Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਜ਼ਰੂਰੀ : ਡਾ. ਊਸ਼ਾ ਕਿਰਨ

PUNJAB NEWS EXPRESS | September 24, 2021 06:21 PM

ਰਾਹੋਂ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਡੇਂਗੂ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਿਹਾ ਹੈ।

ਇਸੇ ਕੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦੀ ਟੀਮ ਵੱਲੋਂ ਬਲਾਕ ਦੇ ਵੱਖ-ਵੱਖ ਸਥਾਨਾਂ ਉੱਤੇ ਅੱਜ ਦਿਨ ਸ਼ੁੱਕਰਵਾਰ ਨੂੰ ਡਰਾਈ ਦਿਵਸ ਮੌਕੇ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਛੇੜੀ ਗਈ।

ਇਸ ਸਬੰਧ ਵਿਚ ਸੀਨੀਅਰ ਮੈਡੀਕਲ ਅਫਸਰ ਡਾ. ਊਸ਼ਾ ਕਿਰਨ ਨੇ ਦੱਸਿਆ ਕਿ ਰਾਜਪੂਤਾਂ ਮੁਹੱਲਾ ਰਾਹੋਂ ਅਤੇ ਫਲੌਰ ਰੋਡ ਰਾਹੋਂ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿਚ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ, ਜਿਸ ਦੌਰਾਨ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਡਾ ਊਸ਼ਾ ਕਿਰਨ ਨੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ। ਡੇਂਗੂ ਬੁਖ਼ਾਰ ਦਾ ਸੀਜ਼ਨ ਚੱਲ ਰਿਹਾ ਹੈ। ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ 'ਟਾਈਗਰ ਮੱਛਰ' ਵੀ ਕਹਿੰਦੇ ਹਨ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ 'ਚ ਖੜ੍ਹੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ।ਇਕ ਹਫ਼ਤੇ 'ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ 'ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।

ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡੇਂਗੂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਨਾਲੀਆਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸ ਮੌਕੇ ਡਾ. ਗੁਰਪਿੰਦਰ ਕੌਰ ਮੈਡੀਕਲ ਅਫਸਰ ਅਤੇ ਬਲਾਕ ਐਜੂਕੇਟਰ ਮਨਿੰਦਰ ਸਿੰਘ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਵਰਕਰ ਪਰਮਜੀਤ ਸਿੰਘ, ਗੁਲਸ਼ਨ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ