Wednesday, June 10, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

National

ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ ਡਿਜੀਟਲ ਮਾਧਿਅਮ ਰਾਹੀਂ ਕਰਨ ਦੀਆਂ ਹਦਾਇਤਾਂ ਜਾਰੀ

PUNJAB NEWS EXPRESS | July 09, 2021 05:25 PM

ਚੰਡੀਗੜ੍ਹ: ਕੋਵੀਡ-19 ਮਹਾਂਮਾਰੀ ਦੇ ਹੋਰ ਫਲਾਅ ਨੂੰ ਰੋਕਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਦੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਾਰੇ ਵਿੰਗਾ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੁੱਖ ਦਫਤਰ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਵਲੋਂ ਸਿਰਫ ਈ-ਆਫਿਸ ਤੇ ਕੰਮ ਕੀਤਾ ਜਾਵੇ ਅਤੇ ਆਪਸ ਵਿਚ, ਸਰਕਾਰ ਨਾਲ, ਅਧੀਨ ਸੰਸਥਾਵਾਂ ਨਾਲ ਅਤੇ ਬਾਕੀ ਵਿਭਾਗਾਂ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਤੇ ਹੀ ਕੀਤਾ ਜਾਵੇ।
ਇਸ ਤੋਂ ਇਲਾਵਾ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਾਈਵੇਟ ਸੰਸਥਾਵਾਂ ਵਲੋਂ ਮੁੱਖ ਦਫਤਰ ਅਤੇ ਸਰਕਾਰੀ ਸੰਸਥਾਵਾਂ ਨੂੰ ਪੱਤਰ ਵਿਹਾਰ ਅਤੇ ਹੋਰ ਦਸਤਾਵੇਜ ਸਿਰਫ ਈ ਮੇਲ ਰਾਹੀਂ ਹੀ ਭੇਜੇ ਜਾਣ।ਇਹ ਯਕੀਨੀ ਬਣਾਉਣ ਲਈ ਕਿ ਸਾਰਾ ਦਫ਼ਤਰੀ ਕੰਮ ਡਿਜੀਟਲ ਮੋਡ ਰਾਹੀਂ ਹੀ ਹੋਵੇ, ਇਹ ਵੀ ਜਰੂਰੀ ਹੈ ਕਿ ਆਮ ਲੋਕ ਵੀ ਮੁੱਖ ਦਫਤਰ ਦੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਨਾਲ, ਸਰਕਾਰੀ ਸੰਸਥਾਵਾਂ ਨਾਲ ਅਤੇ ਪ੍ਰਾਈਵੇਟ ਸੰਸ਼ਥਾਵਾਂ ਨਾਲ ਸਿਰਫ ਈ ਮੇਲ/ ਡਿਜੀਟਲ ਮੋਡ ਰਾਹੀਂ ਹੀ ਪੱਤਰ ਵਿਹਾਰ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਭਾਗ ਦੇ ਡਾਇਰੈਕਟਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਮੁੱਖ ਦਫਤਰ ਦੇ ਸਾਰੇ ਅਧਿਕਾਰੀਆਂ, ਸਾਰੀਆਂ ਸ਼ਾਖਾਵਾਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਈ-ਮੇਲ ਆਈ. ਡੀ ਵਿਭਾਗ ਦੀ ਵੈੱਬ ਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੇ ਹਨ। ਮੁੱਖ ਦਫਤਰ ਦੀਆਂ ਸ਼ਾਖਾਵਾਂ, ਅਧਿਕਾਰੀਆਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਜਾਰੀ ਕੀਤੇ ਆਦੇਸ਼ ਦੀਆਂ ਕਾਪੀਆਂ ਵੀ ਵਿਭਾਗ ਦੀ ਵੈੱਬਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੀਆਂ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਅਤੇ ਡਿਜੀਟਲ ਮੋਡ ਰਾਹੀਂ ਹੀ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

National

ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾ

ਨੇਪਾਲ ਭੱਜਣ ਦੀ ਕੋਸ਼ਿਸ਼ ਕਰਦਾ ਹੋਇਆ TMC ਨੇਤਾ ਸਰਹੱਦ ਤੋਂ ਗ੍ਰਿਫਤਾਰ

ਤਿੰਨ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗੀ: ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇੱਕ ਘੰਟੇ ਦੇ ਅੰਦਰ ਪਾਇਆ ਕਾਬੂ

ਕਾਕਰੋਚ ਜਨਤਾ ਪਾਰਟੀ ਨੇ ਜੰਤਰ-ਮੰਤਰ 'ਤੇ 5 ਘੰਟੇ ਕੀਤਾ ਵਿਰੋਧ ਪ੍ਰਦਰਸ਼ਨ

ਕਾਕਰੋਚ ਜਨਤਾ ਪਾਰਟੀ ਦਾ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਵੱਡੀ ਗਿਰਾਵਟ, ਪੜ੍ਹੋ ਵੇਰਵਾ

ਰਾਜ ਸਭਾ ਚੋਣਾਂ - ਭਾਜਪਾ ਨੇ 11 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਪੰਜਾਬ ਦੇ ਤਰੁਣ ਚੁੱਘ ਨੂੰ ਬਣਾਇਆ ਉਮੀਦਵਾਰ

ਦੇਸ਼ 'ਚ ਮਾਨਸੂਨ ਦੀ ਹੋਈ ਐਂਟਰੀ

ਡੀ.ਕੇ. ਸ਼ਿਵਕੁਮਾਰ ਬਣੇ ਕਰਨਾਟਕ ਦੇ 24ਵੇਂ ਮੁੱਖ ਮੰਤਰੀ

ਦਿੱਲੀ ਦੇ 6 ਮੰਜ਼ਿਲਾ ਹੋਟਲ ਵਿੱਚ ਲੱਗੀ ਅੱਗ, 21 ਮੌਤਾਂ, ਮ੍ਰਿਤਕਾਂ ਵਿੱਚ ਜ਼ਿਆਦਾਤਰ ਵਿਦੇਸ਼ੀ