Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

National

ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਚੁਣੇ ਗਏ ‘ਆਪ’ ਦੇ ਰਾਸ਼ਟਰੀ ਕਨਵੀਨਰ

PUNJAB NEWS EXPRESS | September 13, 2021 04:51 PM

ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਮੁੜ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਨਵੀਂ ਚੁਣੀ ਗਈ ਰਾਸ਼ਟਰੀ ਕਾਰਜਕਾਰਨੀ ਦੀ ਐਤਵਾਰ ਨੂੰ ਸੰਪੰਨ ਹੋਈ ਬੈਠਕ ’ਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ।
ਰਾਸ਼ਟਰੀ ਕਾਰਜਕਾਰਨੀ ਨੇ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਕਨਵੀਨਰ ਚੁਣਨ ਦੇ ਨਾਲ ਹੀ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਰਾਸ਼ਟਰੀ ਕਾਰਜਕਾਰਨੀ ਨੇ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਕਨਵੀਨਰ ਚੁਣਨ ਦੇ ਨਾਲ ਹੀ ਸਰਬਸੰਮਤੀ ਨਾਲ ਸੀਨੀਅਰ ਨੇਤਾ ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਅਤੇ ਐਨ.ਡੀ. ਗੁਪਤਾ ਨੂੰ ਰਾਸ਼ਟਰੀ ਖ਼ਜ਼ਾਨਚੀ ਚੁਣਿਆ ਹੈ। ਰਾਸ਼ਟਰੀ ਕਾਰਜਕਾਰਨੀ ਵੱਲੋਂ ਚੁਣੇ ਗਏ ਰਾਸ਼ਟਰੀ ਕਨਵੀਨਰ, ਰਾਸ਼ਟਰੀ ਸਕੱਤਰ ਅਤੇ ਰਾਸ਼ਟਰੀ ਖ਼ਜ਼ਾਨਚੀ ਦਾ ਕਾਰਜਕਾਲ 5 ਸਾਲ ਦਾ ਹੋਵੇਗਾ। ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਦੀ ਸ਼ਨੀਵਾਰ ਨੂੰ ਡਿੀਟਲ ਮਾਧਿਅਮ ਨਾਲ ਨੈਸ਼ਨਲ ਕਾਊਂਸਲਿੰਗ ਦੀ ਬੈਠਕ ਹੋਈ ਸੀ। ਇਹ ਬੈਠਕ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ’ਚ ਹੋਈ, ਜਿਸ ’ਚ ਪਾਰਟੀ ਦੇ ਸੀਨੀਅਰ ਨੇਤਾ ਸ਼ਾਮਲ ਹੋਏ ਸਨ।
ਇਸ ਬੈਠਕ ’ਚ 34 ਨਵੇਂ ਰਾਸ਼ਟਰੀ ਕਾਰਜਕਾਰਨੀ ਮੈਂਬਰ ਚੁਣੇ ਗਏ ਸਨ। ਇਨ੍ਹਾਂ ਕਾਰਜਕਾਰਨੀ ਮੈਂਬਰਾਂ ’ਚ ‘ਆਪ’ ਦੇ ਸੀਨੀਅਰ ਨੇਤਾ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਇਮਰਾਨ ਹੁਸੈਨ, ਰਾਜੇਂਦਰ ਪਾਲ ਗੌਤਮ, ਰਾਘਵ ਚੱਢਾ, ਆਤਿਸ਼ੀ, ਰਾਖੀ ਬਿੜਲਾਨ ਆਦਿ ਦੇ ਨਾਮ ਸ਼ਾਮਲ ਹਨ।
ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਯਤਾ, ਇਮਾਨਦਾਰ ਅਕਸ ਅਤੇ ਕੰਮ ਦੀ ਰਾਜਨੀਤੀ ਨਾਲ ਦਿੱਲੀ ਅਤੇ ਪੂਰੇ ਦੇਸ਼ ’ਚ ਲੋਕ ਬਹੁਤ ਪ੍ਰਭਾਵਤ ਹ, ਜਿਸ ਦੀ ਬਦੌਲਤ ਦਿੱਲੀ ਦੀ ਜਨਤਾ ਨੇ ਉਨ੍ਹਾਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਦਿੱਲੀ ’ਚ ਇਕ ਵਾਰ ਫਿਰ ਇਤਿਹਾਸਕ ਬਹੁਮਤ ਨਾਲ ਸਰਕਾਰ ਬਣਵਾਈ ਹੈ। ਮੈਂਬਰਾਂ ਨੇ ਇਕਮਤ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੇਜਰੀਵਾਲ ਤੋਂ ਬਿਹਤਰ ਹੋਰ ਕੋਈ ਨਹੀਂ ਸੰਭਾਲ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

PM ਮੋਦੀ ਨੇ ਫਲਾਈਦੁਬਈ ਦੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਪੰਜਾਬ ’ਚ ਪੀਐੱਮ ਅਵਾਸ ਯੋਜਨਾ ਘੋਟਾਲੇ ਦੀ ਨਿਰਪੱਖ਼ ਜਾਂਚ ਹੋਵੇ- ਅਸ਼ਵਨੀ ਸ਼ਰਮਾ

ਵਟਸਐਪ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ

PM ਮੋਦੀ ਨਾਲ CM ਯੋਗੀ ਦੀ ਮੁਲਾਕਾਤ, ਕਰੀਬ ਇੱਕ ਘੰਟਾ ਚੱਲੀ ਬੈਠਕ

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ