Saturday, April 27, 2024

National

ਪੀਐਮ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਅੱਜ

PUNJAB NEWS EXPRESS | March 17, 2021 12:17 PM

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਨਿੱਤ ਪ੍ਰਤੀ ਦਿਨ ਮਾਮਲਿਆਂ ਵਿਚ ਵਾਧਾ ਦੇਖਣ ਨੂੰ ਮਿਲ ਰਿਹ ਹੈ। ਇਕ ਦਿਨ ਵਿਚ ਕੋਰੋਨਾ ਦੇ ਨਵੇਂ ਕੇਸ 25000 ਤੋਂ ਵੀ ਵੱਧ ਆਉਣ ਕਾਰਨ ਸਰਕਾਰ ਹਰਕਤ ਵਿਚ ਆ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਸਵੇਰੇ 11 ਵਜੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਸੱਦੀ ਹੈ।

ਮੀਟਿੰਗ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਰੋਕਣ ਅਤੇ ਟੀਕਾਕਰਨ ਨੂੰ ਤੇਜ਼ ਕਰਨ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਲਾਕਡਾਊਨ ਜਾਂ ਨਾਈਟ ਕਰਫਿਊ ਵਰਗੀਆਂ ਪਾਬੰਦੀਆਂ ਲਾਈਆਂ ਜਾਣ ਜਾਂ ਨਹੀਂ, ਇਸ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਸੂਬਿਆਂ ’ਤੇ ਛੱਡ ਦਿੱਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਮਹਾਰਾਸ਼ਟਰ, ਪੰਜਾਬ, ਕੇਰਲ, ਦਿੱਲੀ, ਮੱਧ ਪ੍ਰਦੇਸ਼ ਉਹ ਸੂਬੇ ਹਨ, ਜਿਥੇ ਕੋਰੋਨਾ ਮੁੜ ਤੋਂ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮਹਾਰਾਸ਼ਟਰ ਅਤੇ ਪੰਜਾਬ ਵਿਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।
ਗੁਜਰਾਤ ਵਿਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਗੁਜਰਾਤ ਕਿ੍ਰਕਟ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਹੁਣ ਭਾਰਤ ਅਤੇ ਇੰਗਲੈਂਡ ਵਿਚਕਾਰ ਬਚੇ ਟੀ-20 ਮੈਚਾਂ ਵਿਚ ਦਰਸ਼ਕ ਨਹੀਂ ਹੋਣਗੇ। ਦਰਸ਼ਕਾਂ ਵੱਲੋਂ ਖਰੀਦੀਆਂ ਟਿਕਟਾਂ ਦੀ ਰਕਮ ਉਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ