Wednesday, July 16, 2025

National

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

PUNJAB NEWS EXPRESS | September 20, 2021 05:01 PM

ਦੇਹਰਾਦੂਨ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ‘ਪਲਾਇਨ ਪ੍ਰਦੇਸ਼’ ਬਣ ਚੁੱਕੇ ਉਤਰਾਖੰਡ ’ਚ ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਹਰ ਬੇਰੁਜ਼ਗਾਰ ਨੂੰ ਰੁਰਗਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਰੁਜਗਾਰ ਮਿਲਣ ਤੱਕ ਹਰ ਪਰਿਵਾਰ ਦੇ ਇਕ ਨੌਜਵਾਨ ਨੂੰ 5000 ਰੁਪਏ ਮਹੀਨਾ ਦਿੱਤਾ ਜਾਵੇਗਾ। ਨੈਨੀਤਾਲ ਜ਼ਿਲ੍ਹੇ ਦੇ ਹਲਦਵਾਨੀ ’ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਪ੍ਰਦੇਸ਼ ’ਚ ਬੇਰੁਜਗਾਰਾਂ ਲਈ 6 ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪ੍ਰਦੇਸ਼ ’ਚ ਹਰ ਬੇਰੁਜ਼ਗਾਰ ਨੌਜਵਾਨ ਲਈ ਰੁਜ਼ਗਾਰ ਉਪਲੱਬਧ ਕਰਵਾਇਆ ਜਾਵੇਗਾ ਅਤੇ ਜਦੋਂ ਤੱਕ ਰੁਜ਼ਗਾਰ ਨਹੀਂ ਮਿਲਦਾ, ਉਦੋਂ ਤੱਕ ਹਰ ਪਰਿਵਾਰ ਦੇ ਇੱਕ ਨੌਜਵਾਨ ਨੂੰ 5 ਹਜ਼ਾਰ ਰੁਪਏ ਮਹੀਨਾ ‘ਬੇਰੁਜ਼ਗਾਰੀ ਭੱਤਾ’ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ’ਚੋਂ 80 ਫੀਸਦੀ ਉਤਰਾਖੰਡ ਦੇ ਬੇਰੁਜ਼ਗਾਰਾਂ ਲਈ ਰਾਖਵੀਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 6 ਦਿਨਾਂ ਅੰਦਰ ਇਕ ਲੱਖ ਸਰਕਾਰੀ ਨੌਕਰੀਆਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਲਗਭਗ 50 ਤੋਂ 60 ਹਜ਼ਾਰ ਭਰਤੀਆਂ ਸਰਕਾਰ ’ਚ ਹਨ, ਜਦੋਂ ਕਿ ਬਾਕੀ ਆਉਣ ਵਾਲੇ ਦਿਨਾਂ ’ਚ ਹਸਪਤਾਲ, ਸਕੂਲ, ਮੋਹੱਲਾ ਕਲੀਨਿਕ ਅਤੇ ਸੜਕਾਂ ਰਾਹੀਆਂ ਨੌਕਰੀਆਂ ਦੀ ਰਚਨਾ ਕੀਤੀ ਜਾਵੇਗੀ।
‘ਆਪ’ ਨੇਤਾ ਨੇ ਕਿਹਾ ਕਿ ਦਿੱਲੀ ਦੀ ਤਰਜ ’ਤੇ ਉਤਰਾਖੰਡ ’ਚ ਵੀ ਜੌਬ (ਨੌਕਰੀ) ਪੋਰਟਲ ਬਣਾਇਆ ਜਾਵੇਗਾ, ਜਿਸ ’ਚ ਨੌਕਰੀ ਦੇਣ ਅਤੇ ਨੌਕਰੀ ਲੈਣ ਵਾਲੇ ਲੋਕ ਆਪਸ ’ਚ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਹਾਲ ’ਚ ਦਿੱਲੀ ’ਚ ਇਕ ਅਜਿਹੇ ਹੀ ਪੋਰਟਲ ’ਤੇ 10 ਲੱਖ ਨੌਕਰੀਆਂ ਆਈਆਂ ਸਨ। ਕੇਜਰੀਵਾਲ ਨੇ ਕਿਹਾ ਕਿ ਵੱਖ ਤੋਂ ਇਕ ਰੁਜ਼ਗਾਰ ਅਤੇ ਪਲਾਇਨ ਮਾਮਲਿਆਂ ਦਾ ਮੰਤਰਾਲਾ ਬਣਾਇਆ ਜਾਵੇਗਾ, ਜਿਸ ਦਾ ਕੰਮ ਇਕ ਪਾਸੇ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਪਲਾਇਨ ਕਰਨ ਤੋਂ ਰੋਕਣ ਲਈ ਉੱਚਿਤ ਕਦਮ ਚੁੱਕਣਾ ਹੋਵੇਗਾ। ਇਸ ਤੋਂ ਇਲਾਵਾ, ਇਹ ਉਤਰਾਖੰਡ ਵਾਪਸ ਆਉਣ ਦੇ ਇਛੁੱਕ ਨੌਜਵਾਨਾਂ ਲਈ ਉੱਚਿਤ ਮਾਹੌਲ ਵੀ ਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਖੇਤਰ ’ਚ ਹੀ ਅਸੀਮਿਤ ਸੰਭਾਵਨਾਵਾਂ ਹਨ, ਇਸ ਲਈ ਉਸ ਦਾ ਇਕ ਜਬਰਦਸਤ ਆਧਾਰਭੂਤ ਢਾਂਚਾ ਤਿਆਰ ਕੀਤਾ ਜਾਵੇਗਾ। ਇਸ ’ਚ ਜੰਗਲੀ ਜੀਵ, ਸਾਹਸਿਕ ਸੈਰ-ਸਪਾਟਾ ਅਤੇ ਬਾਇਓਟੇਕ ਉਦਯੋਗ ਬਿਹਤਰ ਸੰਭਾਵਨਾਵਾਂ ਹੋ ਸਕਦੀਆਂ ਹਨ।
ਕੇਜਰੀਵਾਲ ਨੇ ਚੁਟਕੀ ਲੈਂਦੇ ਹੋਏ ਕਿਹਕਾ ਕਿ ਜੇਕਰ ਤੁਸੀਂ ਭਾਜਪਾ ਨੂੰ ਵੋਟ ਦੇਵੋਗੇ ਤਾਂ ਹਰ ਮਹੀਨੇ ਇਕ ਨਵਾਂ ਮੁੱਖ ਮੰਤਰੀ ਮਿਲੇਗਾ, ਜਦੋਂ ਕਿ ‘ਆਪ’ ਨੂੰ ਵੋਟ ਦੇਵੋਗੇ ਤਾਂ 5 ਸਾਲ ਲਈ ਸਥਾਈ ਮੁੱਖ ਮੰਤਰੀ ਮਿਲੇਗਾ। ਇਕ ਪ੍ਰਸ਼ਨ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ 6 ਸਾਲ ਦੇ ਛੋਟੇ ਜਿਹੇ ਅਨੁਭਵ ਨਾਲ ਉਹ ਕਹਿ ਸਕਦੇ ਹਨ ਕਿ ਸਰਕਾਰਾਂ ’ਚ ਪੈਸੇ ਦੀ ਨਹੀਂ ਸਗੋਂ ਨੀਅਤ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਦੇ 4 ਸਾਲਾਂ ਅੰਦਰ ਉਨ੍ਹਾਂ ਨੂੰ ਦਿੱਲੀ ਦਾ ਘਾਟੇ ਦਾ ਬਜਟ ਲਾਭ ਦੇ ਬਜਟ ’ਚ ਬਦਲ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਉਤਰਾਖੰਡ ਦੀ 21 ਸਾਲ ਦੀ ਦੁਰਦਸ਼ਾ ਨੂੰ 21 ਮਹੀਨਿਆਂ ’ਚ ਸੁਧਾਰਨ ਲਈ ‘ਆਪ’ ਨੇ ਯੋਜਨਾ ਤਿਆਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਨਤਾ ਨੂੰ ਕਰਨਲ ਅਜੇ ਕੋਠਿਆਲ (ਉਤਰਾਖੰਡ ’ਚ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ) ਨੂੰ ਇਕ ਮੌਕਾ ਦੇਣਾ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ