Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਗੁਜਰਾਤ ਦੰਗਿਆਂ ’ਚ ਮੋਦੀ ਨੂੰ ਕਲੀਨ ਚਿੱਟ ਦੇਣ ਦਾ ਮਾਮਲਾ

PUNJAB NEWS EXPRESS | March 17, 2021 12:26 PM

ਨਵੀਂ ਦਿੱਲੀ: ਸੁਪਰੀਮ ਕੋਰਟ ਸਾਲ 2002 ਦੇ ਗੁਜਰਾਤ ਦੰਗਿਆਂ ਦੇ ਉਸ ਵੇਲੇ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਗਈ ਐਸਆਈਟੀ ਦੀ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫਰੀ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ।
ਇਸ ਮਾਮਲੇ ’ਤੇ ਸੁਣਵਾਈ ਲਈ ਮੰਗਲਵਾਰ 13 ਅਪ੍ਰੈਲ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਅਗਲੀ ਤਾਰੀਖ਼ ’ਚ ਸੁਣਵਾਈ ਮੁਲਤਵੀ ਕਰਨ ਦੀ ਕਿਸੇ ਵੀ ਬੇਨਤੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਜ਼ਕੀਆ ਜਾਫਰੀ ਦੰਗਿਆਂ ਵਿਚ ਮਾਰੇ ਗਏ ਸੰਸਦ ਮੈਂਬਰ ਅਹਿਸਾਨ ਜ਼ਾਫਰੀ ਦੀ ਪਤਨੀ ਹੈ। ਜਸਟਿਸ ਏ. ਐੱਮ. ਖਾਨਵਿਲਕਰ, ਜਸਟਿਸ ਦਿਨੇਸ਼ ਮਾਹੇਸ਼ਵਰੀ ਅਤੇ ਜਸਟਿਸ ਕਿ੍ਰਸ਼ਨ ਮੁਰਾਰੀ ਦੀ ਬੈਂਚ ਨੇ ਜ਼ਕੀਆ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਦੀ ਇਸ ਬੇਨਤੀ ’ਤੇ ਗੌਰ ਕੀਤਾ ਕਿ ਮਾਮਲੇ ਦੀ ਸੁਣਵਾਈ ਅਪ੍ਰੈਲ ’ਚ ਕਿਸੇ ਦਿਨ ਕੀਤੀ ਜਾਵੇ, ਕਿਉਂਕਿ ਕਈ ਵਕੀਲ ਮਰਾਠਾ ਰਿਜ਼ਰਵੇਸ਼ਨ ਮਾਮਲੇ ਵਿਚ ਰੁਝੇ ਹੋਏ ਹਨ। ਮਰਾਠਾ ਰਿਜ਼ਰਵੇਸ਼ਨ ਮਾਮਲੇ ਦੀ ਸੁਣਵਾਈ 5 ਜੱਜਾਂ ਦੀ ਸੰਵਿਧਾਨਕ ਬੈਂਚ ਕਰ ਰਹੀ ਹੈ।
ਉਧਰ ਵਿਸ਼ੇਸ਼ ਜਾਂਚ ਦਲ (ਐਸਆਈਟੀ) ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਵੀ ਸੁਣਵਾਈ ਮੁਲਤਵੀ ਕੀਤੇ ਜਾਣ ਦੀ ਅਰਜ਼ੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਮਾਮਲੇ ’ਤੇ ਫ਼ੈਸਲਾ ਸੁਣਾਇਆ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਮਾਮਲੇ ਦੀ ਅੱਗੇ ਦੀ ਸੁਣਵਾਈ ਲਈ 13 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਜਾਵੇ। ਇਸ ਤੋਂ ਪਹਿਲਾਂ ਜਕੀਆ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਪਟੀਸ਼ਨ ’ਤੇ ਇਕ ਨੋਟਿਸ ਜਾਰੀ ਕਰਨ ਦੀ ਲੋੜ ਹੈ, ਕਿਉਂਕਿ ਇਹ 27 ਫਰਵਰੀ 2002 ਤੋਂ ਮਈ 2002 ਤੱਕ ਕਥਿਤ ‘ਵੱਡੀ ਸਾਜਿਸ਼’ ਨਾਲ ਸਬੰਧਤ ਹੈ।
ਜ਼ਿਕਰਯੋਗ ਹੈ ਕਿ ਗੋਧਰਾ ਵਿਚ ਸਾਬਰਮਤੀ ਐਕਸਪ੍ਰੈੱਸ ਦੇ ਇਕ ਡੱਬੇ ਵਿਚ ਅਗਨੀਕਾਂਡ ’ਚ 59 ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੇ ਠੀਕ ਇਕ ਦਿਨ ਬਾਅਦ 28 ਫਰਵਰੀ, 2002 ਨੂੰ ਅਹਿਮਦਾਬਾਦ ਦੀ ਗੁਲਬਰਗ ਸੁਸਾਇਟੀ ’ਚ ਹਿੰਸਕ ਭੀੜ ਦੇ ਹਮਲੇ ’ਚ 68 ਲੋਕ ਮਾਰੇ ਗਏ ਸਨ। ਦੰਗਿਆਂ ਵਿਚ ਮਾਰੇ ਗਏ ਇਨ੍ਹਾਂ ਲੋਕਾਂ ਵਿਚ ਅਹਿਸਾਨ ਜਾਫਰੀ ਵੀ ਸ਼ਾਮਲ ਸਨ। ਘਟਨਾ ਦੇ ਕਰੀਬ 10 ਸਾਲ ਬਾਅਦ 8 ਫਰਵਰੀ 2012 ਨੂੰ ਐਸਆਈਟੀ ਨੇ ਨਰਿੰਦਰ ਮੋਦੀ ਅਤੇ 63 ਹੋਰਨਾਂ ਨੂੰ ਕਲੀਨ ਚਿੱਟ ਦਿੰਦੇ ਹੋਏ ‘ਕਲੋਜ਼ਰ ਰਿਪੋਰਟ’ ਦਾਖ਼ਲ ਕੀਤੀ ਸੀ। ਇਸ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਜਾਂਚ ਏਜੰਸੀ ਨੂੰ ਦੋਸ਼ੀਆਂ ਖ਼ਿਲਾਫ਼ ਦੋਸ਼ ਚਲਾਉਣ ਯੋਗ ਕੋਈ ਸਬੂਤ ਨਹੀਂ ਮਿਲਿਆ। ਜ਼ਕੀਆ ਨੇ ਐਸਆਈਟੀ ਦੇ ਫ਼ੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ਼ ਕਰਨ ਦੇ ਗੁਜਰਾਤ ਹਾਈ ਕੋਰਟ ਦੇ 5 ਅਕਤੂਬਰ 2017 ਦੇ ਆਦੇਸ਼ ਨੂੰ 2018 ’ਚ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ