Tuesday, December 30, 2025

National

ਸੁਪਰੀਮ ਕੋਰਟ ਵੱਲੋਂ ਆਈਟੀ ਕਾਨੂੰਨ ਦੀ ਰੱਦ ਕੀਤੀ ਧਾਰਾ ਤਹਿਤ ਮਾਮਲੇ ਦਰਜ ਕਰਨ ’ਤੇ ਕੇਂਦਰ ਨੂੰ ਨੋਟਿਸ

PUNJAB NEWS EXPRESS | July 06, 2021 01:19 PM

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਉਸ ਵਲੋਂ 2015 ’ਚ ਸੂਚਨਾ ਤਕਨਾਲੋਜੀ (ਆਈ.ਟੀ.) ਕਾਨੂੰਨ ਦੀ ਧਾਰਾ 66ਏ ਰੱਦ ਕਰਨ ਦੇ ਬਾਵਜੂਦ ਲੋਕਾਂ ਵਿਰੁੱਧ ਇਸ ਪ੍ਰਬੰਧ ਦੇ ਅਧੀਨ ਮਾਮਲੇ ਦਰਜ ਕੀਤੇ ਜਾਣ ’ਤੇ ਸੋਮਵਾਰ ਨੂੰ ਹੈਰਾਨੀ ਜਾਹਰ ਕੀਤੀ ਅਤੇ ਇਸ ਨੂੰ ਹੈਰਾਨ ਕਰਨ ਵਾਲਾ ਦੱਸਿਆ। ਜੱਜ ਆਰ.ਐੱਫ. ਨਰੀਮਨ, ਜੱਜ ਕੇ.ਐੱਮ. ਜੋਸੇਫ ਅਤੇ ਜੱਜ ਬੀ.ਆਰ. ਗਵਈ ਦੀ ਬੈਂਚ ਨੇ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ) ‘ਪੀਪਲਜ ਯੂਨੀਅਨ ਫਾਰ ਸਿਵਲ ਲਿਬਰਟੀਜ‘ (ਪੀ.ਯੂ.ਸੀ.ਐੱਲ.) ਵਲੋਂ ਦਾਇਰ ਅਰਜੀ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ।

ਬੈਂਚ ਨੇ ਪੀ.ਯੂ.ਸੀ.ਐੱਲ. ਵਲੋਂ ਪੇਸ਼ ਸੀਨੀਅਰ ਐਡਵੋਕੇਟ ਸੰਜੇ ਪਾਰਿਖ ਨੂੰ ਕਿਹਾ, ‘‘ਕੀ ਤੁਹਾਨੂੰ ਨਹੀਂ ਲੱਗਦਾ ਕਿ ਇਹ ਹੈਰਾਨ ਕਰਨ ਵਾਲਾ ਹੈ? ਸ਼ਰੇਆ ਸਿੰਘਲ ਫੈਸਲਾ 2015 ਦਾ ਹੈ। ਇਹ ਸੱਚੀ ਹੈਰਾਨ ਕਰਨ ਵਾਲਾ ਹੈ। ਜੋ ਹੋ ਰਿਹਾ ਹੈ ਉਹ ਭਿਆਨਕ ਹੈ।’’
ਪਾਰਿਖ ਨੇ ਕਿਹਾ ਕਿ 2019 ’ਚ ਅਦਾਲਤ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰਾਂ 24 ਮਾਰਚ 2015 ਦੇ ਫੈਸਲੇ ਬਾਰੇ ਪੁਲਸ ਮੁਲਾਜਮਾਂ ਨੂੰ ਸੰਵੇਦਨਸ਼ੀਲ ਬਣਾਉਣ, ਇਸ ਦੇ ਬਾਵਜੂਦ ਇਸ ਧਾਰਾ ਦੇ ਅਧੀਨ ਹਜਾਰਾਂ ਮਾਮਲੇ ਦਰਜ ਕਰ ਲਏ ਗਏ। ਬੈਂਚ ਨੇ ਕਿਹਾ, ‘‘ਹਾਂ, ਅਸੀਂ ਉਹ ਅੰਕੜੇ ਦੇਖੇ ਹਨ। ਚਿੰਤਾ ਨਾ ਕਰੋ, ਅਸੀਂ ਕੁਝ ਕਰਾਂਗੇ।’’ ਪਾਰਿਖ ਨੇ ਕਿਹਾ ਕਿ ਮਾਮਲੇ ਨੂੰ ਨਜਿੱਠਣ ਲਈ ਕਿਸੇ ਤਰ੍ਹਾਂ ਦਾ ਤਰੀਕਾ ਹੋਣਾ ਚਾਹੀਦਾ, ਕਿਉਂਕਿ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਜੱਜ ਨਰੀਮਨ ਨੇ ਪਾਰਿਖ ਨੂੰ ਕਿਹਾ ਕਿ ਉਨ੍ਹਾਂ ਨੂੰ ਸਬਰੀਮਾਲਾ ਫੈਸਲੇ ’ਚ ਉਨ੍ਹਾਂ ਦੇ ਅਸਹਿਮਤੀ ਵਾਲੇ ਫੈਸਲੇ ਨੂੰ ਪੜ੍ਹਨਾ ਚਾਹੀਦਾ ਅਤੇ ਇਹ ਅਸਲ ’ਚ ਹੈਰਾਨ ਕਰਨ ਵਾਲਾ ਹੈ।ਕੇਂਦਰ ਵਲੋਂ ਪੇਸ਼ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕਿਹਾ ਕਿ ਆਈ.ਟੀ. ਐਕਟ ਦਾ ਉਲੰਘਣ ਕਰਨ ‘ਤੇ ਦੇਖਿਆ ਜਾ ਸਕਦਾ ਹੈ ਕਿ ਧਾਰਾ 66ਏ ਉਸ ਦਾ ਹਿੱਸਾ ਹੈ ਅਤੇ ਹੇਠਾਂ ਟਿੱਪਣੀ ਹੈ, ਜਿੱਥੇ ਲਿਖਿਆ ਹੈ ਕਿ ਇਸ ਪ੍ਰਬੰਧ ਨੂੰ ਰੱਦ ਕਰ ਦਿੱਤਾ ਗਿਆ ਹੈ। ਵੇਨੂੰਗੋਪਾਲ ਨੇ ਕਿਹਾ, ‘‘ਜਦੋਂ ਪੁਲਸ ਅਧਿਕਾਰੀ ਨੇ ਮਾਮਲਾ ਦਰਜ ਕਰਨਾ ਹੁੰਦਾ ਹੈ ਤਾਂ ਉਹ ਧਾਰਾ ਦੇਖਦਾ ਹੈ ਅਤੇ ਹੇਠਾਂ ਲਿਖੀ ਟਿੱਪਣੀ ਨੂੰ ਦੇਖੇ ਬਿਨਾਂ ਮਾਮਲਾ ਦਰਜ ਕਰ ਲੈਂਦਾ ਹੈ। ਹੁਣ ਅਸੀਂ ਇਹ ਕਰ ਸਕਦੇ ਹਾਂ ਕਿ ਧਾਰਾ 66ਏ ਨਾਲ ਬ੍ਰੈਕੇਟ ਲਗਾ ਕੇ ਉਸ ’ਚ ਲਿਖ ਦਿੱਤਾ ਜਾਵੇ ਕਿ ਇਸ ਧਾਰਾ ਨੂੰ ਰੱਦ ਕਰ ਦਿੱਤਾ ਗਿਆ ਹੈ।ਅਸੀਂ ਹੇਠਾਂ ਟਿੱਪਣੀ ’ਚ ਫੈਸਲੇ ਦਾ ਪੂਰਾ ਉਦਾਹਰਣ ਲਿਖ ਸਕਦੇ ਹਾਂ।’’ ਜੱਜ ਨਰੀਮਨ ਨੇ ਕਿਹਾ, ‘‘ਤੁਸੀਂ ਕ੍ਰਿਪਾ 2 ਹਫਤਿਆਂ ’ਚ ਜਵਾਬੀ ਹਲਫਨਾਮਾ ਦਾਇਰ ਕਰੋ। ਅਸੀਂ ਨੋਟਿਸ ਜਾਰੀ ਕੀਤਾ ਹੈ। ਮਾਮਲੇ ਨੂੰ 2 ਹਫਤਿਆਂ ਅੰਦਰ ਸੂਚੀਬੱਧ ਕਰ ਦਿੱਤਾ ਹੈ।’’
ਦੱਸਣਯੋਗ ਹੈ ਕਿ 66ਏ ਅਨੁਸਾਰ, ਕੋਈ ਵੀ ਵਿਅਕਤੀ ਜੋ ਇੰਟਰਨੈੱਟ ’ਤੇ ਅਪਮਾਨਜਨਕ, ਨੁਕਸਾਨ ਪਹੁੰਚਾਉਣ ਵਾਲੀ ਜਾਂ ਕਾਨੂੰਨ ਵਿਵਸਥਾ ਭੰਗ ਕਰਨ ਵਾਲੀ ਸਮੱਗਰੀ ਪਾਉਂਦਾ ਹੈ, ਉਸ ਨੂੰ 3 ਸਾਲ ਤੱਕ ਜੇਲ੍ਹ ਦੀ ਸਜਾ ਹੋ ਸਕਦੀ ਹੈ। 2015 ’ਚ ਸ਼ਰੇਆ ਸਿੰਘਲ ਬਨਾਮ ਭਾਰਤ ਸਰਕਾਰ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਇਸ ਧਾਰਾ ’ਚ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਖਤਮ ਕਰ ਦਿੱਤਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ