Sunday, July 06, 2025

National

ਕੇਜਰੀਵਾਲ ਪੰਜਾਬ ਨੂੰ ਬਰਬਾਦ ਕਰਨ ਦੀ ਨਾਪਾਕ ਸਾਜ਼ਿਸ਼ ਰਚ ਰਹੇ ਹਨ: ਚੁੱਘ

PUNJAB NEWS EXPRESS | July 12, 2021 09:22 AM

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਉਹ ਦਿੱਲੀ ਨੂੰ ਬਚਾਉਣ ਦੇ ਬਹਾਨੇ ਪੰਜਾਬ ਵਿੱਚ ਥਰਮਲ ਪਾਵਰ ਪਲਾਂਟ ਬੰਦ ਕਰਨ ਦੀ ਕੋਸ਼ਿਸ਼ ਨੂੰ ਰੋਕਣ।

ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਵਿਰੁੱਧ ਸਾਜ਼ਿਸ਼ ਰਚਦੇ ਆ ਰਹੇ ਹਨ ਅਤੇ ਹੁਣ ਉਹ ਰਾਜ ਨੂੰ ਬਰਬਾਦ ਕਰਨ ਲਈ ਪੰਜਾਬ ਵਿੱਚ ਨਾਪਾਕ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਚੁੱਘ ਨੇ ਕੇਜਰੀਵਾਲ ਸਰਕਾਰ ਵੱਲੋਂ ਪੰਜਾਬ ਵਿਚ ਥਰਮਲ ਪਲਾਂਟਾਂ ਨੂੰ ਬੰਦ ਕਰਨ ਲਈ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕ ਸਮੇਂ ਜਦੋਂ ਪੰਜਾਬ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਇਸ ਵਿਚ ਕੇਜਰੀਵਾਲ ਸਰਕਾਰ ਦਾ ਦਖਲ ਸਿਰਫ "ਗੁੰਡਾਗਰਦੀ ਅਤੇ ਅਪਰਾਧੀ" ਹੈ .


ਚੁੱਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਪੂਰੀ ਤਰਾਂ ਰੱਦ ਕਰਨ। ਉਨ੍ਹਾਂ ਕਿਹਾ, "ਕੇਜਰੀਵਾਲ ਨੇ ਪੰਜਾਬ ਦਾ ਪੂਰਾ ਅਪਮਾਨ ਕੀਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਜੁਟੇ ਹੋਏ ਹਨ।"


ਚੁੱਘ ਨੇ ਕਿਹਾ ਕਿ ਦਿਲਚਸਪ ਗੱਲ ਇਹ ਹੈ ਕਿ ਇਕ ਪਾਸੇ ਕੇਜਰੀਵਾਲ ਸਰਕਾਰ ਦਾਅਵਾ ਕਰ ਰਹੀ ਹੈ ਕਿ ਪ੍ਰਦੂਸ਼ਣ ਘੱਟ ਹੋਇਆ ਹੈ, ਦੂਜੇ ਪਾਸੇ ਉਹ ਗੁਆਂਢੀ ਰਾਜਾਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਰਜ ਕਰਕੇ ਬਿਜਲੀ ਸੰਕਟ ਪੈਦਾ ਕਰਨਾ ਚਾਹੁੰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ