Friday, April 26, 2024

National

ਮਹਾਰਾਸ਼ਟਰ 'ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ 1 ਤੋਂ 8ਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਰੱਦ

PUNJAB NEWS EXPRESS | April 04, 2021 07:09 AM

ਮੁੰਬਈ: ਦੇਸ਼ 'ਚ ਕੋਰੋਨਾ ਵਾਇਰਸ ਦੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਇਸ ਦੇ ਨਾਲ ਦੇਸ਼ 'ਚ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਮ੍ਹਣੇ ਆ ਰਹੇ ਹਨ | ਇਸਨੂੰ ਧਿਆਨ 'ਚ ਰੱਖਦਿਆਂ ਮਹਾਰਾਸ਼ਟਰ ਦੀ ਸਰਕਾਰ ਵਲੋਂ ਕਈ ਅਹਿਮ ਕਦਮ ਵੀ ਉਠਾਏ ਜਾ ਰਹੇ ਹਨ | ਇਸ ਦੌਰਾਨ ਰਾਜ ਸਰਕਾਰ ਵਲੋਂ 1 ਤੋਂ 8ਵੀਂ ਤੱਕ ਦੀ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ |

ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਅੱਜ ਰਾਜ 'ਚ 1 ਤੋਂ 8 ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਦੇ ਫੈਸਲੇ ਦਾ ਐਲਾਨ ਕੀਤਾ | ਇੱਕ ਛੋਟੇ ਰਿਕਾਰਡ ਕੀਤੇ ਸੰਦੇਸ਼ ਵਿੱਚ ਗਾਇਕਵਾੜ ਨੇ ਐਲਾਨ ਕੀਤਾ ਹੈ ਕਿ ਜਮਾਤ 1 ਤੋਂ 8ਵੀਂ ਤੱਕ ਦੇ ਮਹਾਰਾਸ਼ਟਰ ਰਾਜ ਦੇ ਸਾਰੇ ਵਿਦਿਆਰਥੀਆਂ ਨੂੰ ਬਿਨ੍ਹਾਂ ਕਿਸੀ ਪ੍ਰੀਖਿਆ ਦੇ ਅਗਲੀ ਜਮਾਤ 'ਚ ਪ੍ਰੋਮੋਟ ਕਰ ਦਿੱਤਾ ਜਾਵੇਗਾ |

ਰਾਜ 'ਚ 45 ਹਜ਼ਾਰ ਤੋਂ ਜ਼ਿਆਦਾ ਨਵੇਂ ਕੋਰੋਨਾ ਮਰੀਜ਼ ਰੋਜ਼ ਸਾਮ੍ਹਣੇ ਆ ਰਹੇ ਹਨ | ਇਸ ਹਾਲਾਤ ਨੂੰ ਦੇਖਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ ਰਾਜ 'ਚ ਮੌਜੂਦਾ ਕੋਵਿਡ-19 ਸਥਿਤੀ ਨੂੰ ਦੇਖਦੇ ਹੋਏ ਫੈਸਲਾ ਲਿਆ ਗਿਆ ਹੈ | ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੈ ਕੇ ਵੀ ਫੈਸਲਾ ਕੀਤਾ ਜਾਵੇਗਾ |

ਮਹਾਰਾਸ਼ਟਰ 'ਚ ਕਿੰਨ੍ਹੇ ਕੇਸ ?
ਦੱਸ ਦੇਈਏ ਕਿ ਮਹਾਰਾਸ਼ਟਰ 'ਚ ਹੁਣ ਤੱਕ 29 ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁਕੀ ਹੈ | ਇਸ ਦੇ ਨਾਲ ਹੀ ਰਾਜ 'ਚ 55 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਦੇ ਕਾਰਨ ਜਾਨ ਵੀ ਜਾ ਚੁਕੀ ਹੈ | ਇਸ ਤੋਂ ਇਲਾਵਾ ਰਾਜ 'ਚ ਕਰੀਬ 4 ਲੱਖ ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ |

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ