Friday, April 26, 2024

National

ਸਿਪਲਾ ਗਲੋਬਲ ਨੂੰ ਮੌਡਰਨਾ ਵੈਕਸੀਨ ਭਾਰਤ ’ਚ ਆਯਾਤ ਕਰਨ ਦੀ ਇਜਾਜ਼ਤ

PUNJAB NEWS EXPRESS | June 30, 2021 12:26 PM

ਨਵੀਂ ਦਿੱਲੀ:  ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀਸੀਜੀਆਈ) ਨੇ ਮੁੰਬਈ ਦੀ ਦਵਾਈ ਕੰਪਨੀ ਸਿਪਲਾ ਨੂੰ ਐਮਰਜੈਂਸੀ ਵਰਤੋਂ ਲਈ ਮੌਡਰਨਾ ਦੀ ਕੋਰੋਨਾ ਵੈਕਸੀਨ ਨੂੰ ਦਰਾਮਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੋਵੀਸ਼ੀਲਡ, ਕੋਵੈਕਸੀਨ ਅਤੇ ਸਪੂਤਨਿਕ ਤੋਂ ਬਾਅਦ ਮੌਡਰਨਾ ਦੀ ਵੈਕਸੀਨ ਭਾਰਤ ’ਚ ਉਪਲੱਬਧ ਹੋਣ ਵਾਲੀ ਕੋਰੋਨਾ ਦੀ ਚੌਥੀ ਵੈਕਸੀਨ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਡੀਸੀਜੀਆਈ ਨੇ ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਤਹਿਤ ਸਿਪਲਾ ਨੂੰ ਦੇਸ਼ ’ਚ ਸੀਮਤ ਐਮਰਜੈਂਸੀ ਹਾਲਾਤ ਲਈ ਮਾਡਰਨਾ ਟੀਕੇ ਦੀ ਦਰਾਮਦ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਮੌਡਰਨਾ ਨੇ ਇੱਕ ਪੱਤਰ ’ਚ 27 ਜੂਨ ਨੂੰ ਡੀਸੀਜੀਆਈ ਨੂੰ ਦੱਸਿਆ ਕਿ ਅਮਰੀਕੀ ਸਰਕਾਰ ਜਿੱਥੇ ਵਰਤੋਂ ਲਈ ਕੋਰੋਨਾ ਟੀਕੇ ਦੀ ਇਕ ਵਿਸ਼ੇਸ਼ ਸੰਖਿਆ ’ਚ ਖੁਰਾਕ ਕੋਵੈਕਸ ਜ਼ਰੀਏ ਭਾਰਤ ਸਰਕਾਰ ਨੂੰ ਦੇਣ ਲਈ ਸਹਿਮਤ ਹੋ ਗਈ ਹੈ। ਨਾਲ ਹੀ ਉਸ ਨੇ ਇਸ ਦੇ ਲਈ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲਰ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਤੋਂ ਮਨਜ਼ੂਰੀ ਮੰਗੀ ਹੈ। ਸਿਪਲਾ ਨੇ ਸੋਮਵਾਰ ਨੂੰ ਅਮਰੀਕੀ ਫਾਰਮਾ ਕੰਪਨੀ ਵੱਲੋਂ ਇਨ੍ਹਾਂ ਦਵਾਈਆਂ ਦੀ ਦਰਾਮਦ ਲਈ ਡਰੱਗਜ਼ ਰੈਗੂਲੇਟਰੀ ਨੂੰ ਬੇਨਤੀ ਕੀਤੀ ਸੀ। ਇਕ ਅਧਿਕਾਰੀ ਨੇ ਕਿਹਾ ਕਿ ਐਮਰਜੈਂਸੀ ਹਾਲਾਤ ’ਚ ਸੀਮਤ ਵਰਤੋਂ ਲਈ ਇਹ ਮਨਜ਼ੂਰੀ ਲੋਕਾਂ ਦੇ ਹਿੱਤ ਵਿਚ ਹੈ। ਕੰਪਨੀ ਨੂੰ ਟੀਕਾਕਰਨ ਪ੍ਰੋਗਰਾਮ ਲਈ ਟੀਕੇ ਦੀ ਵਰਤੋਂ ਸ਼ੁਰੂ ਕਰਨ ਤੋਂ ਪਹਿਲਾਂ ਪਹਿਲੇ 100 ਲਾਭਪਾਤਰੀਆਂ ਨੂੰ ਲਗਾਏ ਗਏ ਟੀਕੇ ਦਾ ਉਨ੍ਹਾਂ ਦੀ ਸਿਹਤ ਸਬੰਧੀ ਜਾਇਜ਼ਾ ਲੈਣਾ ਹੋਵੇਗਾ। ਸਿਪਲਾ ਨੇ ਸੋਮਵਾਰ ਨੂੰ ਇਕ ਅਰਜ਼ੀ ਦੇ ਕੇ ਇਸ ਟੀਕੇ ਦੀ ਦਰਾਮਦ ਦੀ ਮਨਜ਼ੂਰੀ ਮੰਗੀ ਸੀ। ਇਸ ਸਿਲਸਿਲੇ ਵਿਚ ਉਸ ਨੇ 15 ਅਪ੍ਰੈਲ ਅਤੇ ਇਕ ਜੂਨ ਦੇ ਡੀਸੀਜੀਆਈ ਨੋਟਿਸ ਦਾ ਹਵਾਲਾ ਦਿੱਤਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ