Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ

PUNJAB NEWS EXPRESS | April 02, 2021 10:08 AM

ਨਵੀਂ ਦਿੱਲੀ: ਦੀਪ ਸਿੱਧੂ ਨੂੰ ਬੁੱਧਵਾਰ ਜ਼ਮਾਨਤ ਨਹੀਂ ਮਿਲੀ ਹੈ, ਕਿਉਂਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ’ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ’ਚ ਮੁੱਖ ਮੁਲਜ਼ਮ ਵਜੋਂ ਗਿਰਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ। ਇਸ ਮਾਮਲੇ ’ਚ ਅੱਜ ਸੁਣਵਾਈ ਹੋਣੀ ਸੀ, ਪਰ ਜੱਜ ਛੁੱਟੀ ’ਤੇ ਹੋਣ ਕਰਕੇ ਸੁਣਵਾਈ ਟਾਲ ਦਿੱਤੀ ਗਈ। ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।
ਦੱਸਣਾ ਬਣਦਾ ਹੈ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗਿ੍ਰਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ ’ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗਿਰਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ ’ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜਮਾਂ ’ਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ’ਚ ਪਹੁੰਚ ਗਏ ਸਨ ਅਤੇ ਉੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦੱਸਿਆ ਗਿਆ ਸੀ ਕਿ ਇਸ ਹਿੰਸਾ ’ਚ ਲਗਭਗ 500 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਅਤੇ ਇੱਕ ਪ੍ਰਦਰਸਨਕਾਰੀ ਦੀ ਮੌਤ ਵੀ ਹੋਈ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ