Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਮੇਰਾ ਤਜਰਬਾ ਮੇਰੀ ਸਭ ਤੋਂ ਵੱਡੀ ਤਾਕਤ’, ਕੈਪਟਨ ਅਮਰਿੰਦਰ ਸਿੰਘ ਨੇ 2022 ਵਿੱਚ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਲਈ ਆਪਣੀ ਯੋਗਤਾ ਬਾਰੇ ਪੁੱਛੇ ਜਾਣ ’ਤੇ ਕੀਤੀ ਟਿੱਪਣੀ

PUNJAB NEWS EXPRESS | March 24, 2021 08:09 PM

ਚੰਡੀਗੜ: ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਪ੍ਰਮੁੱਖ ਸਿਆਸੀ ਪਾਰਟੀ ਤੋਂ ਕਿਸੇ ਕਿਸਮ ਦੇ ਖਤਰੇ ਨੂੰ ਮੂਲੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਇਹ ਵਿਸ਼ਵਾਸ ਰੱਖਦੇ ਹਨ ਕਿ ਉਨਾਂ ਦਾ ਸੂਬੇ ਨੂੰ ਚਲਾਉਣ ਅਤੇ ਸੈਨਾ ਵਿੱਚ ਰਹਿਣ ਦਾ ਤਜਰਬਾ ਉਨਾਂ ਨੂੰ 2022 ਤੋਂ ਅੱਗੇ ਸੂਬੇ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਿੱਚ ਮੱਦਦਗਾਰ ਸਾਬਤ ਹੋਵੇਗਾ।
ਇਕ ਮੀਡੀਆ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਸੀ-ਵੋਟਰ ਸਰਵੇਖਣ ਜਿਸ ਨੇ 2022 ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮ ਪਾਰਟੀ ਨੂੰ ਅੱਗੇ ਹੋਣ ਦੀ ਗੱਲ ਕਹੀ ਸੀ, ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕੇਜਰੀਵਾਲ ਦੀ ਭਾੜੇ ਦੀ ਸ਼ੋਸ਼ੇਬਾਜ਼ੀ ਹੈ। ਉਨਾਂ ਕਿਹਾ ਕਿ ਆਪ ਆਗੂ ਕੋਲ ਮੀਡੀਆ ਦਾ ਬਹੁਤ ਵੱਡਾ ਬਜਟ ਹੈ ਜਿਸ ਦੀ ਵਰਤੋਂ ਉਹ ਅਜਿਹੇ ਸਰਵੇਖਣ ਖਰੀਦ ਕਰਨ ਲਈ ਕਰ ਸਕਦਾ ਹੈ। ਉਨਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਪੰਜਾਬ ਵਿੱਚ ਕਾਂਗਰਸ ਲਈ ਕੋਈ ਖਤਰਾ ਨਹੀਂ ਹੈ। ਉਨਾਂ ਕਿਹਾ, ‘‘ਇਸੇ ਕੰਪਨੀ ਨੇ 2016/17 ਵਿੱਚ ਆਪ ਨੂੰ 100 ਸੀਟਾਂ ਆਉਣ ਦੀ ਭਵਿੱਖਬਾਣੀ ਕੀਤੀ ਸੀ ਅਤੇ ਹਰੇਕ ਜਾਣਦਾ ਹੈ ਕਿ ਆਖਰਕਾਰ ਉਨਾਂ ਨੂੰ ਕਿੰਨੀਆਂ ਸੀਟਾਂ ਹਾਸਲ ਹੋਈਆਂ।’’ ਉਨਾਂ ਕਿਹਾ ਕਿ ਕੇਜਰੀਵਾਲ ਅਤੇ ਉਸ ਦੀ ਪਾਰਟੀ ਦਾ ਹਾਲ 2022 ਵਿੱਚ ਵੀ ਇਹੋ ਹੋਵੇਗਾ।
ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੇ ਪਿਛਲੇ ਕਾਰਜਕਾਲ ਦੌਰਾਨ ਆਪਣੇ ਵਾਅਦਿਆਂ ਵਿੱਚੋਂ ਸਿਰਫ 30 ਫੀਸਦੀ ਹੀ ਪੂਰੇ ਕਰਨ ਵਿੱਚ ਅਸਫਲ ਰਹੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਵਿੱਚ ਬੇਹੁਦਾ ਗੱਲਾਂ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਉਹ ਪੰਜਾਬ ਵਿੱਚ ਨੌਕਰੀਆਂ ਦੇਣ ਦੀ ਗੱਲ ਕਰ ਰਹੇ ਹਨ ਜਦੋਂ ਕਿ ਉਸ ਦਾ ਦਿੱਲੀ ਵਿੱਚ ਆਪਣਾ ਰਿਕਾਰਡ ਬਹੁਤ ਤਰਸਯੋਗ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਵਿੱਚੋਂ ਪਾਟੋ-ਧਾੜ ਹੈ ਅਤੇ ਕੋਈ ਵੀ ਉਨਾਂ ਨੂੰ ਇਕੱਠਿਆ ਨਹੀਂ ਰੱਖ ਸਕਦਾ। ਵੱਡੇ ਬਾਦਲ ਆਪਣੀ ਉਮਰ ਕਾਰਨ ਹੁਣ ਪਾਰਟੀ ਦੀ ਅਗਵਾਈ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਭਾਜਪਾ ਦੀ ਪੰਜਾਬ ਵਿੱਚ ਸੰਭਾਵਨਾ ਬਾਰੇ ਉਨਾਂ ਕਿਹਾ, ‘‘ਕਿਹੜੀ ਭਾਜਪਾ?’’ ਪਾਰਟੀ ਦਾ ਸੂਬੇ ਵਿੱਚ ਕੋਈ ਵਜੂਦ ਨਹੀਂ ਹੈ ਜਿੱਥੇ ਲੋਕ ਉਨਾਂ ਤੋਂ ਨਾਰਾਜ਼ ਹਨ। ਉਨਾਂ ਕਿਹਾ ਕਿ ਭਾਜਪਾ ਬੁਖਲਾਹਟ ਵਿੱਚ ਆ ਕੇ ਸ਼ੋ੍ਰਮਣੀ ਅਕਾਲੀ ਦਲ ਨਾਲ ਵੀ ਵਾਪਸ ਭਾਈਵਾਲੀ ਸਥਾਪਤ ਕਰ ਸਕਦੀ ਹੈ।
ਅਗਾਮੀ ਵਿਧਾਨ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਲਈ ਉਨਾਂ ਦੀ ਯੋਗਤਾ ਬਾਰੇ ਪੁੱਛੇ ਜਾਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਹਰ ਕੋਈ ਇਕੱਲਾ ਹੀ ਸਮਰੱਥਵਾਨ ਨਹੀਂ ਹੁੰਦਾ ਪਰ ਉਨਾਂ ਦਾ ਮੰਨਣਾ ਹੈ ਕਿ ਉਹ ਪੰਜਾਬ ਦੀ ਮਦਦ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਸੂਬੇ ਖਾਸ ਕਰਕੇ ਖੇਤੀਬਾੜੀ ਖੇਤਰ ਸਬੰਧੀ ਮਸਲਿਆਂ ਨਾਲ ਨਿਪਟਣ ਦਾ ਤਜਰਬਾ ਹੈ ਕਿਉਂ ਜੋ 1985 ਤੋਂ ਜਦੋਂ ਵੀ ਉਨਾਂ ਨੂੰ ਅਹੁਦੇ ਦੀ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ ਤਾਂ ਉਹ ਖੇਤੀਬਾੜੀ ਦੇ ਵਿਕਾਸ ਲਈ ਕੰਮ ਕਰਦੇ ਰਹੇ ਹਨ। ਉਨਾਂ ਕਿਹਾ ਕਿ ਉਦਯੋਗ ਦਾ ਵਿਕਾਸ ਕਰਨਾ ਹੋਵੇਗਾ ਅਤੇ ਉਨਾਂ ਨੂੰ ਲੀਡਰਸ਼ਿਪ ਵਿੱਚ ਜਤਾਉਣਾ ਹੀ ਪਵੇਗਾ। ਉਨਾਂ ਅੱਗੇ ਕਿਹਾ ਕਿ ਤੱਥ ਇਹ ਹੈ ਕਿ ਉਨਾਂ ਨੇ ਵਿਸ਼ਵਾਸ ਜ਼ਾਹਰ ਕਰਦਿਆਂ ਸਾਲ 2017 ਵਿੱਚ ਉਨਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਜ਼ਮੀਨੀ ਪੱਧਰ ’ਤੇ 73000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਕਰੜੇ ਹੱਥੀਂ ਨਿਪਟਣ ਦੀ ਲੋੜ ਹੈ ਅਤੇ ਉਨਾਂ ਦੀ ਫੌਜ ਵਿੱਚ ਟ੍ਰੇਨਿੰਗ ਇਸ ਚੁਣੌਤੀ ਨਾਲ ਨਜਿੱਠਣ ਲਈ ਉਨਾਂ ਵਾਸਤੇ ਸਹਾਈ ਸਿੱਧ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਉਨਾਂ ਦੀ ਪਾਰਟੀ ਨੇ 84.6 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਨਾਲ ਮੁਲਕ ਵਿੱਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ ਹੈ। ਉਨਾਂ ਕਿਹਾ ਕਿ ਕੋਵਿਡ ਕਾਰਨ ਇਕ ਸਾਲ ਦੌਰਾਨ ਪਏ ਘਾਟੇ ਦੇ ਬਾਵਜੂਦ ਪੰਜਾਬ ਨੇ ਇਹ ਰਿਕਾਰਡ ਹਾਸਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਉਨਾਂ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਸੂਬੇ ਅਤੇ ਲੋਕਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਪੰਜਾਬ ਮੇਰੇ ਦਿਲ ਵਿੱਚ ਵਸਦਾ ਹੈ।’’

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ