Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਲਈ ਅਕਾਲੀ ਦਲ ਨੂੰ ਚੋਣ ਨਿਸ਼ਾਨ ਨਾ ਅਲਾਟ ਹੋਣ ’ਤੇ ਸੁਖਬੀਰ ਨੇ ਸੱਦੀ ਕੋਰ ਕਮੇਟੀ ਮੀਟਿੰਗ

PUNJAB NEWS EXPRESS | April 01, 2021 07:31 AM

ਡੱਬਵਾਲੀ: ਦਿੱਲੀ ਸਰਕਾਰ ਹੇਠ ਸੰਚਾਲਤ ਗੁਰਦੁਆਰਾ ਚੋਣ ਡਾਇਰਟੋਰੇਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਲਈ ਜਾਰੀ ਟੋਨੀਫਿਕੇਸ਼ਨ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਲੜਨ ਦੇ ਹੱਕ ਤੋਂ ਵਾਂਝਾ ਰੱਖਣ ਨਾਲ ਸਿੱਖ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਮਿਸ਼ਨ ਵੱਲੋਂ ਪਾਰਟੀ ਨੂੰ ਚੋਣ ਨਿਸ਼ਾਨ ਨਾ ਅਲਾਟ ਕਾਰਨ ਨੂੰ ਅਗਾਮੀ ਸਟੈਂਡ ਤੈਅ ਕਰਨ ਲਈ 3 ਅਪਰੈਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਬੁਲਾ ਲਈ ਹੈ। ਦਰਅਸਲ ਕਿ ਦਿੱਲੀ ਸਰਕਾਰ ਅਧੀਨ ਸੰਚਾਲਤ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਚੋਣ ਸਬੰਧੀ ਜਾਰੀ ਨੋਟੀਫੀਕੇਸ਼ਨ ਮੁਤਾਬਕ ਚੋਣ ਲੜਨ ਦੇ ਯੋਗ 6-7 ਪਾਰਟੀਆਂ ਦਾ ਨਾਂਅ ਸਾਹਮਣੇ ਆਇਆ ਹੈ।

ਇਸ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਸ਼ਾਮਲ ਨਹੀਂ ਹੈ। ਫੈਸਲੇ ਬਾਅਦ ਇਸ ਪੱਤਰਕਾਰ ਨਾਲ ਗੱਲਬਾਤ ਕਰਦੇ ਸ੍ਰੀ ਬਾਦਲ ਨੇ ਇਸ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਧਾਰਮਿਕ ਚੋਣਾਂ ’ਤੇ ਲਾਂਭੇ ਹਟਾ ਕੇ ਕਬਜ਼ਾ ਕਰਨ ਦੀ ਮੋਦੀ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਦੀ ਸਾਂਝੀ ਸਿਆਸੀ ਖੇਡ ਦੱਸਿਆ। ਉਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਸਿੱਖਾਂ ਦੇ ਮਸਲਿਆਂ ਦੇ ਹੱਕਾਂ ਅਤੇ ਹਿੱਤਾਂ ਲਈ ਸੇਵਾਵਾਂ ਅਤੇ ਸੰਘਰਸ਼ ਕਰਦਾ ਆ ਰਿਹਾ ਹੈ। ਉਨਾਂ ਕਿਹਾ ਕਿ ਸਿਆਸੀ ਸਾਜਿਸ਼ ਤਹਿਤ ਦੂਜੀ ਪਾਰਟੀਆਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ। ਇਹ ਸਿੱਧੇ ਤੌਰ ’ਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਹੈ। ਜਿਸਦੇ ਬਾਰੇ ਪਾਰਟੀ ਦੀ ਕੋਰ ਕਮੇਟੀ ਵਿੱਚ ਵਿਚਾਰ ਵਟਾਂਦਰਾ ਕਰਕੇ ਅਗਾਮੀ ਕਦਮ ਪੁੱਟੇ ਜਾਣਗੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੇ ਨੋਟੀਫਿਕੇਸ਼ਨ ਮੁਤਾਬਕ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜਨ ਦੇ ਯੋਗ ਹਨ।
ਜਿਨਾਂ ’ਚ ਆਮ ਅਕਾਲੀ ਦਲ, ਪੰਥਕ ਸੇਵਾ ਦਲ, ਪੰਥਕ ਅਕਾਲੀ ਲਹਿਰ, ਜਾਗੋ ਜਗ ਆਸਰਾ ਗੁਰੂ ਓਟ, ਸਿੱਖ ਸਦਭਾਵਨਾ ਦਲ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸ਼ਾਮਲ ਹਨ। ਆਖਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਸਿਆਸੀ ਚੋਣ ਲੜਨ ਨੂੰ ਆਧਾਰ ਬਣਾ ਕੇ ਉਸਦੇ ਇਸ ਧਾਰਮਿਕ ਚੋਣ ਲੜਨ ਦੇ ਹੱਕ ਤੋਂ ਵਾਂਝਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਐਲਾਨ ਮੁਤਾਬਕ ਚੋਣਾਂ ਦਾ ਦਿਨ 25 ਅਪ੍ਰੈਲ ਮਿੱਥਿਆ ਗਿਆ ਹੈ, ਜਦੋਂਕਿ ਨਤੀਜਾ 28 ਅਪ੍ਰੈਲ ਨੂੰ ਐਲਾਨੇ ਜਾਣਗੇ। ਅੱਜ ਤੋਂ ਨਾਮਜਦਗੀਆਂ ਦਾ ਕਾਰਜ ਸ਼ੁਰੂ ਹੋ ਗਿਆ ਅਤੇ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 7 ਅਪ੍ਰੈਲ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ