Saturday, April 27, 2024

National

ਕਾਂਗਰਸ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਨਾਕਾਮੀਆਂ ਖਿਲਾਫ ਸੋਸ਼ਲ ਮੀਡੀਆ ਤੇ ਮੁਹਿੰਮ ਚਲਾਉਣ ਦਾ ਫੈਸਲਾ -ਸੁਨੀਲ ਜਾਖੜ

PUNJAB NEWS EXPRESS | May 16, 2021 03:53 PM

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਵਿਡ ਪ੍ਰਬੰਧਨ ਵਿਚ ਪੂਰੀ ਤਰਾਂ ਨਾਲ ਨਕਾਮ ਸਿੱਧ ਹੋਈ ਹੈ। ਭਾਰਤ ਸਰਕਾਰ ਨੇ ਸਮਾਂ ਰਹਿੰਦੇ ਕੋਈ ਇੰਤਜਾਮ ਨਹੀਂ ਕੀਤੇ ਬਲਕਿ ਵੈਕਸੀਨ ਵਿਦੇਸਾਂ ਨੂੰ ਭੇਜਦੇ ਰਹੇ। ਹੁਣ ਜਦ ਲੋਕ ਸੱਚ ਪ੍ਰਗਟ ਕਰ ਰਹੇ ਹਨ ਜਾਂ ਜੋ ਲੋਕ ਮਨੁੱਖਤਾ ਦੀ ਸੇਵਾ ਕਰ ਰਹੇ ਹਨ ਉਨਾਂ ਖਿਲਾਫ ਐਫਆਈਆਰ ਦਰਜ ਕਰਕੇ ਲੋਕਾਂ ਨੂੰ ਗਿਰਫਤਾਰ ਕੀਤਾ ਜਾ ਰਿਹਾ ਹੈ।
ਉਨਾਂ ਨੇ ਕਿਹਾ ਕਿ ਪਾਰਟੀ ਕੇਂਦਰ ਸਰਕਾਰ ਦੀ ਇਸ ਦਮਨਕਾਰੀ ਨੀਤੀ ਖਿਲਾਫ ਸ਼ੋਸਲ ਮੀਡੀਆ ਤੇ ਇਕ ਮੁਹਿੰਮ ਵਿੱਢ ਰਹੀ ਹੈ ਤਾਂ ਜੋ ਲੋਕਾਂ ਨੂੰ ਸੱਚ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਮੋਦੀ ਸਰਕਾਰ ਦੇ ਕੰਨਾਂ ਤੱਕ ਲੋਕਾਂ ਦਾ ਦਰਦ ਪੁੱਜਦਾ ਕੀਤਾ ਜਾ ਸਕੇ।
ਸ੍ਰੀ ਜਾਖੜ ਨੇ ਕਿਹਾ ਕਿ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸੀ੍ਰ ਬੀਵੀ ਸ੍ਰੀਨਿਵਾਸ ਤੋਂ ਜਨ ਸੇਵਾ ਬਦਲੇ ਪੁਲਿਸ ਨੇ ਪੁੱਛਗਿੱਛ ਕੀਤੀ ਹੈ ਅਤੇ ਯੁ.ਪੀ. ਵਿਚ ਅਵਾਜ ਬੁਲੰਦ ਕਰਨ ਵਾਲਿਆਂ ਜਾਂ ਸੱਚ ਪ੍ਰਗਟ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰਕੇ ਯੋਗੀ ਸਰਕਾਰ ਨੇ ਆਪਣੀ ਦਮਨਕਾਰੀ ਨੀਤੀ ਦਾ ਪ੍ਰਗਟਾ ਕੀਤਾ ਹੈ। ਇਸੇ ਤਰਾਂ ਦਿੱਲੀ ਵਿਚ ਜਦ ਲੋਕਾਂ ਨੇ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਦੇ ਪੋਸਟਰ ਲਗਾਏ ਤਾਂ ਦਿੱਲੀ ਪੁਲਿਸ ਨੇ ਲੋਕਾਂ ਤੇ ਪਰਚੇ ਦਰਜ ਕਰਕੇ ਲੋਕਾਂ ਨੂੰ ਗਿ੍ਰਫਤਾਰ ਕਰ ਲਿਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਸਾਡੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਨੇ ਅਵਾਜ ਬੁਲੰਦ ਕਰਕੇ ਮੋਦੀ ਸਰਕਾਰ ਵੱਲੋਂ ਲੋਕਾਂ ਦੀਆਂ ਗਿ੍ਰਫਤਾਰੀਆਂ ਵਿਰੁਧ ਅਵਾਜ ਬੁਲੰਦ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਸਮੂਹ ਵਿਧਾਇਕਾਂ, ਸਾਂਸਦਾਂ, ਜ਼ਿਲਾ ਅਤੇ ਬਲਾਕ ਆਗੂਆਂ ਅਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਅਤੇ ‘ਮੈਨੂੰ ਵੀ ਗਿ੍ਰਫਤਾਰ ਕਰੋ’ ਦੇ ਸੁਨੇਹੇ ਸ਼ੋਸਲ ਮੀਡੀਆ ਤੇ ਪਾਉਣ ਲਈ ਕਿਹਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ