Saturday, July 24, 2021

National

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ

PUNJAB NEWS EXPRESS | July 19, 2021 12:07 PM

ਨਵੀਂ ਦਿੱਲੀ: ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਕਾਂਗਰਸ ਹਾਈ ਕਮਾਨ ਨੇ ਇਸ ਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਹਨ। ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਸ਼ਾਮਲ ਹਨ। ਕਾਂਗਰਸ ਹਾਈ ਕਮਾਨ ਵੱਲੋਂ ਇਸ ਦਾ ਰਸਮੀ ਤੌਰ ’ਤੇ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸਾਰਾ ਦਿਨ ਜਿੱਥੇ ਅਟਕਲਾਂ ਦਾ ਬਾਜ਼ਾਰ ਗਰਮ ਰਿਹਾ ਤੇ ਅਖੀਰ ਰਾਤ ਨੂੰ ਹਾਈ ਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਤੋਂ ਪਹਿਲਾਂ ਅੱਜ ਨਵਜੋਤ ਸਿੱਧੂ ਨੇ ਖੰਨਾ ਵਿਖੇ ਵਿਧਾਇਗ ਗੁਰਪ੍ਰੀਤ ਸਿੰਘ ਕੋਟਲੀ ਅਤੇ ਲਖਵੀਰ ਸਿੰਘ ਲੱਖਾ ਨਾਲ ਵੀ ਮੁਲਾਕਾਤ ਕੀਤੀ। ਦੂਜੇ ਪਾਸੇ ਪ੍ਰਤਾਵ ਸਿੰਘ ਬਾਜਵਾ ਨੇ ਦਿੱਲੀ ਵਿਖੇ ਆਪਣੀ ਰਿਹਾਇਸ਼ ’ਤੇ ਪਾਰਟੀ ਸਾਂਸਦਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਇੱਕ ਮਤਾ ਪਾਸ ਕਰਕੇ ਹਾਈ ਕਮਾਨ ਨੂੰ ਭੇਜਿਆ ਗਿਆ, ਜਿਸ ਵਿੱਚ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਨਾਕਬੂਲ ਕੀਤਾ ਗਿਆ, ਪਰ ਹਾਈ ਕਮਾਨ ਨੇ ਇਸ ਸਭ ਨੂੰ ਦਰਕਿਨਾਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ।
ਕਾਰਜਕਾਰੀ ਪ੍ਰਧਾਨ ਬਣਾਏ ਗਏ ਪਵਨ ਗੋਇਲ ਪਲੈਨਿੰਗ ਬੋਰਡ ਫਰੀਦਕੋਟ ਦੇ ਚੇਅਰਮੈਨ ਹਨ ਤੇ ਪੁਰਾਣੇ ਕਾਂਗਰਸੀ ਹਨ। ਡੈਨੀ ਵਿਧਾਇਕ ਤੇ ਦਲਿਤ ਆਗੂ ਹਨ।
ਦੱਸਣਾ ਬਣਦਾ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਵਿਧਾਇਕਾਂ ਤੇ ਆਗੂਆਂ ਨਾਲ ਮੁਲਾਕਾਤ ਕਰਦੇ ਰਹੇ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਲਈ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖ਼ੁਦ ਕਮਾਨ ਸੰਭਾਲ ਲਈ ਸੀ। ਸੋਨੀਆ ਗਾਂਧੀ ਨੇ ਕਾਂਗਰਸ ਦੇ ਸੰਸਦ ਨੇਤਾਵਾਂ ਨੂੰ ਫੋਨ ਕੀਤਾ ਸੀ। ਇਸ ਤੋਂ ਬਾਅਦ ਸਿੱਧੂ ਦਾ ਵਿਰੋਧ ਕਰ ਰਹੇ ਨੇਤਾਵਾਂ ਦੇ ਸੁਰ ਨਰਮ ਪੈ ਗਏ ਸਨ।
ਉਧਰ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਨੇ ਸੋਮਵਾਰ ਨੂੰ ਬੈਠਕ ਬੁੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ’ਚ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਕੀਤਾ ਜਾਵੇਗਾ।
ਦੂਜੇ ਪਾਸੇ ਸਿੱਧੂ ਵੱਲੋਂ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤਾਂ ਦਾ ਦੌਰ ਐਤਵਾਰ ਜਾਰੀ ਰਿਹਾ ਤੇ ਉਹ ਵਿਧਾਇਕਾਂ ਨੂੰ ਮਿਲਦੇ ਰਹੇ। ਉਧਰ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ਕੀਤੀ, ਇਸ ਬੈਠਕ ਬਾਰੇ ਸ਼ਨੀਵਾਰ ਨੂੰ ਹੀ ਤੈਅ ਹੋ ਗਿਆ ਸੀ, ਜਦੋਂ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਬੈਠਕ ਵਿੱਚ ਸਾਂਸਦ ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਚੌਧਰੀ ਸੰਤੋਖ ਸਿੰਘ, ਗੁਰਜੀਤ ਔਜਲਾ, ਜਸਬੀਰ ਡਿੰਪਾ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ ਅਤੇ ਸ਼ਮਸ਼ੇਰ ਸਿੰਘ ਦੂਲੋ ਮੌਜੂਦ ਸਨ।
ਉਧਰ ਸੋਨੀਆ ਗਾਂਧੀ ਦੀ ਸ਼ਮੂਲੀਅਤ ਤੋਂ ਬਾਅਦ ਸੁਨੀਲ ਜਾਖੜ ਨੇ ਸਾਰੇ ਵਿਧਾਇਕਾਂ ਦੀ ਬੈਠਕ ਬੁਲਾਈ। ਇਸੇ ਸੰਦਰਭ ਵਿੱਚ ਯੂਥ ਕਾਂਗਰਸ ਦੀ ਵੀ ਬੈਠਕ ਹੋਣੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਲੈ ਕੇ ਨਵੋਜਤ ਸਿੰਘ ਸਿੱਧੂ ਕਾਫੀ ਉਡੀਕ ’ਚ ਸਨ। ਹਾਲਾਂਕਿ ਸਿੱਧੂ ਵੱਲੋਂ ਇਸ ਸਬੰਧੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਦੀ ਸਿਲਸਿਲਾ ਵੀ ਜਾਰੀ ਰੱਖਿਆ ਸੀ।

Have something to say? Post your comment

National

ਏਜੀਆਰ ਦੇਣਦਾਰੀ ਮਾਮਲੇ ਵਿੱਚ ਮੋਬਾਈਲ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

ਕਾਂਗਰਸ ਵਿਧਾਨ ਸਭਾ ਚੋਣਾਂ ਲਈ ਯੂਪੀ ’ਚ ਗੱਠਜੋੜ ਲਈ ਤਿਆਰ : ਪ੍ਰਿਯੰਕਾ

ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ ਨੇ ਕੀਤਾ ਲੋਕਸਭਾ-ਰਾਜਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ

ਕੇਜਰੀਵਾਲ ਪੰਜਾਬ ਨੂੰ ਬਰਬਾਦ ਕਰਨ ਦੀ ਨਾਪਾਕ ਸਾਜ਼ਿਸ਼ ਰਚ ਰਹੇ ਹਨ: ਚੁੱਘ

ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ ਡਿਜੀਟਲ ਮਾਧਿਅਮ ਰਾਹੀਂ ਕਰਨ ਦੀਆਂ ਹਦਾਇਤਾਂ ਜਾਰੀ

ਲਾਲੂ ਪ੍ਰਸਾਦ ਨੇ ਸਾਧਿਆ ਕੇਂਦਰ ਤੇ ਬਿਹਾਰ ਸਰਕਾਰ ’ਤੇ ਨਿਸ਼ਾਨਾ

ਸੁਪਰੀਮ ਕੋਰਟ ਵੱਲੋਂ ਆਈਟੀ ਕਾਨੂੰਨ ਦੀ ਰੱਦ ਕੀਤੀ ਧਾਰਾ ਤਹਿਤ ਮਾਮਲੇ ਦਰਜ ਕਰਨ ’ਤੇ ਕੇਂਦਰ ਨੂੰ ਨੋਟਿਸ

ਫਾਦਰ ਸਟੇਨ ਸਵਾਮੀ ਦਾ ਦੇਹਾਂਤ

ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਸਿਪਲਾ ਗਲੋਬਲ ਨੂੰ ਮੌਡਰਨਾ ਵੈਕਸੀਨ ਭਾਰਤ ’ਚ ਆਯਾਤ ਕਰਨ ਦੀ ਇਜਾਜ਼ਤ