Friday, April 26, 2024

National

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

PUNJAB NEWS EXPRESS | January 22, 2021 08:44 PM

ਚੰਡੀਗੜ੍ਹ: ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੀਬ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕੀਤੀ।

ਇੱਥੋਂ ਦੇ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਬਹੁਤ ਹੀ ਢੁਕਵੇਂ ਮਾਹੌਲ ਵਿੱਚ ਲੰਮਾ ਸਮਾਂ ਚੱਲੀ ਮੀਟਿੰਗ ਦੌਰਾਨ ਤਿੰਨ ਮੈਂਬਰੀ ਕਮੇਟੀ ਨੇ ਵੱਖੋ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਵੱਖੋ-ਵੱਖ ਗੱਲਬਾਤ ਕੀਤੀ ਅਤੇ ਇਤਰਾਜ਼ ਦਰਜ ਕਰਵਾਏ।

ਇਸ ਸਬੰਧੀ ਗੱਲਬਾਤ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਿਸਾਨਾਂ ਦੇ ਆਪਣੇ ਇਤਰਾਜ਼ ਕਮੇਟੀ ਅੱਗੇ ਦਰਜ ਕਰਵਾ ਦਿੱਤੇ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਅਤੇ ਤੌਖ਼ਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਕਮੇਟੀ ਦੇ ਚੇਅਰਮੈਨ ਸ੍ਰੀ ਸਿੰਗਲਾ ਤੋਂ ਇਲਾਵਾ ਮੈਂਬਰਾਂ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਤੇ ਮੁੜ ਵਸੇਬਾ ਸ੍ਰੀ ਵਿਸ਼ਵਜੀਤ ਖੰਨਾ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਸ੍ਰੀ ਅਨਿਰੁਧ ਤਿਵਾੜੀ ਦੀ ਥਾਂ 'ਤੇ ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰੀਸ਼ ਨਈਅਰ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ