Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਪੰਜ ਰਾਜਾਂ ’ਚ ਵੋਟਾਂ ਮਗਰੋਂ ਸਰਕਾਰ ਐਮਐਸਪੀ ’ਤੇ ਬਣਾਏਗੀ ਕਮੇਟੀ : ਤੋਮਰ

PUNJABNEWS EXPRESS | February 06, 2022 08:35 AM

ਨਵੀਂ ਦਿੱਲੀ:ਕੇਂਦਰ ਸਰਕਾਰ ਜਲਦ ਹੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਇਕ ਕਮੇਟੀ ਬਣਾਏਗੀ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਸੰਬੰਧ ’ਚ ਇਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਗਠਿਤ ਕਰਨ ਲਈ ਕਿਹਾ ਹੈ।
ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ’ਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਦੇ ਹੋਏ ਐੱਮ.ਐੱਸ.ਪੀ. ’ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ ’ਤੇ ਵਿਚਾਰ ਕਰਨ ਲਈ ਇਕ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਸੀ। ਤੋਮਰ ਨੇ ਰਾਜ ਸਭਾ ’ਚ ਪ੍ਰਸ਼ਨਕਾਲ ਦੌਰਾਨ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਚੋਣਾਂ ਚੱਲ ਰਹੀਆਂ ਹਨ, ਇਸ ਲਈ ਸਰਕਾਰ ਨੇ ਚੋਣ ਕਮਿਸ਼ਨ ਨੂੰ ਮਾਰਗ ਦਰਸ਼ਨ ਲਈ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਜਵਾਬ ਆ ਗਿਆ ਹੈ ਅਤੇ ਚੋਣਾਂ ਸੰਪੰਨ ਹੋਣ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ।
ਤੋਮਰ ਨੇ ਕਿਹਾ ਕਿ ਐਮਐਸਪੀ ’ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲਾ ਦੇ ਵਿਚਾਰ ਅਧੀਨ ਹੈ ਅਤੇ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਤੋਂ ਬਾਅਦ ਇਸ ਦਾ ਗਠਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ, ਗੋਆ ਅਤੇ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ