Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੁੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ ਬਾਹਰ ਕੱਢ ਕੇ ਦੋਵਾਂ ਦਾ ਅਪਮਾਨ ਕਰ ਰਹੇ ਹਨ : ਅਕਾਲੀ ਦਲ

PUNJABNEWS EXPRESS | February 02, 2022 07:52 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੁੰ ਅਣਡਿੱਠ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ ਹਨ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਭਗਵੰਤ ਮਾਨ ਨੁੰ ਚੁਣੌਤੀ Çੱਤੀ ਕਿ ਉਹ ਸ੍ਰੀ ਕੇਜਰੀਵਾਲ ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਸਭਿਆਚਾਰ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਲਾਈਵ ਬਹਿਸ ਕਰਨ। ਉਹਨਾਂ ਕਿਹਾ ਕਿ ਮੈਂ ਇਸ ਲਈ ਤੁਹਾਡੇ ਦੱਸੇ ਸਮਾਂ ਤੇ ਸਥਾਨ ਅਤੇ ਤੁਹਾਡੀ ਪਸੰਦ ਦੇ ਲੋਕਾਂ ਦੀ ਹਾਜ਼ਰੀ ਵਿਚ ਬਹਿਸ ਕਰਨ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਮੈਨੁੰ ਸ੍ਰੀ ਕੇਜਰੀਵਾਲ ਨਾਲ ਕੋਈ ਸ਼ਿਕਵਾ ਨਹੀਂ ਹੈ ਕਿਉਂਕਿ ਉਹ ਗੈਰ ਪੰਜਾਬੀ ਹਨ ਅਤੇ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਹਰ ਚੀਜ਼ ਨਾਲ ਨਫਰਤ ਕਰਨ ਲਈ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਮੇਰਾ ਸ਼ਿਕਵਾ ਤੁਹਾਡੇ ’ਤੇ ਹੈ ਕਿ ਤੁਸੀਂ ਆਪਣੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਬਾਰੇ ਚੁੱਪ ਕਿਉਂ ਹੋ ਜਦੋਂ ਕਿ ਮਾਂ ਬੋਲੀ ਨੇ ਹੀ ਇਕ ਕਲਾਕਾਰ ਵਜੋਂ ਤੁਹਾਨੁੰ ਸਭ ਕੁਝ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਆਂ ਦੀ ਭਾਸ਼ਾ ਤੇ ਸਭਿਆਚਾਰ ਦੇ ਅਪਮਾਨ ’ਤੇ ਤੁਹਾਡੀ ਚੁੱਪੀ ਗੁਰਮੁਖੀ ਦੀ ਪਿੱਠ ਵਿਚ ਅਤੇ ਇਸਦੀ ਪ੍ਰਤੀਕ ਹਰ ਸ਼ੈਅ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਗੱਲ ਹੈ।

ਸ੍ਰੀ ਬੈਂਸ ਨੇ ਦੋਸ਼ਲਾਇਆ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿਚੋਂ ਬਾਹਰ ਕਰ ਦਿੱਤਾ ਹੈ ਤੇ ਸ੍ਰੀ ਕੇਜਰੀਵਾਲ ਨੇ ਜਾਣ ਬੁੱਝ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਪ੍ਰਚਲਿਤ ਗਤਕਾ ਮਾਰਸ਼ਲ ਆਰਟ ਨੁੰ ਪ੍ਰੋਫੈਸ਼ਨਲ ਮੈਡੀਕਲ, ਇੰਜੀਨੀਅਰਿੰਗ, ਆਈ ਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿਚ ਦਾਖਲੇ ਲਈ ਇਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਇਕ ਗੈਰ ਸਾਹਿਤਕ ਜੂਨੀਅਰ ਸਰਕਾਰੀ ਅਫਸਰ ਨੂੰ ਦਿੱਲੀ ਵਿਚ ਪੰਜਾਬੀ ਅਕਾਦਮੀ ਦਾ ਚੇਅਰਮੈਨ ਨਿਯੁਕਤ ਕਰ ਕੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਪੰਜਾਬੀ ਅਕਾਦਮੀ ਦੇ ਨਵੇਂ ਚੇਅਰਮੈਨ ਨੁੰ ਤਾਂ ਪੰਜਾਬੀ ਭਾਸ਼ਾ ਵੀ ਨਹੀਂ ਆਉਂਦੀ, ਉਸਦੇ ਲੇਖਕ ਹੋਣ ਦੀ ਤਾਂ ਗੱਲ ਹੀ ਛੱਡੋ। ਉਹਨਾਂ ਕਿਹਾ ਕਿ ਇਹ ਅਹੁਦਾ ਅੰਮ੍ਰਿਤਾ ਪ੍ਰੀਤਮ, ਕਰਤਾਰ ਸਿੰਘ ਦੁੱਗਲ, ਸੁਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਅਤੇ ਇਹਨਾਂ ਵਰਗੀਆਂ ਹੋਰ ਸ਼ਖਸੀਅਤਾਂ ਲਈ ਹੈ ਪਰ ਇਹ ਅਹੁਦਾ ਉਸਨੁੰ ਦੇ ਦਿੱਤਾ ਗਿਆ ਜਿਸਨੁੰ ਪੰਜਾਬੀ ਲਿਖਣੀ ਵੀ ਨਹੀਂ ਆਉਂਦੀ।

ਅਕਾਲੀ ਬੁਲਾਰੇ ਨੇ ਹੋਰ ਕਿਹਾ ਕਿ ਭਗਵੰਤ ਮਾਨ ਨੁੰ ਕੇਜਰੀਵਾਲ ਤੋਂ ਇਹ ਪੁੱਛਣ ਵਿਚ ਡਰ ਲੱਗਦਾ ਹੈ ਕਿ ਗੁਰੂ ਦੇ ਸਭਿਆਚਾਰ ਤੇ ਭਾਸ਼ਾ ਨੁੰ ਦਿੱਲੀ ਦੇ ਮੁੱਖ ਮੰਤਰੀ ਅਪਮਾਨਤ ਕਿਉਂ ਕਰ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ