Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕੌਮੀ ਲੋਕ ਅਦਾਲਤ ਵਿੱਚ 2985 ਕੇਸਾਂ ਦਾ ਮੌਕੇ ਤੇ ਨਿਪਟਾਰਾ

PUNJABNEWS EXPRESS | December 11, 2021 08:06 PM

ਨਵਾਂਸ਼ਹਿਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 10 ਬੈਚਾਂ ਵੱਲੋ ਵੱਖ-ਵੱਖ ਤਰ੍ਹਾਂ ਦੇ 3656 ਕੇਸਾਂ ਵਿੱਚੋਂ 2985 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆ 12, 99, 59, 979/- ਰੁਪਏ ਦੇ ਅਵਾਰਡ ਸੁਣਾਏ ਗਏ।
ਇਹ ਜਾਣਕਾਰੀ ਦਿੰਦਿਆ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਕੇਸਾਂ ਦੀ ਸੁਣਵਾਈ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ 9 ਬੈਂਚ ਅਤੇ ਬਲਾਚੌਰ ਵਿਖੇ 1 ਬੈਂਚ ਲਗਾਇਆ ਗਿਆ।
ਇਨ੍ਹਾਂ ਬੈਂਚਾਂ ਦੀ ਅਗਵਾਈ ਜ਼ਿਲ੍ਹਾ ਜੱਜ (ਫੈਮਿਲੀ ਕੋਰਟ) ਅਸ਼ੋਕ ਕਪੂਰ, ਸਥਾਈ ਲੋਕ ਅਦਾਲਤ ਦੇ ਚੇਅਰਮੈਨ ਸਤਵਿੰਦਰ ਸਿੰਘ ਚਾਹਲ, ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-2 ਕੁਲਦੀਪ ਸਿੰਘ ਚੀਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਾਧਿਕਾ ਪੁਰੀ , ਸਿਵਲ ਜੱਜ (ਜੂਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਫਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ ਅਤੇ ਸਿਵਲ ਜੱਜ ( ਜੂਨੀਅਰ ਡਵੀਜ਼ਨ) ਸੀਮਾ ਅਗਨੀਹੋਤਰੀ ਵੱਲੋਂ ਕੀਤੀ ਗਈ। ਇਨ੍ਹਾਂ ਦੇ ਨਾਲ ਮੈਂਬਰਾਂ ਦੇ ਤੌਰ ’ਤੇ ਐਡਵੋਕੇਟ ਸ਼ਾਮਲ ਸਨ।
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਰੰਜਿਸ਼ ਵੀ ਘਟਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਉਹ ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਪਰੰਤੂ ਮੁਕੱਦਮਾਬਾਜ਼ੀ ਤੋਂ ਪਹਿਲਾ ਦੇ ਪੜਾਅ (ਪ੍ਰੀ- ਲਿਟੀਗੇਸ਼ਨ) ’ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖ਼ਾਸਤ ਦੇ ਕੇ ਰਾਜੀਨਾਮੇ ਲਈ ਲਿਆਂਦਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ