Friday, April 26, 2024

National

3 ਪੰਜਾਬ ਏਅਰ ਸੁਕਾਡਰਨ ਐਨ.ਸੀ.ਸੀ. ਨੇ ਲਗਾਇਆ ਕੋਵਿਡ ਟੀਕਾਕਰਨ ਕੈਂਪ

PUNJAB NEWS EXPRESS | June 28, 2021 05:34 PM

ਪਟਿਆਲਾ: 3 ਪੰਜਾਬ ਏਅਰ ਸੁਕਾਡਰਨ ਐਨ.ਸੀ.ਸੀ. ਵੱਲੋਂ ਅੱਜ ਕੋਵਿਡ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ 'ਚ 50 ਦੇ ਕਰੀਬ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵੱਲੋਂ ਟੀਕਾਕਰਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਲਗਾਏ ਗਏ ਇਸ ਟੀਕਾਕਰਨ ਕੈਂਪ 'ਚ ਲੋਕਾਂ ਵੱਲੋਂ ਕੋਵਿਡ ਤੋਂ ਬਚਾਅ ਲਈ ਟੀਕਾ ਲਗਵਾਉਣ ਲਈ ਸ਼ਮੂਲੀਅਤ ਕੀਤੀ ਗਈ ਹੈ ਅਤੇ ਕੋਵਿਡ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਦਿੱਤਾ ਗਿਆ।
ਕੈਂਪ ਦੌਰਾਨ ਐਸ.ਐਮ.ਓ. ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ ਦੀ ਅਗਵਾਈ 'ਚ ਲਗਾਏ ਕੈਂਪ 'ਚ ਭਾਸ਼ਾ ਵਿਭਾਗ ਦੇ ਕਰਮਚਾਰੀਆਂ, ਐਨ.ਸੀ.ਸੀ ਕੈਡਿਟਾਂ ਤੇ ਸਟਾਫ਼ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਵੱਡੀ ਪੱਧਰ 'ਤੇ ਕੈਂਪ ਲਗਾਕੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਅਪੀਲ ਕਰਦਿਆ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਹਾਲੇ ਤੱਕ ਟੀਕਾ ਨਹੀਂ ਲਗਵਾਇਆ ਹੈ ਉਹ ਆਪਣੇ ਨੇੜਲੇ ਸਿਹਤ ਕੇਂਦਰ 'ਚ ਜਾਕੇ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਅਸੀਂ ਕੋਵਿਡ ਦੀ ਸੰਭਾਵਤ ਤੀਸਰੀ ਲਹਿਰ ਤੋਂ ਆਪਣਾ ਬਚਾਅ ਕਰ ਸਕੀਏ।
ਕੈਂਪ ਦੌਰਾਨ ਕੈਪਟਨ ਐਮ.ਐਸ. ਚਹਿਲ, ਸਤਵੀਰ ਸਿੰਘ ਗਿੱਲ, ਰੋਹਿਤ ਸਚਦੇਵਾ ਤੋਂ ਇਲਾਵਾ ਐਨ.ਸੀ.ਸੀ. ਕੈਡਿਟ ਅਤੇ ਹੋਰ ਸਟਾਫ਼ ਮੌਜੂਦ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ