Thursday, May 02, 2024

National

ਕੇਜਰੀਵਾਲ ਸਰਕਾਰ ਨੇ ਸਿਹਤ ਸਿੱਖਿਆ, ਬਿਜਲੀ ਤੇ ਪਾਣੀ ਲਈ ਵਾਧੂ ਬਜਟ ਰੱਖਿਆ : ਬੀਬਾ ਮਾਂਗਟ

PUNJAB NEWS EXPRESS | March 15, 2021 12:19 PM

ਕਾਲਾਂਵਾਲੀ: ਦਿੱਲੀ ਸਰਕਾਰ ਰਾਮ ਰਾਜ ਸਥਾਪਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਦਿੱਲੀ ਦੀ ਜੰਤਾ ਲਈ ਜ਼ਰੂਰੀ ਸਿੱਖਿਆ ਤੇ ਕੇਜਰੀਵਾਲ ਸਰਕਾਰ ਨੇ ਸਿੱਖਿਆ ਉੱਤੇ ਕੁਲ ਬਜਟ ਦਾ 25 ਫ਼ੀਸਦੀ ਅਤੇ ਸਿਹਤ ਉੱਤੇ 14 ਫ਼ੀਸਦੀ ਖਰਚਣ ਕਰਨ ਦਾ ਪ੍ਰਸਤਾਓ ਰਖਿਆ ਹੈੇ। ਇਹ ਕਹਿਣਾ ਹੈ ਆਮ ਆਦਮੀ ਦੀ ਜਿਲ੍ਹਾ ਸੰਗਠਨ ਮੰਤਰੀ ਬੀਬਾ ਦਵਿੰਦਰ ਕੌਰ ਮਾਂਗਟ ਦਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਾਰਿਆ ਨੂੰ ਸਿਹਤ, ਸਿੱਖਿਆ, ਬਿਜਲੀ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ ਪਰ ਦੂਜੇ ਪਾਸੇ ਹਰਿਆਣਾ ਵਿੱਚ ਖੱਟਰ ਸਰਕਾਰ ਦੀ ਗਲਤ ਨੀਤੀਆਂ ਕਾਰਨ ਜਨਤਾ ਉੱਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦਾ ਇਕੱਲਾ ਅਜਿਹਾ ਬਜਟ ਹੈ ਜਿਸਨੂੰ ਸੀਏਜੀ ਨੇ ਵੀ ਲਾਭਦਾਇਕ ਦੱਸਿਆ ਹੈ ਜਦੋ ਕਿ ਦੂਜੇ ਪਾਸੇ ਹਰਿਆਣਾ ਸਰਕਾਰ ਨੇ ਸਲਾਨਾਂ ਬਜਟ ਵਿੱਚ 29193 ਕਰੋੜ ਦਾ ਘਾਟਾ ਵਿਖਾਇਆ ਹੈ। ਬਜਟ ਵਿੱਚ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਕੋਈ ਕਦਮ ਨਹੀ ਚੁੱਕੇ ਗਏ ਅਤੇ ਪਿਛਲੇ 6 ਸਾਲਾਂ ਤੋ ਹਰਿਆਣਾ ਵਿੱਚ ਕੋਈ ਨਵਾਂ ਉਦਯੋਗ ਹੀ ਨਹੀਂ ਲੱਗਾ ਅਤੇ ਨਾਂ ਹੀ ਸਰਕਾਰ ਦੁਆਰਾ ਵਪਾਰੀਆਂ ਨੂੰ ਕੋਈ ਰਾਹਤ ਦਿੱਤੀ ਗਈ ਸਗੋ ਉਲਟਾ ਟੈਕਸ ਦੇ ਨਾਮ ਉੱਤੇ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੀਬਾ ਮਾਂਗਟ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਬਜਰੁਗਾਂ ਨੂੰ ਸਨਮਾਨ ਦੇਣ ਦੀ ਥਾਂ ਅਪਮਾਨਿਤ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਲੋਕ ਕੇਜਰੀਵਾਲ ਸਰਕਾਰ ਦੀਆਂ ਨੀਤੀਆਂ ਦਾ ਜ਼ੋਰਦਾਰ ਸਮਰਥਨ ਕਰਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ