Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਮੋਦੀ ਦੀ ਤਾਨਾਸ਼ਾਹੀ ਵਿਰੁੱਧ ਲਕੀਰ ਖਿੱਚ ਕੇ ਡਟਣ ਦੀ ਥਾਂ ਨੂਰਾ-ਕੁਸ਼ਤੀ ਖੇਡ ਰਹੇ ਹਨ ਅਮਰਿੰਦਰ ਤੇ ਬਾਦਲ -'ਆਪ'

September 28, 2020 10:38 PM

ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਕਾਂਗਰਸ ਵੀ ਬਾਦਲ ਪਰਿਵਾਰ ਵਾਂਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੂਰਾ-ਕੁਸ਼ਤੀ ਹੀ ਖੇਡ ਰਹੇ ਹਨ, ਜਦਕਿ ਜਿਸ ਤਾਨਾਸ਼ਾਹੀ ਨਾਲ ਭਾਜਪਾ ਨੇ ਖੇਤੀ ਵਿਰੋਧੀ ਕਾਨੂੰਨ ਕਿਸਾਨ 'ਤੇ ਥੋਪੇ ਹਨ, ਉਸ ਖ਼ਿਲਾਫ਼ ਅਮਰਿੰਦਰ ਸਰਕਾਰ ਅਤੇ ਬਾਦਲਾਂ ਨੂੰ ਉਸੇ ਦਿਨ ਤੋਂ ਲਕੀਰ ਖਿੱਚ ਕੇ ਡਟਣਾ ਚਾਹੀਦਾ ਸੀ, ਜਦੋਂ ਖੇਤੀ ਆਰਡੀਨੈਂਸਾਂ ਦਾ ਖ਼ਾਕਾ ਤਿਆਰ ਹੋ ਰਿਹਾ ਸੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜੇਕਰ ਅਮਰਿੰਦਰ ਸਰਕਾਰ ਅਤੇ ਬਾਦਲ ਪਰਿਵਾਰ ਨੇ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਦੇ ਹਿਤ 'ਚ ਇਨ੍ਹਾਂ ਬਿੱਲਾਂ ਵਿਰੁੱਧ ਸ਼ੁਰੂ ਤੋਂ ਹੀ ਸਖ਼ਤ ਅਤੇ ਸਪਸ਼ਟ ਸਟੈਂਡ ਲਿਆ ਹੁੰਦਾ ਤਾਂ ਮੋਦੀ ਸਰਕਾਰ ਐਨਾ ਧੱਕਾ ਕਰਨ ਦੀ ਥਾਂ ਪੱਕਾ 'ਬੈਕ ਫੁੱਟ' 'ਤੇ ਆ ਜਾਂਦੀ, ਪਰੰਤੂ ਇੱਕ ਪਾਸੇ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਹਾਈ ਪਾਵਰ ਕਮੇਟੀ ਦੀਆਂ ਬੈਠਕਾਂ 'ਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਹਿਮਤੀ ਦਿੰਦੇ ਗਏ ਅਤੇ ਸੰਘਰਸ਼ਸ਼ੀਲ ਆਮ ਆਦਮੀ ਪਾਰਟੀ ਸਮੇਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ 'ਤੇ ਪੰਜਾਬ ਸਰਕਾਰ ਕੇਸ ਦਰਜ ਕਰਦੀ ਰਹੀ, ਦੂਜੇ ਪਾਸੇ ਬਾਦਲਾਂ ਦੇ ਟੱਬਰ ਸਮੇਤ ਸਾਰਾ ਅਕਾਲੀ ਦਲ (ਬਾਦਲ) ਆਖ਼ਰੀ ਮਿੰਟ ਤੱਕ ਇਨ੍ਹਾਂ ਵਿਨਾਸ਼ਕਾਰੀ ਬਿੱਲਾਂ ਨੂੰ ਵਰਦਾਨ ਬਣਾ ਕੇ ਪੇਸ਼ ਕਰਦਾ ਗਿਆ।
ਅਮਰਿੰਦਰ ਸਰਕਾਰ ਅਤੇ ਬਾਦਲਾਂ ਦੇ ਅਜਿਹੇ ਦੋਗਲੇ ਅਤੇ ਕਿਸਾਨੀ ਸੰਘਰਸ਼ ਵਿਰੋਧੀ ਕਦਮਾਂ ਨੇ ਜਿੱਥੇ ਮੋਦੀ ਸਰਕਾਰ ਦੇ ਹੌਸਲੇ ਵਧਾਏ, ਉੱਥੇ ਪੰਜਾਬ ਦੀ ਕਿਸਾਨੀ ਲਹਿਰ 'ਚ ਵੀ ਅੜਿੱਕੇ ਡਾਹੁਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜੋ ਸਾਰੇ ਡਰਾਮਿਆਂ ਅਤੇ ਦਿਖਾਵਿਆਂ ਦੇ ਬਾਵਜੂਦ ਅੱਜ ਵੀ ਜਾਰੀ ਹੈ।
ਬਾਦਲਾਂ ਵੱਲੋਂ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਬਰਾਬਰ ਆਪਣਾ ਚੱਕਾ ਜਾਮ ਦਾ ਡੰਮ੍ਹੀ ਪ੍ਰੋਗਰਾਮ ਦੇਣਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲੈ ਕੇ ਕੁੱਝ ਵੀ ਤਿੱਖਾ ਬੋਲਣ ਤੋਂ ਗੁਰੇਜ਼ ਕਰਨਾ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਅਗਾਉ ਖ਼ਰੀਦ ਸੰਬੰਧੀ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਨੂੰ ਭਰੋਸੇ 'ਚ ਲਏ ਬਗੈਰ ਖ਼ਰੀਦ ਲਈ ਪਬਲਿਸਿਟੀ ਸਟੰਟ ਕਰਨਾ ਪਰੰਤੂ ਅੱਧੇ ਮੁੱਲ ਬਿਕ ਰਹੇ ਨਰਮੇ ਅਤੇ ਮੱਕੀ ਬਾਰੇ ਪੰਜਾਬ ਸਰਕਾਰ ਅਜੇ ਵੀ ਸੁੱਤੀ ਪਈ ਹੈ।
'ਆਪ' ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੋਨੇ ਦੀ ਅਗਾਊ ਖ਼ਰੀਦ ਦੇ ਵਿਰੁੱਧ ਨਹੀਂ ਹੈ, ਸਗੋਂ ਮਾਝੇ ਦੇ ਇਲਾਕੇ ਦੀ ਅਗੇਤੀ ਫ਼ਸਲ ਦੇ ਮੱਦੇਨਜ਼ਰ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੇ ਜਾਣ ਦੀ ਲੰਬੇ ਸਮੇਂ ਤੋਂ ਹੁੰਦੀ ਆ ਰਹੀ ਮੰਗ ਦਾ ਸਮਰਥਨ ਕਰਦੀ ਹੈ, ਪਰੰਤੂ ਇਸ ਸਮੇਂ ਜੋ ਅਗੇਤੀ ਖ਼ਰੀਦ ਦੀ 'ਮਿਹਰਬਾਨੀ' ਕੇਂਦਰ ਸਰਕਾਰ ਨੇ ਦਿਖਾਈ ਹੈ, ਇਸ ਪਿੱਛੇ ਨੀਅਤ 'ਚ ਖੋਟ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਸਾਨਾਂ ਦੇ ਇੱਕਜੁੱਟ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕਿਸਾਨਾਂ-ਮਜ਼ਦੂਰਾਂ ਨੂੰ ਖੇਤਾਂ ਅਤੇ ਮੰਡੀਆਂ 'ਚ ਉਲਝਾ ਦਿੱਤਾ ਜਾਵੇ।
'ਆਪ' ਆਗੂਆਂ ਨੇ ਕਿਹਾ ਕਿ ਅਜਿਹੇ ਹਲਾਤ 'ਚ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਦੀ ਰਾਏ ਨਾਲ ਅਗੇਤੀ ਖ਼ਰੀਦ ਲਈ (1 ਅਕਤੂਬਰ ਦੀ ਥਾਂ 26 ਸਤੰਬਰ) ਮੰਡੀਆਂ 'ਚ ਉਤਾਰਨਾ ਚਾਹੀਦਾ ਸੀ, ਕਿਉਂਕਿ ਇਸ ਸਮੇਂ ਕਿਸਾਨ ਇੱਕਜੁੱਟ ਹੋ ਕੇ ਕਾਲੇ ਕਾਨੂੰਨਾਂ ਵਾਪਸ ਕਰਾਉਣ ਲਈ ਇੱਕਜੁੱਟ ਸੰਘਰਸ਼ ਕਰ ਰਹੇ ਹਨ, ਜਦਕਿ ਕੇਂਦਰ ਸਰਕਾਰ ਅਤੇ ਉਸ ਦਾ ਏਜੰਟ ਬਾਦਲ ਪਰਿਵਾਰ ਕਿਸਾਨੀ ਸੰਘਰਸ਼ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ 'ਚ ਹਨ। ਇਸੇ ਤਰਾਂ ਅਮਰਿੰਦਰ ਸਰਕਾਰ ਦਾ ਵੀ ਹਰ ਕਦਮ ਸ਼ੱਕੀ ਅਤੇ ਮੋਦੀ ਦੇ ਪੱਖ 'ਚ ਭੁਗਤ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ