Wednesday, April 17, 2024

National

ਕਿਸਾਨਾਂ ਦੀ ਆਵਾਜ਼ ਨੂੰ ਨਹੀਂ ਸੁਣ ਰਹੇ ਮੋਦੀ : ਪ੍ਰਿਯੰਕਾ ਗਾਂਧੀ

PUNJAB NEWS EXPRESS | February 22, 2021 10:36 AM

ਲਖਨਊ: ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਪੁਰਾਤਨ ਕਹਾਣੀਆਂ ਦੇ ‘ਹੰਕਾਰੀ ਰਾਜੇ’ ਨਾਲ ਕਰਦਿਆਂ ਅੱਜ ਕਿਹਾ ਉਹ ਸਮਝ ਨਹੀਂ ਰਹੇ ਕਿ ‘ਜਵਾਨ’, ਜੋ ਦੇਸ਼ ਦੀ ਰੱਖਿਆ ਕਰਦੇ ਹਨ, ਕਿਸਾਨਾਂ ਦੇ ਪੁੱਤਰ ਵੀ ਹਨ।

ਮੁਜੱਫਰਨਗਰ ’ਚ ਮਹਾਪੰਚਾਇਤ ’ਚ ਹਾਜ਼ਰ ਹਜਾਰਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਨੇਤਾ ਨੇ ਵੱਖ-ਵੱਖ ਮੁੱਦਿਆਂ ਜਿਵੇਂ ਪੈਟਰੋਲ ਦੇ ਡੀਜਲ ਦੀਆਂ ਵਧਦੀਆਂ ਕੀਮਤਾਂ ਆਦਿ ਨੂੰ ਲੈ ਕੇ ਪ੍ਰਧਾਨ ਮੰਤਰੀ ’ਤੇ ਹਮਲਾ ਕਰਦਿਆਂ ਕਥਿਤ ਦੋਸ਼ ਲਾਇਆ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਆਵਾਜ ਨੂੰ ਨਹੀਂ ਸੁਣ ਰਹੇ ਕਿਉਂਕਿ ਉਨ੍ਹਾਂ ਦੀ ਰਾਜਨੀਤੀ ਸਿਰਫ ਉਨ੍ਹਾਂ (ਪ੍ਰਧਾਨ ਮੰਤਰੀ) ਅਤੇ ਉਨ੍ਹਾਂ ਦੇ ਅਰਬਪਤੀ ਮਿੱਤਰਾਂ ਦੁਆਲੇ ਕੇਂਦਰਤ ਹੈ। ਉਨ੍ਹਾਂ ਕਿਹਾ, ‘ਪੁਰਾਣੀਆਂ ਕਹਾਣੀਆਂ ’ਚ ਹੰਕਾਰੀ ਰਾਜੇ ਹੁੰਦੇ ਸਨ, ਜਿਵੇਂ-ਜਿਵੇਂ ਉਨ੍ਹਾਂ ਦੀ ਸੱਤਾ ਵਧਦੀ ਜਾਂਦੀ ਸੀ, ਉਹ ਆਪਣੇ ਮਹਿਲਾਂ ’ਚ ਸਿਮਟਦੇ ਜਾਂਦੇ ਸਨ। ਲੋਕ ਉਨ੍ਹਾਂ ਸਾਹਮਣੇ ਸੱਚ ਕਹਿਣ ਤੋਂ ਡਰਨ ਲੱਗਦੇ ਸਨ। ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਵੀ ਉਨ੍ਹਾਂ ਹੰਕਾਰੀ ਰਾਜਿਆਂ ਵਰਗੇ ਹੀ ਬਣ ਗਏ ਹਨ।’ ਪਿ੍ਰਯੰਕਾ ਗਾਂਧੀ ਨੇ ਦਾਅਵਾ ਕੀਤਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ‘ਸਰਕਾਰੀ ਮੰਡੀਆਂ’ ਤੇ ਐੱਮਐੱਸਪੀ ਖਤਮ ਹੋ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ