Friday, January 09, 2026

National

ਫਾਦਰ ਸਟੇਨ ਸਵਾਮੀ ਦਾ ਦੇਹਾਂਤ

PUNJAB NEWS EXPRESS | July 06, 2021 01:16 PM

ਮੁੰਬਈ/ਨਵੀਂ ਦਿੱਲੀ:  ਝਾਰਖੰਡ ਦੇ ਦੂਰ-ਦੁਰਾਡੇ ਦੇ ਆਦਿਵਾਸੀ ਲੋਕਾਂ ਦੇ ਹੱਕਾਂ ਬਾਰੇ ਲੜਨ ਵਾਲੇ ਕਾਰਕੁਨ ਤੇ ਫਾਦਰ ਸਟੇਨ ਸਵਾਮੀ (84) ਦਾ ਅੱਜ ਇਥੇ ਹਸਪਤਾਲ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਬਾਅਦ ਦੁਪਹਿਰ ਡੇਢ ਵਜੇ ਦੇ ਕਰੀਬ ਆਖਰੀ ਸਾਹ ਲਏ। ਐਲਗਰ ਪ੍ਰੀਸ਼ਦ ਮਾਮਲੇ ’ਚ ਉਨ੍ਹਾਂ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਸਟੇਨ ਸਵਾਮੀ ਮੁੰਬਈ ਹਾਈ ਕੋਰਟ ਦੇ ਹੁਕਮਾਂ ’ਤੇ ਬਾਂਦਰਾ ਉਪ-ਨਗਰ ਦੇ ਹੋਲੀ ਫੈਮਿਲੀ ਹਸਪਤਾਲ ’ਚ ਜ਼ੇਰੇ ਇਲਾਜ ਸਨ।
ਉਨ੍ਹਾਂ ਦੀ ਹਾਲਤ ਨਾਜੁਕ ਹੋਣ ਕਰਕੇ ਉਹ ਵੈਂਟੀਲੇਟਰ ਸਪੋਰਟ ’ਤੇ ਸਨ। ਸਵਾਮੀ ਨੂੰ ਹਾਈ ਕੋਰਟ ਦੇ ਹੁਕਮਾਂ ’ਤੇ 29 ਮਈ ਨੂੰ ਤਾਲੋਜਾ ਜੇਲ੍ਹ ਤੋਂ ਨਿੱਜੀ ਹਸਪਤਾਲ ’ਚ ਤਬਦੀਲ ਕੀਤਾ ਗਿਆ ਸੀ। ਉਹ ਪਾਰਕਿਨਸਨ ਰੋਗ ਤੋਂ ਪੀੜਤ ਸਨ। ਹਸਪਤਾਲ ਦੇ ਡਾਇਰੈਕਟਰ ਡਾ. ਇਆਨ ਡਿਸੂਜਾ ਨੇ ਹਾਈ ਕੋਰਟ ਨੂੰ ਸਵਾਮੀ ਦੀ ਮੌਤ ਬਾਰੇ ਦੱਸਦਿਆਂ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਮਗਰੋਂ ਉਹ ਵੈਂਟੀਲੇਟਰ ਸਪੋਰਟ ’ਤੇ ਹੀ ਸਨ।
ਉਧਰ ਸਵਾਮੀ ਦੇ ਵਕੀਲ ਮਿਹਿਰ ਦੇਸਾਈ ਨੇ ਤਾਲੋਜਾ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਵਾਮੀ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਿਹਾ। ਐੱਨਆਈਏ ਨੇ ਸਵਾਮੀ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਬੰਦ ਸਨ। ਸਵਾਮੀ ਦੀ ਮੈਡੀਕਲ ਜ਼ਮਾਨਤ ਅਰਜੀ ’ਤੇ ਪਹਿਲਾਂ ਅੱਜ ਸੁਣਵਾਈ ਹੋਣੀ ਸੀ, ਪਰ ਫਿਰ ਈਸਾਈ ਪਾਦਰੀ ਦੀ ਨਾਸਾਜ ਸਿਹਤ ਦੇ ਹਵਾਲੇ ਨਾਲ ਸੁਣਵਾਈ ਨੂੰ ਅੱਗੇ ਪਾ ਦਿੱਤਾ ਗਿਆ ਸੀ।
ਮੈਡੀਕਲ ਆਧਾਰ ’ਤੇ ਪੇਸ਼ਗੀ ਜ਼ਮਾਨਤ ਲਈ ਉਨ੍ਹਾਂ ਦੇ ਵਕੀਲ ਮੇਹਰ ਦੇਸਾਈ ਰਾਹੀਂ ਦਾਇਰ ਅਰਜੀ ’ਚ ਸਵਾਮੀ ਨੇ ਦਾਅਵਾ ਕੀਤਾ ਸੀ ਕਿ ਉਹ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ। ਪਿਛਲੇ ਮਹੀਨੇ ਹਸਪਤਾਲ ’ਚ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ’ਚ ਤਬਦੀਲ ਕੀਤਾ ਗਿਆ ਸੀ। ਐਨਆਈਏ ਨੇ ਪਿਛਲੇ ਮਹੀਨੇ ਹਾਈਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਸਟੈਨ ਸਵਾਮੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ।
ਉਧਰ ਸੀਪੀਆਈ (ਐਮ) ਪੋਲਿਟ ਬਿਊਰੋ ਨੇ ਜਾਰੀ ਇੱਕ ਬਿਆਨ ’ਚ ਫਾਦਰ ਸਟੇਨ ਸਵਾਮੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਲਿਟ ਬਿਊਰੋ ਨੇ ਬਿਆਨ ’ਚ ਕਿਹਾ ਕਿ ਝਾਰਖੰਡ ਦੇ ਦੂਰ-ਦੂਰਾਡੇ ਦੇ ਇਲਾਕੇ ’ਚ ਆਦਿਵਾਸੀਆਂ ਦੇ ਅਧਿਕਾਰਾਂ ਲਈ ਲੜਨ ਵਾਲੇ 84 ਸਾਲਾ ਇਸਾਰੀ ਪੁਜਾਰੀ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਸਟੈਨ ਸੁਵਾਮੀ ਨੂੰ ਪਿਛਲੇ ਸਾਲ ਅਕਤੂਬਰ ’ਚ ਯੂਏਪੀਏ ਤਹਿਤ ਜੇਲ੍ਹ ’ਚ ਬੰਦ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਭੀਮਾ ਕੋਰੇਗਾਓਂ ਕੇਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੋਲਿਟ ਬਿਊਰੋ ਨੇ ਕਿਹਾ ਕਿ ਸਟੈਨ ਸਵਾਮੀ ਨੂੰ ਵੱਖ-ਵੱਖ ਗੰਭੀਰ ਬਿਮਾਰੀਆਂ ਦੇ ਇਲਾਜ਼ ਤੋਂ ਵਾਂਝਾ ਰੱਖਿਆ ਗਿਆ ਸੀ। ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਵੱਖ-ਵੱਖ ਮਨੁੱਖੀ ਅਧਿਕਾਰ ਸੰਗਠਨਾਂ ਦੁਆਰਾ ਇੱਕ ਮੁਹਿੰਮ ਚਲਾਏ ਜਾਣ ਤੋਂ ਬਾਅਦ ਹੀ ਸਟੈਨ ਸਵਾਮੀ ਨੂੰ ਪੀਣ ਲਈ ਇੱਕ ਤਰਲ ਪਦਾਰਥ ਮੁਹੱਈਆ ਕਰਵਾਇਆ ਗਿਆ ਸੀ।
ਸਟੇਨ ਸਵਾਮੀ ਨੂੰ ਕੋਵਿਡ-19 ਦੇ ਮੱਦੇਨਜ਼ਰ ਭੀੜ-ਭੜੱਕੇ ਵਾਲੀ ਤਲੋਜਾ ਜੇਲ੍ਹ ਤੋਂ ਬਾਹਰ ਕੱਢਣ ਲਈ ਕੀਤੀਆਂ ਗਈਆਂ ਕਈ ਅਪੀਲਾਂ ਨੂੰ ਅਣਸੁਣਿਆ ਕਰ ਦਿੱਤਾ ਗਿਆ। ਜ਼ਮਾਨਤ ’ਤੇ ਘਰ ਭੇਜੇ ਜਾਣ ਦੀ ਉਨ੍ਹਾਂ ਦੀ ਅਪੀਲ ਖਾਰਜ ਕਰ ਦਿੱਤੀ ਗਈ। ਬਿਆਨ ’ਚ ਕਿਹਾ ਗਿਆ ਕਿ ਬੰਬੇ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਸਟੈਨ ਸਵਾਮੀ ਨੂੰ ਕੋਵਿਡ-19 ਤੋਂ ਪੀੜਤ ਹੋਣ ਉਪਰੰਤ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪਰ ਹਿਰਾਸਤ ’ਚ ਉਨ੍ਹਾਂ ਦੀ ਮੌਤ ਨੂੰ ਰੋਕਣ ’ਚ ਬਹੁਤ ਦੇਰ ਹੋ ਚੁੱਕੀ ਸੀ। ਪੋਲਿਟ ਬਿਊਰੋ ਨੇ ਕਿਹਾ ਕਿ ਜਿਹੜੇ ਲੋਕ, ਸਟੈਨ ਸਵਾਮੀ ’ਤੇ ਝੂਠੇ ਮਾਮਲੇ ਥੋਪਣ, ਜੇਲ੍ਹ ’ਚ ਉਨ੍ਹਾਂ ਦੀ ਲਗਾਤਾਰ ਨਜ਼ਰਬੰਦੀ ਅਤੇ ਅਣਮਨੁੱਖੀ ਵਿਵਹਾਰ ਲਈ ਜ਼ਿੰਮੇਵਾਰ ਹਨ, ਉਹ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਇਹ ਲਾਜ਼ਮੀ ਹੈ ਕਿ ਭੀਮਾ ਕੋਰੇਗਾਓਂ ਮਾਮਲੇ ’ਚ ਅਤੇ ਸਿਆਸੀ ਤੌਰ ’ਤੇ ਪ੍ਰੇਰਤ ਕੇਸਾਂ ਤਹਿਤ ਯੂਏਪੀਏ, ਦੇਸ਼ ਧਰੋਹ ਜਿਹੇ ਸਖ਼ਤ ਕਾਨੂੰਨਾਂ ਦੀ ਦੁਰਵਰਤੋਂ ਕਰਦਿਆਂ ਜੇਲ੍ਹ ’ਚ ਬੰਦ ਹੋਰ ਨਜ਼ਰਬੰਦਾਂ ਵਿਅਕਤੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸੀਪੀਆਈ (ਐਮ) ਪੋਲਿਟ ਬਿਊਰੋ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮਾਮਲੇ ’ਚ ਵਿਰੋਧ ਵਜੋਂ ਆਪਣਾ ਰੋਸ ਜ਼ਾਹਰ ਕਰਨ ਅਤੇ ਸੰਵਿਧਾਨ ਤਹਿਤ ਮਿਲੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਆਵਾਜ਼ ਉਠਾਉਣ।

Have something to say? Post your comment

google.com, pub-6021921192250288, DIRECT, f08c47fec0942fa0

National

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ