Thursday, July 10, 2025

National

ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

PUNJAB NEWS EXPRESS | June 30, 2021 02:17 PM

ਨਵਾਂਸ਼ਹਿਰ: ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 16 ਅਗਸਤ 2021 ਤੱਕ ਲਾਗੂ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ