੱਲੀ । ਕਿਸਾਨ ਆਗੂਆਂ ਨੂੰ ਲੋਕਾਂ ਨੇ ਬੜੀ ਉਤਸੁਕਤਾ ਨਾਲ ਸੁਣਿਆ । ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਇਸ ਸਾਲ ਦਸੰਬਤ ਤੱਕ ਚੱਲਣ ਦੀ ਸੰਭਾਵਨਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਇੱਥੇ ਕਹੀ।
ਪੱਛਮੀ ਬੰਗਾਲ ਦਾ ਦੌਰਾ ਕਰਨ ਤੋਂ ਬਾਅਦ ਐਤਵਾਰ ਨੂੰ ਪ੍ਰਯਾਗਰਾਜ ਪਹੁੰਚੇ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸੰਬਰ ਤੱਕ ਇਸ ਅੰਦੋਲਨ ਦੇ ਚੱਲਣ ਦੀ ਉਮੀਦ ਹੈ।
ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਕਿਸੇ ਪਾਰਟੀ ਦੀ ਹੁੰਦੀ ਤਾਂ ਉਹ ਗੱਲਬਾਤ ਕਰ ਲੈਂਦੀ, ਪਰ ਇਸ ਸਰਕਾਰ ਨੂੰ ਤਾਂ ਵੱਡੀਆਂ ਕੰਪਨੀਆਂ ਚਲਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਵਪਾਰੀ ਵਰਗ ਤੇ ਛੋਟੇ ਉਦਯੋਗ ਖ਼ਤਮ ਹੋ ਜਾਣਗੇ। ਵਾਲਮਾਰਟ ਵਰਗੀਆਂ ਕੰਪਨੀਆਂ ਦੇ ਆਉਣ ਨਾਲ ਹਫ਼ਤਾਵਾਰੀ ਬਾਜ਼ਾਰ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਬੈਂਕਿੰਗ ਖੇਤਰ, ਐਲਆਈਸੀ, ਹਵਾਈ ਅੱਡੇ, ਦੇਸ਼ ਦਾ ਸਭ ਕੁਝ ਵਿਕ ਗਿਆ ਹੈ। ਇਨ੍ਹਾਂ ਨੇ ਪੂਰਾ ਦੇਸ਼ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਏਸੀ ਅਤੇ ਪੱਖਿਆਂ ਹੇਠਾਂ ਸੁੱਤੀ ਰਹੀ ਤਾਂ ਇੱਕ ਦਿਨ ਦੇਸ਼ ਵਿਕ ਜਾਵੇਗਾ।
ਪੱਛਮੀ ਬੰਗਾਲ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਬੰਗਾਲ ਦੌਰੇ ਬਾਰੇ ਟਿਕੈਤ ਨੇ ਦੱਸਿਆ ਕਿ ਦਿੱਲੀ ਤੋਂ ਸਰਕਾਰ ਦੇ ਲੋਕ ਪੱਛਮੀ ਬੰਗਾਲ ਵਿਚ ਕਿਸਾਨਾਂ ਤੋਂ ਇਕ ਮੁੱਠੀ ਅਨਾਜ ਮੰਗ ਰਹੇ ਹਨ। ਅਸੀਂ ਕਿਸਾਨਾਂ ਨੂੰ ਕਿਹਾ ਕਿ ਜਦੋਂ ਉਹ ਚੌਲ ਦੇਣ ਤਾਂ ਅਨਾਜ ਮੰਗਣ ਵਾਲਿਆਂ ਨੂੰ ਕਹੋ ਕਿ ਉਹ ਇਸ ’ਤੇ ਐਮਐਸਪੀ ਵੀ ਤੈਅ ਕਰਵਾ ਦੇਣ ਅਤੇ ਝੋਨੇ ਦਾ 1850 ਰੁਪਏ ਭਾਅ ਦਿਵਾਉਣ। ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਪੱਛਮੀ ਬੰਗਾਲ ਵਿਚ ਸਾਂ। ਪੂਰੇ ਦੇਸ਼ ਵਿਚ ਜਾ ਰਹੇ ਹਾਂ, ਅਸੀਂ ਕਿਸਾਨਾਂ ਨੂੰ ਐਮਐਸਪੀ ਦਾ ਕਾਨੂੰਨ ਬਣਵਾਉਣ ਦੀ ਮੰਗ ਕਰਨ ਲਈ ਕਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਬਿਹਾਰ ਵਿਚ ਝੋਨਾ 700-900 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦਿਆ ਗਿਆ, ਸਾਡੀ ਮੰਗ ਹੈ ਕਿ ਐਮਐਸਪੀ ਦਾ ਕਾਨੂੰਨ ਬਣੇ ਅਤੇ ਇਸ ਤੋਂ ਹੇਠਾਂ ਖਰੀਦ ਨਾ ਹੋਵੇ।
ਟਿਕੈਤ ਨੇ ਕਿਹਾ ਕਿ ਅਸੀਂ ਦਿੱਲੀ ’ਚ ਹੀ ਰਹਾਂਗੇ ਅਤੇ ਪੂਰੇ ਦੇਸ਼ ਵਿਚ ਸਾਡੀਆਂ ਮੀਟਿੰਗਾਂ ਚੱਲ ਰਹੀਆਂ ਹਨ। ਅਸੀਂ ਸੋਮਵਾਰ 15 ਮਾਰਚ ਨੂੰ ਮੱਧ ਪ੍ਰਦੇਸ਼ ’ਚ ਰਹਾਂਗੇ ਫਿਰ 17 ਮਾਰਚ ਨੂੰ ਗੰਗਾਨਗਰ ਅਤੇ 18 ਮਾਰਚ ਨੂੰ ਫਿਰ ਗਾਜ਼ੀਪੁਰ ਸਰਹੱਦ ’ਤੇ ਮੁੜ ਜਾਵਾਂਗੇ। ਇਸ ਤੋਂ ਬਾਅਦ 19 ਨੂੰ ਓਡੀਸ਼ਾ ’ਚ ਰਹਾਂਗੇ ਅਤੇ 21-22 ਨੂੰ ਕਰਨਾਟਕ ਵਿਚ ਰਹਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ