Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਅਫ਼ਗਾਨਿਸਤਾਨ `ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ: ਸੁਖਦੇਵ ਸਿੰਘ ਢੀਂਡਸਾ

PUNJAB NEWS EXPRESS | August 19, 2021 09:46 AM

ਚੰਡੀਗੜ੍ਹ:ਅਫ਼ਗਾਨਿਸਤਾਨ `ਤੇ ਤਾਲਿਬਾਨ ਦੇ ਕਬਜੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪਰਿਵਾਰਾਂ ਦੀ ਅਸੁਰੱਖਿਆ ਦੀ ਬਣੀ ਗੰਭੀਰ ਸਥਿਤੀ `ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀੰਂਡਸਾ ਨੇ ਅਫ਼ਗਾਨਿਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖ ਅਤੇ ਹੋਰ ਭਾਰਤੀ ਪਰਿਵਾਰਾਂ ਤੋਂ ਇਲਾਵਾ ਗੁਰਧਾਮਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਮੋੜ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਬੂਲ ਵਿੱਚ ਫਸੇ ਅਫ਼ਗਾਨੀ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਸ: ਢੀਂਡਸਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ `ਤੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਪਹਿਲਾਂ ਵੀ ਕਈਂ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਅਜਿਹੇ ਵਿੱਚ ਉਥੇ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਾਲਾਤ ਨੂੰ ਵੇਖਦੇ ਹੋਏ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਤੋਂ ਇਲਾਵਾ ਭਾਰਤ ਵਿੱਚ ਉਨ੍ਹਾਂ ਦੇ ਰਹਿਣ ਸਹਿਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਨੇ ਅਫ਼ਗਾਨਿਸਤਾਨ ਵਿੱਚ ਫਸੇ ਘੱਟ ਗਿਣਤੀ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਅਤੇ ਇਥੇ ਉਨ੍ਹਾਂ ਨੂੰ ਤੁਰੰਤ ਵਸਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਇਸਤੋਂ ਪਹਿਲਾਂ ਵੀ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸੰ਼ਕਰ ਨੂੰ ਮਿਲ ਕੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਪ੍ਰਤੀ ਆਪਣੀ ਚਿੰਤਾ ਜ਼ਹਿਰ ਕਰਦਿਆਂ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਦੀ ਮੰਗ ਕੀਤੀ ਸੀ। ਸ: ਢੀਂਡਸਾ ਨੇ ਭਾਰਤ ਸਰਕਾਰ ਨੂੰ ਯਾਦ ਕਰਵਾਇਆ ਕਿ ਕਦੇ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਆਬਾਦੀ 5 ਲੱਖ ਦੇ ਕਰੀਬ ਸੀ ਉਹ ਗ੍ਰਹਿ ਯੁਧ ਕਾਰਨ ਅੱਜ ਕੇਵਲ 250 ਸਿੱਖ ਪਰਿਵਾਰਾਂ ਤੱਕ ਰਹਿ ਗਈ ਹੈ। ਇਸ ਤੋਂ ਵੀ ਵੱਡਾ ਦੁੱਖ ਹੈ ਕਿ ਰਹਿ ਗਏ ਕੁਝ ਕੁ ਸਿੱਖ ਪਰਿਵਾਰ ਵੀ ਡਰ ਦੀ ਜਿੰਦਗੀ ਬਤੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫ਼ਗਾਨੀ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉਣ ਦੇ ਢੁਕਵੇਂ ਪ੍ਰਬੰਧ ਕਰੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ