Friday, April 26, 2024

National

ਦਿੱਲੀ ਦੰਗਿਆਂ ਦੇ ਦੋਸ਼ੀ ਮਾਕਨ ਦੀ ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ 'ਤੇ ਕਾਂਗਰਸ ਚੁੱਪ ਕਿਉਂ ਹੈ: ਚੁੱਘ

PUNJABNEWS EXPRESS | December 08, 2021 08:13 PM

ਚੰਡੀਗੜ੍ਹ:ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਲਈ ਕਾਂਗਰਸ ਦੀ ਸਖ਼ਤ ਨਿਖੇਧੀ ਕੀਤੀ ਹੈ।

ਅਜੈ ਮਾਕਨ ਦੀ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਚੁੱਘ ਨੇ ਕਿਹਾ ਕਿ ਕਾਂਗਰਸ ਜਾਣਬੁੱਝ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸ਼ਾਮਲ ਕਾਂਗਰਸੀ ਆਗੂਆਂ ਨੂੰ ਨਿਵਾਜ ਰਹੀ ਹੈ।

ਚੁੱਘ ਨੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਸ਼ੀ ਕਾਂਗਰਸੀ ਨੇਤਾਵਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਲਈ ਕਈ ਕਦਮ ਚੁੱਕੇ ਹਨ, ਉਥੇ ਕਾਂਗਰਸ ਹਾਈਕਮਾਂਡ ਸੱਜਣ ਕੁਮਾਰ ਅਤੇ ਕਮਲਨਾਥ ਨੂੰ ਸਨਮਾਨਜਨਕ ਅਹੁਦੇ ਦੇ ਰਹੀ ਹੈ।ਚੁੱਘ ਨੇ ਕਿਹਾ ਕਿ ਹੁਣ ਅਜੇ ਮਾਕਨ ਨੂੰ ਪੰਜਾਬ ਭੇਜਿਆ ਗਿਆ ਹੈ ਤਾਂ ਜੋ ਪੰਜਾਬੀਆਂ ਨੂੰ ਯਾਦ ਕਰਵਾਇਆ ਜਾ ਸਕੇ ਕਿ ਕਾਂਗਰਸ ਸਾਕਾ ਨੀਲਾ ਤਾਰਾ ਵੀ ਕਰਵਾ ਸਕਦੀ ਹੈ ਅਤੇ ਸਿੱਖ ਵਿਰੋਧੀ ਦੰਗੇ ਵੀ ਕਰਵਾ ਸਕਦੀ ਹੈ।


ਚੁੱਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਵਾਲ ਕੀਤਾ ਕਿ ਉਹ ਅਜੇ ਮਾਕਨ ਦੀ ਨਿਯੁਕਤੀ 'ਤੇ ਰਹੱਸਮਈ ਢੰਗ ਨਾਲ ਚੁੱਪ ਕਿਉਂ ਹਨ।ਚੁੱਘ ਨੇ ਕਿਹਾ ਕਿ ਜੇਕਰ ਚੰਨੀ ਅਤੇ ਸਿੱਧੂ ਅਜਿਹੀ ਸਿੱਖ ਵਿਰੋਧੀ ਮਾਨਸਿਕਤਾ ਵਾਲੇ ਆਗੂ ਦੀ ਨਿਯੁਕਤੀ ਦਾ ਹਿੱਸਾ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ