Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਿਸਾਨਾਂ ਵੱਲੋਂ ਐਫ਼ਸੀਆਈ ਦਫ਼ਤਰਾਂ ਦਾ ਘਿਰਾਓ ਅੱਜ

PUNJAB NEWS EXPRESS | April 05, 2021 12:08 PM

ਸਿੰਘੂ ਬਾਰਡਰ, ਨਵੀਂ ਦਿੱਲੀ:ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਚਲਾਇਆ ਜਾ ਰਿਹਾ ਅੰਦੋਲਨ ਅੱਜ 129ਵੇਂ ਦਿਨ ਦਾਖ਼ਲ ਹੋ ਗਿਆ ਹੈ।
ਅੱਜ ਸਿੰਘੂ ਬਾਰਡਰ ’ਤੇ ਲੱਗੀ ਸਟੇਜ ਤੋਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਦੀ ਅੜੀ ਤੋੜਨ ਲਈ ਮਈ ਦੇ ਪਹਿਲੇ ਹਫਤੇ ਪਾਰਲੀਮੈਂਟ ਵੱਲ ਪੈਦਲ ਮਾਰਚ ਕੀਤਾ ਜਾਵੇਗਾ। ਇਸ ਦਿਨ ਬਾਰਡਰਾਂ ’ਤੇ ਚਲਾਏ ਜਾ ਰਹੇ ਸਾਰੇ ਮੋਰਚਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈਣਗੇ। ਇਸ ਦੀ ਸਾਰੇ ਕਿਸਾਨ ਮੋਰਚਿਆਂ ਤੋਂ ਸ਼ੁਰੂਆਤ ਹੋਵੇਗੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਸਾਰੇ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਅੱਜ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਸੰਸਾਰ ਭਰ ਦੇ ਲੋਕ ਆਵਾਜ਼ ਉਠਾ ਰਹੇ ਹਨ ਅਤੇ ਰਾਜ ਸਰਕਾਰਾਂ ਵੀ ਸਮਰਥਨ ਕਰ ਰਹੀਆਂ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲੜਦਿਆਂ 300 ਤੋਂ ਵਧ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਗਏ ਹਨ। ਪਰ ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਨਹੀਂ ਛੱਡ ਰਿਹਾ। ਆਗੂਆਂ ਨੇ ਕਿਹਾ ਕਿ ਕਿਸਾਨ ਏਕਤਾ, ਮੋਦੀ ਦੀ ਅੜੀ ਤੋੜਨ ਵਿੱਚ ਕਾਮਯਾਬ ਹੋਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ, ਹਰ ਸੂਬੇ ਵਿਚ ਕਿਸਾਨ ਮੋਰਚੇ ਸ਼ੁਰੂ ਹੋ ਗਏ ਹਨ। ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ 5 ਅਪ੍ਰੈਲ ਨੂੰ ਐਫਸੀਆਈ ਦਫ਼ਤਰਾਂ ਮੂਹਰੇ ਵੱਡੀ ਗਿਣਤੀ ਵਿੱਚ ਮਾਰੇ ਜਾ ਰਹੇ ਧਰਨਿਆਂ ਵਿੱਚ ਸ਼ਮੂਲੀਅਤ ਕਰਨ।
ਸੰਯੁਕਤ ਕਿਸਾਨ ਮੋਰਚਾ ਦਿੱਲੀ ਨੇ ਐਲਾਨ ਕੀਤਾ ਕਿ 10 ਅਪ੍ਰੈਲ ਨੂੰ ਕੁੰਡਲੀ-ਮਾਨੇਸਰ- ਪਲਵਲ ਐਕਸਪ੍ਰੈਸਵੈਅ ਮਾਰਗ 24 ਘੰਟੇ ਲਈ ਬੰਦ ਕੀਤਾ ਜਾਵੇਗਾ। 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 14 ਅਪ੍ਰੈਲ ਨੂੰ ਕਿਸਾਨ ਸੰਵਿਧਾਨ ਬਚਾਓ ਦਿਵਸ ਮਨਾਉਣਗੇ। ਇਸ ਦਿਨ ਸਮੁੱਚੀ ਸਟੇਜ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਰਹੇਗੀ। ਮਈ ਦੇ ਪਹਿਲੇ ਹਫਤੇ ਪਾਰਲੀਮੈਂਟ ਵੱਲ ਪੈਦਲ ਮਾਰਚ ਕੀਤਾ ਜਾਵੇਗਾ, ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ, ਇਹ ਮਾਰਚ ਪੁਰ ਅਮਨ ਰਹੇਗਾ।
ਅੱਜ ਅੰਦੋਲਨ ਵਿਚ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅਲਾਵਲਵਾਲ ਤੋਂ ਮਨਜੀਤ ਕੌਰ ਤੇ ਲਵਪ੍ਰੀਤ ਸਿੰਘ ਦੌੜ ਕੇ ਪਹੁੰਚੇ। ਇਸ ਦੌੜ ਦਾ ਨਾਅਰਾ ਸੀ, ‘ਹੱਕਾਂ ਲਈ ਦੌੜਾਂ’। ਇਹ ਦੌੜ 25 ਮਾਰਚ ਨੂੰ ਸੁਰੂ ਕੀਤੀ ਗਈ ਸੀ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇਸ ਦੌੜ ਵਿੱਚ ਭਾਗ ਲੈਣ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ।
ਇਸ ਦੌਰਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਮਹਿਮਾ, ਦਰਸ਼ਨ ਸਿੰਘ, ਵੈਦ ਰਾਧੇ ਸ਼ਿਆਮ, ਗੁਰਚਰਨ ਸਿੰਘ, ਲਾਲ ਸਿੰਘ, ਸੇਵਾ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ, ਅਵਤਾਰ ਸਿੰਘ, ਗੁਰਤੇਜ ਸਿੰਘ, ਦਵਿੰਦਰ ਸਿੰਘ, ਮੁਖਤਿਆਰ ਸਿੰਘ, ਪਰਮਜੀਤ ਕੌਰ, ਹਰਵਿੰਦਰ ਸਿੰਘ, ਧਰਮ ਸਿੰਘ, ਕਾਕਾ ਸਿੰਘ, ਸੁਖਦੇਵ ਕੌਰ, ਮਹੰਤ ਜੈ ਸਿੰਘ, ਪਵਨ ਕੁਮਾਰ, ਜਸਵਿੰਦਰ ਕੌਰ, ਹੰਸ ਰਾਜ ਰਾਣਾ, ਅਮਿਤ, ਸਤਵੀਰ ਸਿੰਘ, ਬਲਵਾਨ ਸਿੰਘ, ਕੜਵਾ ਗੁੱਜਰ, ਹਰਮਨਜੀਤ ਸਿੰਘ, ਗੁਰਨੈਬ ਸਿੰਘ, ਭਗਵਾਨ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਪਿਆਰਾ ਸਿੰਘ, ਮੇਵਾ ਸਿੰਘ, ਗੁਰਨਾਮ ਸਿੰਘ, ਪਿ੍ਰੰਸੀਪਲ, ਛੱਜਾ ਸਿੰਘ, ਦਿਲਬਾਗ ਸਿੰਘ, ਜਸਵੀਰ ਕੌਰ, ਬਲਜਿੰਦਰ ਸਿੰਘ, ਗੁਰਜੀਤ ਕੌਰ, ਰਾਜਾ ਸਿੰਘ ਆਦਿ ਆਗੂਆਂ ਨੇ ਆਪਣੇ ਵਿਚਾਰ ਰੱਖੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ