Saturday, April 27, 2024

National

ਮੋਦੀ ਸਰਕਾਰ ਪੋਸਟਰ ਲਗਾਉਣ ਦੀ ਬਜਾਏ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਕਰੇ-ਸੁਨੀਲ ਜਾਖੜ

PUNJAB NEWS EXPRESS | June 25, 2021 07:05 PM

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਿਚ ਆਪਣੇ ਪੋਸਟਰ ਲਗਵਾਉਣ ਦੀ ਬਜਾਏ ਕੋਵਿਡ ਦੀ ਤੀਜੀ ਲਹਿਰ ਦੇ ਖਤਰੇ ਨਾਲ ਨਜਿੱਠਣ ਲਈ ਅਗੇਤੀਆਂ ਤਿਆਰੀਆਂ ਕਰਨ ਵੱਲ ਧਿਆਨ ਦੇਣ।
ਉਹ ਅੱਜ ਇੱਥੇ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇੱਥੇ ਪਾਰਟੀ ਵੱਲੋਂ ਕੋਵਿਡ ਦੀ ਦੂਜੀ ਲਹਿਰ ਦੌਰਾਨ ਲੋੜਵੰਦਾਂ ਦੀ ਮਦਦ ਲਈ ਆਰੰਭ ਕੀਤੇ ‘ਫਰਜ ਮਨੁੱਖਤਾ ਲਈ’ ਪ੍ਰੋਜੈਕਟ ਨੂੰ ਲਾਗੂ ਕਰਨ ਵਾਲੀ ਟੀਮ ਨੂੰ ਸਨਮਾਨਿਤ ਕਰਨ ਲਈ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕੋਵਿਡ ਸਟੇਟ ਕੰਟਰੋਲ ਰੂਮ ਦੇ ਕੋਆਰਡੀਨੇਟਰ ਸ: ਅਮਰਪ੍ਰੀਤ ਸਿੰਘ ਲਾਲੀ ਤੇ ਕੋ-ਕੋਆਰਡੀਨੇਟਰ ਸ੍ਰੀ ਕੰਵਰਬੀਰ ਸਿੰਘ ਰੂਬੀ ਸਿੱਧੂ ਪ੍ਰਧਾਨ ਜ਼ਿਲਾ ਯੂਥ ਕਾਂਗਰਸ ਮੋਹਾਲੀ ਆਦਿ ਵੀ ਹਾਜਰ ਸਨ।
ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓਪੀ ਸੋਨੀ ਦੇ ਵਿਭਾਗ ਨੇ ਸਫਲਤਾ ਨਾਲ ਕੋਵਿਡ ਪ੍ਰਬੰਧਨ ਕੀਤਾ ਹੈ, ਉਥੇ ਹੀ ਰਾਜ ਦੇ ਡਾਕਟਰਾਂ ਅਤੇ ਫਰੰਟਲਾਇਨ ਕਾਮਿਆਂ ਨੇ ਵੀ ਇਸ ਮੁਸਕਿਲ ਘੜੀ ਵਿਚ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਲਈ ਉਹ ਸਾਰੇ ਵਧਾਈ ਦੇ ਪਾਤਰ ਹਨ।
ਨਾਲ ਹੀ ਉਨਾਂ ਨੇ ਫਰਜ ਮਨੁੱਖਤਾ ਲਈ ਪ੍ਰੋਜੈਕਟ ਵਿਚ ਕੰਮ ਕਰਨ ਵਾਲੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੋਕਾਂ ਵਿਚ ਰਾਜਨੀਤੀ ਪ੍ਰਤੀ ਮੁੜ ਸਤਿਕਾਰ ਪੈਦਾ ਹੋਇਆ ਹੈ। ਉਨਾਂ ਨੇ ਕਿਹਾ ਕਿ ਸਟੇਟ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਤੋਂ ਇਲਾਵਾ ਜ਼ਿਲਿਆਂ ਵਿਚ ਸਥਾਪਿਤ ਸਹਾਇਤਾਂ ਕੇਂਦਰਾਂ ਰਾਹੀਂ ਹਜਾਰਾਂ ਲੋਕਾਂ ਨੂੰ ਆਕਸੀਜਨ, ਦਵਾਈਆਂ, ਹਸਪਤਾਲ ਵਿਚ ਭਰਤੀ ਕਰਵਾਉਣ ਵਿਚ ਮਦਦ, ਐਂਬੂਲੇਂਸ ਸਹਾਇਤਾਂ, ਰਾਸ਼ਨ, ਪੱਕਿਆ ਭੋਜਨ ਆਦਿ ਮੁਹਈਆ ਕਰਵਾਉਣ ਦਾ ਕੰਮ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਸਾਡੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਵੱਲੋਂ ਪਾਰਟੀ ਨੂੰ ਨਿਰਦੇਸ਼ ਦਿੱਤੇ ਗਏ ਸਨ ਇਸ ਮੁਸਕਿਲ ਘੜੀ ਵਿਚ ਰਾਜਨੀਤੀ ਤੋਂ ਉਪਰ ਉਠ ਕੇ ਸੇਵਾ ਕਾਰਜਾਂ ਨੂੰ ਪਹਿਲ ਦੇਣੀ ਹੈ ਅਤੇ ਪਾਰਟੀ ਨੇ ਇਸੇ ਭਾਵਨਾ ਨਾਲ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਉਨਾਂ ਨੇ ਇਸ ਕੰਮ ਵਿਚ ਲੱਗੀ ਟੀਮ ਨੂੰ ਕਿਹਾ ਕਿ ਹਾਲੇ ਵੀ ਖਤਰਾ ਟਲਿਆ ਨਹੀਂ ਹੈ ਇਸ ਲਈ ਤੀਜੀ ਲਹਿਰ ਤੋਂ ਪਹਿਲਾਂ ਆਪਣੇ ਆਪ ਨੂੰ ਹੋਰ ਮਜਬੂਤ ਕਰ ਲਿਆ ਜਾਵੇ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪ੍ਰਮੁੱਖ ਰਾਜ ਹੈ ਪਰ ਚਾਹੇ ਵੈਕਸੀਨ ਦੀ ਗੱਲ ਹੋਵੇ ਤੇ ਚਾਹੇ ਜਰੂਰੀ ਦਵਾਈਆਂ ਦੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਦੀ ਰਹੀ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿਹਤ ਮਾਹਿਰ ਤੀਜੀ ਲਹਿਰ ਦੀ ਚਿਤਾਵਨੀ ਦੇ ਰਹੇ ਹਨ। ਇਸ ਲਈ ਇਹ ਅਰਾਮ ਦਾ ਵਕਤ ਨਹੀਂ ਹੈ ਬਲਕਿ ਸਰਕਾਰ ਨੂੰ ਅਗੇਤੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨਾਂ ਨੇ ਕਿਹਾ ਕਿ ਅਜਿਹਾ ਨਾ ਹੋਵੇ ਕਿ ਜਿਸ ਤਰਾਂ ਕੇਂਦਰ ਸਰਕਾਰ ਦੇ ਦੂਜੀ ਲਹਿਰ ਤੋਂ ਪਹਿਲਾਂ ਦੇ ਅਵੇਸਲੇ ਰਵਈਏ ਕਾਰਨ ਹਜਾਰਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਉਹੀ ਕੁਝ ਤੀਜੀ ਲਹਿਰ ਆਉਣ ਤੋਂ ਬਾਅਦ ਹੋ ਜਾਵੇ। ਉਨਾਂ ਨੇ ਸਰਕਾਰ ਨੂੰ ਵਾਇਰਸ ਦੇ ਬਦਲਦੇ ਰੂਪਾਂ ਤੇ ਤੁਰੰਤ ਵਿਗਿਆਨਕ ਖੋਜ ਕਰਕੇ ਮਾਹਿਰਾਂ ਦੀ ਰਾਏ ਅਨੁਸਾਰ ਪੂਰੇ ਇੰਤਜਾਮ ਕਰਨੇ ਚਾਹੀਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ