Saturday, April 27, 2024

National

ਕੌਲਜੀਅਮ ਨੇ ਸੁਪਰੀਮ ਕੋਰਟ ’ਚ ਤਿੰਨ ਮਹਿਲਾ ਜੱਜਾਂ ਸਣੇ 9 ਨਾਵਾਂ ਦੀ ਕੀਤੀ ਸਿਫਾਰਸ਼

PUNJAB NEWS EXPRESS | August 19, 2021 12:37 PM

ਨਵੀਂ ਦਿੱਲੀ: ਭਾਰਤ ਦੇ ਚੀਫ ਜਸਟਿਸ (ਸੀਜੇਆਈ) ਐਨ.ਵੀ ਰਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੌਲਜੀਅਮ ਨੇ ਸੁਪਰੀਮ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤੀ ਲਈ 9 ਨਾਵਾਂ ਦੀ ਸਿਫਾਰਸ ਕੀਤੀ ਹੈ। ਦੱਸਣਾ ਬਣਦਾ ਹੈ ਕਿ 12 ਅਗਸਤ ਨੂੰ ਜਸਟਿਸ ਆਰਐਫ ਨਰੀਮਨ ਦੀ ਸੇਵਾਮੁਕਤੀ ਦੇ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਘੱਟ ਕੇ 25 ਰਹਿ ਗਈ, ਜਦੋਂ ਕਿ ਸੀਜੇਆਈ ਸਮੇਤ ਜੱਜਾਂ ਦੀ ਮਨਜ਼ੂਰਸੁਦਾ ਗਿਣਤੀ 34 ਹੈ।

19 ਮਾਰਚ 2019 ਨੂੰ ਤੱਤਕਾਲੀ ਸੀਜੇਆਈ ਰੰਜਨ ਗੋਗੋਈ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਕੋਈ ਨਿਯੁਕਤੀ ਨਹੀਂ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਪੰਜ ਮੈਂਬਰੀ ਕੌਲਜੀਅਮ ਨੇ ਕਰਨਾਟਕ ਹਾਈ ਕੋਰਟ ਦੀ ਜਸਟਿਸ ਬੀਵੀ ਨਾਗਰਤਨਾ ਸਮੇਤ ਤਿੰਨ ਮਹਿਲਾ ਜੱਜਾਂ ਦੇ ਨਾਂ ਭੇਜੇ ਹਨ। ਨਾਗਰਤਨਾ ਦੇਸ਼ ਦੀ ਪਹਿਲੀ ਮਹਿਲਾ ਚੀਫ ਜਸਟਿਸ ਬਣ ਸਕਦੀ ਹੈ। ਜਸਟਿਸ ਯੂਯੂ ਲਲਿਤ, ਜਸਟਿਸ ਏਐੱਮ ਖਾਨਵਿਲਕਰ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਐੱਲ. ਨਾਗੇਸਵਰ ਰਾਓ ਵੀ ਪੰਜ ਮੈਂਬਰੀ ਕੌਲਜੀਅਮ ਦਾ ਹਿੱਸਾ ਹਨ। ਜਸਟਿਸ ਨਾਗਰਤਨਾ ਤੋਂ ਇਲਾਵਾ ਦੋ ਹੋਰ ਮਹਿਲਾ ਜੱਜਾਂ ਦੇ ਨਾਂ ਵੀ ਭੇਜੇ ਗਏ ਹਨ। ਇਨ੍ਹਾਂ ਵਿੱਚ ਤੇਲੰਗਾਨਾ ਹਾਈ ਕੋਰਟ ਦੀ ਮੁੱਖ ਜੱਜ ਹਿਮਾ ਕੋਹਲੀ ਅਤੇ ਗੁਜਰਾਤ ਹਾਈ ਕੋਰਟ ਦੀ ਜਸਟਿਸ ਬੇਲਾ ਤ੍ਰਿਵੇਦੀ ਸਾਮਲ ਹਨ। ਪਤਾ ਲੱਗਾ ਹੈ ਕਿ ਕੌਲਜੀਅਮ ਨੇ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ ਸਾਲਿਸਟਰ ਜਨਰਲ ਪੀਐੱਸ ਨਰਸਿਮ੍ਹਾ ਨੂੰ ਵੀ ਬਾਰ ਤੋਂ ਸਿੱਧੀ ਨਿਯੁਕਤੀ ਲਈ ਚੁਣਿਆ ਹੈ। ਸੂਤਰਾਂ ਅਨੁਸਾਰ ਹੋਰ ਨਵਾਂ ਵਿੱਚ ਜਸਟਿਸ ਅਭੈ ਸ੍ਰੀਨਿਵਾਸ ਓਕਾ (ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਵਿਕਰਮ ਨਾਥ (ਗੁਜਰਾਤ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਜਿਤੇਂਦਰ ਕੁਮਾਰ ਮਹੇਸਵਰੀ (ਸਿੱਕਮ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਸੀਟੀ ਰਵੀ ਕੁਮਾਰ(ਕੇਰਲਾ ਹਾਈ ਕੋਰਟ) ਅਤੇ ਜਸਟਿਸ ਐੱਮਐੱਮ ਸੁੰਦਰੇਸ (ਕੇਰਲਾ ਹਾਈ ਕੋਰਟ) ਸ਼ਾਮਲ ਹਨ। ਜੇ ਇਨ੍ਹਾਂ ਸਿਫਾਰਸਾਂ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 33 ਹੋ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ