Thursday, April 25, 2024

National

ਜੀਂਦ : ਕਿਸਾਨਾਂ ਦਾ ਸਮਰਥਨ ਨਾ ਕਰਨ ਵਾਲਾ ਦੇਸ਼ ਭਗਤ ਨਹੀਂ : ਕੇਜਰੀਵਾਲ

PUNJAB NEWS EXPRESS | April 05, 2021 12:23 PM

ਜੀਂਦ:  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਹਰਿਆਣਾ ਦੇ ਜੀਂਦ ’ਚ ਪੁੱਜੇ। ਇੱਥੇ ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ’ਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ’ਚ ਕੇਜਰੀਵਾਲ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੱਲ ਕੀਤੀ। ਕੇਜਰੀਵਾਲ ਨੇ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਨਮਨ ਕੀਤਾ।
ਉਨ੍ਹਾਂ ਕਿਹਾ ਕਿ ਹੁਣ ਸਾਡੀ ਜ਼ਿੰਮੇਵਾਰੀ ਹੈ, ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ, ਮੇਰੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸ਼ਹਾਦਤ ਬੇਕਾਰ ਨਹੀਂ ਹੋਣੀ ਚਾਹੀਦੀ। ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਅਖ਼ੀਰ ਤੱਕ ਲੜਨਾ ਹੈ, ਜਿਸ ਦੇਸ਼ ਅੰਦਰ ਕਿਸਾਨਾਂ ਦਾ ਸਨਮਾਨ ਨਹੀਂ ਹੈ, ਉਹ ਦੇਸ਼ ਕਦੇ ਤਰੱਕੀ ਨਹੀਂ ਕਰ ਸਕਦਾ। ਇਹ ਗੱਲ ਉਨ੍ਹਾਂ ਨੇ ਕੱਲ੍ਹ ਰੋਹਤਕ ’ਚ ਹੋਏ ਕਿਸਾਨਾਂ ’ਤੇ ਲਾਠੀਚਾਰਜ ਨੂੰ ਲੈ ਕੇ ਆਖੀ। ਦੱਸਣਾ ਬਣਦਾ ਹੈਕਿ ਜੀਂਦ ਸਥਿਤ ਹੁੱਡਾ ਗਰਾਊਂਡ ’ਚ ਕਿਸਾਨ ਮਹਾਪੰਚਾਇਤ ਹੋਈ।
ਕੇਜਰੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਕੇਂਦਰ ਇਕ ਕਾਨੂੰਨ ਲੈ ਕੇ ਆਈ ਹੈ। ਕਿਸਾਨ ਅੰਦੋਲਨ ਦਾ ਸਮਰਥਨ ਕਰਨ ਨੂੰ ਲੈ ਕੇ ਉਹ ਲੋਕ ਸਾਨੂੰ ਸਜ਼ਾ ਦੇ ਰਹੇ ਹਨ। ਸੰਸਦ ਨੇ ਇਕ ਬਿੱਲ ਪਾਸ ਕੀਤਾ ਹੈ ਕਿ ਦਿੱਲੀ ’ਚ ਚੁਣੀ ਹੋਈ ਸਰਕਾਰ, ਚੁਣੇ ਹੋਏ ਮੁੱਖ ਮੰਤਰੀ ਦੀ ਕੋਈ ਸ਼ਕਤੀ ਨਹੀਂ ਰਹੇਗੀ। ਸਾਰੀ ਸ਼ਕਤੀ ਲੈਫਟੀਨੈਂਟ ਗਵਰਨਰ ਦੀ। ਇਹ ਕਿਹੋ ਜਿਹਾ ਕਾਨੂੰਨ ਜਿਸ ਸਰਕਾਰ ਨੂੰ ਜਨਤਾ ਨੇ ਜਿਤਾਇਆ, ਉਸ ਦੀ ਕੋਈ ਸ਼ਕਤੀ ਨਹੀਂ। ਸੰਸਦ ’ਚ ਜਦੋਂ ਇਸ ਬਿੱਲ ’ਤੇ ਚਰਚਾ ਕੀਤੀ ਜਾ ਰਹੀ ਸੀ ਤਾਂ ਭਾਜਪਾ ਦੇ ਇਕ-ਇਕ ਸੰਸਦ ਮੈਂਬਰ ਨੇ ਬੋਲਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੇੇ ਕਿਸਾਨਾਂ ਦਾ ਸਮਰਥਨ ਕੀਤਾ, ਇਸ ਲਈ ਕੇਜਰੀਵਾਲ ਨੂੰ ਇਹ ਸਜ਼ਾ ਦਿੱਤੀ ਜਾ ਰਹੀ ਹੈ। ਕਿਸਾਨ ਅੰਦੋਲਨ ’ਚ ਸਾਡੇ 300 ਕਿਸਾਨ ਭਰਾ ਸ਼ਹੀਦ ਹੋ ਗਏ। ਇਸ ਕਿਸਾਨ ਅੰਦੋਲਨ ਲਈ ਜੇਕਰ ਕੇਜਰੀਵਾਲ ਦੀ ਜਾਨ ਵੀ ਚੱਲੀ ਜਾਵੇ ਤਾਂ ਉਹ ਪਿੱਛੇ ਨਹੀਂ ਹੱਟਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਹਾਡੀ ਕਿਸੇ ਵੀ ਸਜ਼ਾ ਤੋਂ ਨਹੀਂ ਡਰਦੇ। ਕੇਜਰੀਵਾਲ ਨੇ ਅੱਗੇ ਕਿਹਾ ਕਿ ਜੋ ਵੀ ਕਿਸਾਨ ਅੰਦੋਲਨ ਦੇ ਨਾਲ ਹੈ, ਉਹ ਦੇਸ਼ ਭਗਤ ਹੈ। ਜੋ ਵਿਅਕਤੀ ਕਿਸਾਨ ਅੰਦੋਲਨ ਦੇ ਖ਼ਿਲਾਫ਼ ਹੈ, ਉਹ ਦੇਸ਼ ਦਾ ਗੱਦਾਰ ਹੈ। ਇਸ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕੇਜਰੀਵਾਲ ਨੂੰ ਜੋ ਵੀ ਕੁਰਬਾਨੀ ਦੇਣੀ ਪਵੇਗੀ, ਮੈਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਪੁੱਜੇ ਤਾਂ ਕੇਂਦਰ ਸਰਕਾਰ ਨੇ ਦਿੱਲੀ ਦੇ 9 ਵੱਡੇ ਸਟੇਡੀਅਮ ਨੂੰ ਜੇਲ੍ਹਾਂ ’ਚ ਤਬਦੀਲ ਕਰਨ ਬਾਰੇ ਸੋਚਿਆ। ਜਿਵੇਂ ਹੀ ਕਿਸਾਨ ਦਿੱਲੀ ਪਹੁੰਚਣਗੇ ਤਾਂ ਇਨ੍ਹਾਂ ਕਿਸਾਨਾਂ ਨੂੰ ਇਸ ’ਚ ਬੰਦ ਕਰ ਦੇਵਾਂਗੇ, ਇਹ ਸਰਕਾਰ ਨੇ ਸਾਜਿਸ਼ ਰਚੀ ਸੀ। ਪਰ ਸਟੇਡੀਅਮ ਨੂੰ ਕਾਨੂੰਨ ਬਣਾਉਣ ਦੀ ਸ਼ਕਤੀ ਦਿੱਲੀ ਦੇ ਮੁੱਖ ਮੰਤਰੀ ਦੀ ਹੈ, ਇਹ ਗੱਲ ਕਾਨੂੰਨ ’ਚ ਲਿਖੀ ਸੀ। ਕੇਂਦਰ ਵਾਲਿਆਂ ਨੇ ਮੇਰੇ ’ਤੇ ਇੰਨਾ ਦਬਾਅ ਬਣਾਇਆ ਕਿ ਇਹ ਜੇਲ੍ਹ ਬਣਾ ਦਿਓ ਪਰ ਮੈਂ ਨਹੀਂ ਮੰਨਿਆ। ਮੈਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਹੀ ਹੈ, ਕਿਸਾਨਾਂ ਦੀ ਮੰਗ ਜਾਇਜ਼ ਹੈ। ਦਿੱਲੀ ਸਰਕਾਰ ਵਲੋਂ ਕਿਸਾਨਾਂ ਨੂੰ ਹਰ ਸੰਭਵ ਮਦਦ ਕੀਤੀ ਗਈ। ਮੈਨੂੰ ਖੁਸ਼ੀ ਹੈ ਕਿ 4 ਮਹੀਨੇ ਬੀਤਣ ਮਗਰੋਂ ਵੀ ਕਿਸਾਨ ਅੰਦੋਲਨ ਅੱਜ ਵੀ ਜ਼ਿੰਦਾ ਹੈ।
ਕੇਜਰੀਵਾਲ ਨੇ ਕਿਹਾ ਕਿ ਮੈਂ ਕਿਸਾਨਾਂ ਦਾ ਸਮਰਥਨ ਕਰਦਾ ਹਾਂ ਅਤੇ ਕਰਦਾ ਰਹਾਂਗਾ। ਜਦੋਂ ਤੋਂ ਕੇਂਦਰ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਪਾਸ ਕੀਤੇ, ਪੂਰੇ ਦੇਸ਼ ਦੇ ਕਿਸਾਨ ਪਰੇਸ਼ਾਨ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਅੱਗੇ ਵੱਧ ਕੇ ਪੂਰੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਕੀਤੀ। ਸਾਰਾ ਦੇਸ਼ ਕਿਸਾਨਾਂ ਨਾਲ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਮਹਾਰਾਸ਼ਟਰ ਦਾ ਕਿਸਾਨ, ਤਾਮਿਲਨਾਡੂ ਦਾ ਕਿਸਾਨ, ਦਿੱਲੀ ਦੇ ਬਾਰਡਰ ’ਤੇ ਨਾ ਪਹੁੰਚ ਸਕੇ। ਇਹ ਨਾ ਸੋਚਣਾ ਕਿ ਉਹ ਤੁਹਾਡੇ ਨਾਲ ਨਹੀਂ ਹਨ। ਰੋਜ਼ ਸਵੇਰ ਇਸ ਦੇਸ਼ ਦਾ ਹਰ ਕਿਸਾਨ, ਦਿੱਲੀ ਦੇ ਬਾਰਡਰ ’ਤੇ ਬੈਠੇ ਕਿਸਾਨਾਂ ਲਈ ਪ੍ਰਾਰਥਨਾ ਕਰਦਾ ਹਾਂ ਕਿ ਕਿਸਾਨ ਅੰਦੋਲਨ ਸਫ਼ਲ ਹੋਣਾ ਚਾਹੀਦਾ ਹੈ। ਜਦੋਂ ਤੋਂ ਇਹ ਅੰਦੋਲਨ ਸ਼ੁਰੂ ਹੋਇਆ ਹੈ, ਦਿੱਲੀ ਸਰਕਾਰ ਕਿਸਾਨਾਂ ਦਾ ਸਾਥ ਦੇ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ