Thursday, December 11, 2025
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

National

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

PUNJAB NEWS EXPRESS | June 11, 2021 08:35 AM

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸਰਿਕਤ ਕਰ ਰਹੇ ਸਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਦੇ ਨਿਰੰਤਰ ਸਮਰਥਨ ਅਤੇ ਦੂਰਦਰਸੀ ਅਗਵਾਈ ਲਈ ਉਨਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਅਗਲੇ ਸਾਲ 100 ਫ਼ੀਸਦੀ ਅੰਕ ਪ੍ਰਾਪਤ ਕਰਨ ਲਈ ਆਪਣੇ ਪ੍ਰਦਰਸਨ ਵਿੱਚ ਸੁਧਾਰ ਲਿਆਉਣ ਦੀਆਂ ਆਪਣੀਆਂ ਕੋਸਸਿਾਂ ਜਾਰੀ ਰੱਖੇਗਾ। ਉਨਾਂ ਅੱਗੇ ਕਿਹਾ ਕਿ ਦੇਸ ਵਿੱਚ ਚੋਟੀ ਦਾ ਅਹੁਦਾ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਨੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਖੇਤਰ ਵਿੱਚ ਸ਼ਤ ਪ੍ਰਤੀਸਤ ਅੰਕ (150/150) ਪ੍ਰਾਪਤ ਕੀਤੇ ਜਿਸ ਵਿੱਚ ਕਲਾਸਰੂਮ, ਲੈਬਾਂ, ਪਖਾਨੇ, ਪੀਣ ਵਾਲੇ ਪਾਣੀ ਅਤੇ ਲਾਇਬ੍ਰੇਰੀਆਂ ਦੀ ਉਪਲਬਧਤਾ ਸਾਮਲ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੇ ਇਕਵਿਟੀ (228/230) ਅਤੇ ਐਕਸੈਸ (79/80) ਡੋਮੇਨ ਵਿਚ ਵੀ ਬਹੁਤ ਵਧੀਆ ਪ੍ਰਦਰਸਨ ਕੀਤਾ ਹੈ ਜਿਸ ਵਿਚ ਕਮਜੋਰ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਸਾਮਲ ਕਰਨਾ, ਵਿਸੇਸ ਲੋੜਾਂ ਵਾਲੇ ਬੱਚਿਆਂ ਲਈ ਉਪਕਰਣ, ਦਾਖਲਾ ਅਨੁਪਾਤ, ਸਕੂਲ ਵਿੱਚ ਬਣੇ ਰਹਿਣ ਦੀ ਦਰ, ਸੰਚਾਰ ਦਰ ਅਤੇ ਸਕੂਲਾਂ ਦੀ ਉਪਲਬਧਤਾ ਸਾਮਲ ਸਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਵੀ ਯਕੀਨੀ ਬਣਾਇਆ ਹੈ ਕਿਉਂਕਿ ਸਿੱਖਿਆ ਵਿਭਾਗ ਨੇ 100 ਫ਼ੀਸਦੀ ਫੰਡਾਂ ਦੀ ਵਰਤੋਂ ਉਲਟੀ ਬੋਲੀ ਪ੍ਰਕਿਰਿਆ ਵਾਲੇ ਜੈੱਮ ਪੋਰਟਲ ਰਾਹੀਂ ਸਭ ਤੋਂ ਪਾਰਦਰਸੀ ਢੰਗ ਨਾਲ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਅਤੇ ਸਹੀ ਵਰਤੋਂ ਨੇ ਵਿਭਾਗ ਨੂੰ ਅਗਲੀਆਂ ਕਿਸਤਾਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਯੋਗ ਬਣਾਇਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ, ਨਵੀਆਂ ਪਹਿਲਕਦਮੀਆਂ ਅਤੇ ਸੁਧਾਰ ਵੀ ਸਕੂਲ ਸਿੱਖਿਆ ਵਿੱਚ ਮਹੱਤਵਪੂਰਨ ਬਦਲਾਅ ਲਿਆਉਣ ਵਿੱਚ ਸਹਾਈ ਹੋਏ ਹਨ। ਉਨਾਂ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਤਬਾਦਲਾ ਨੀਤੀ, ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟਫੋਨਾਂ ਦੀ ਵੰਡ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸਕੂਲਾਂ ਵਿਚ ਸੁਰੂਆਤ ਅਤੇ ਮਹਾਂਮਾਰੀ ਦੇ ਮੁਸਕਲ ਸਮੇਂ ਦੌਰਾਨ ਆਨਲਾਈਨ ਕਲਾਸਾਂ ਜ਼ਰੀਏ ਸਿੱਖਿਆ ਦੇ ਮਿਆਰੀ ਪੱਧਰ ਨੂੰ ਕਾਇਮ ਰੱਖਣਾ, ਮੁੱਖ ਕਾਰਕ ਸਨ ਜੋ ਸੂਬੇ ਨੂੰ ਬਿਹਤਰ ਪਰਫਾਰਮੈਂਸ ਗਰੇਡਿੰਗ ਇੰਡੈਕਸ ਹਾਸਲ ਕਰਨ ਵਿਚ ਸਹਾਈ ਸਿੱਧ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਪਰਫਾਰਮੈਂਸ ਗਰੇਡਿੰਗ ਇੰਡੈਕਸ ਹੀ ਨਹੀਂ ਸਗੋਂ ਹੋਰਨਾਂ ਮਾਪਦੰਡਾਂ ਵਿਚ ਵੀ ਸਕੂਲ ਸਿੱਖਿਆ ਦੇ ਖੇਤਰ ਵਿਚ ਅਥਾਹ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਦਾਖਲਿਆਂ ਵਿਚ 29 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਹਰ ਪਹਿਲੂ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਹੋਰਨਾਂ ਸੂਬਿਆਂ ਲਈ ਮਿਸਾਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ

ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਧਮਾਕੇ ਦੇ ਪੀੜਤਾਂ ਨਾਲ ਸੋਗ ਪ੍ਰਗਟ ਕੀਤਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਥਿਤੀ ਦੀ ਸਮੀਖਿਆ ਕੀਤੀ; ਜਾਂਚ ਤੇਜ਼ ਹੋਈ

ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਵਿੱਚ 10 ਮੌਤਾਂ, ਦਰਜਨਾਂ ਜ਼ਖਮੀ; ਰਾਜਧਾਨੀ ਵਿੱਚ ਹਾਈ ਅਲਰਟ