Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

National

ਮੋਦੀ ਸਰਕਾਰ ਕਰਕੇ ਸੰਕਟ ‘ਚ ਆਏ ਕਿਸਾਨਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ-ਬ੍ਰਹਮ ਮਹਿੰਦਰਾ

PUNJAB NEWS EXPRESS | October 06, 2021 08:07 PM

ਚੰਡੀਗੜ/ਪਟਿਆਲਾ:ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪਿਛਲੇ ਸਮੇਂ ‘ਚ ਕੋਵਿਡ ਕਰਕੇ ਵਿਕਾਸ ਕੰਮਾਂ ‘ਚ ਪਏ ਖੱਪੇ ਨੂੰ ਪੰਜਾਬ ਸਰਕਾਰ ਨੇ ਪੂਰ ਦਿੱਤਾ ਹੈ ਅਤੇ ਸਾਰੇ ਵਿਕਾਸ ਪੂਰੀ ਤੇਜੀ ਨਾਲ ਚੱਲਦੇ ਹੋਏ ਮਿੱਥੇ ਸਮੇਂ ‘ਤੇ ਹੀ ਪੂਰੇ ਹੋਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਮੋਦੀ ਸਰਕਾਰ ਕਰਕੇ ਸੰਕਟ ‘ਚ ਆਏ ਕਿਸਾਨਾਂ ਦੇ ਨਾਲ ਖੜੀ ਹੈ।
ਸ੍ਰੀ ਬ੍ਰਹਮ ਮਹਿੰਦਰਾ, ਪੰਜਾਬ ਦੀ ਨਵੀਂ ਬਣੀ ਵਜ਼ਾਰਤ ‘ਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ ਸਨ। ਇੱਥੇ ਸਰਕਟ ਹਾਊਸ ਵਿਖੇ ਪੁੱਜਣ ‘ਤੇ ਜਿੱਥੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਭਰਵਾਂ ਸਵਾਗਤ ਕੀਤਾ, ਉਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵੀ ਨੇ ਉਨਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਪੀ. ਸਿਟੀ ਵਰੁਣ ਸ਼ਰਮਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ, ਐਸ.ਡੀ.ਐਮ. ਸ. ਚਰਨਜੀਤ ਸਿੰਘ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਚੱਲ ਰਹੇ ਵਿਕਾਸ ਕਾਰਜਾਂ ‘ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।
ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂ.ਪੀ. ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ਨਾਲ ਵਾਪਰੀ ਦਰਦਨਾਕ ਘਟਨਾ ਦੀ ਨਿਖੇਧੀ ਕਰਕੇ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਹੈ। ਉਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਨਿਰਦੇਸ਼ਾਂ ਤਹਿਤ ਸ੍ਰੀ ਰਾਹੁਲ ਗਾਂਧੀ ਤੇ ਸ੍ਰੀਮਤੀ ਪਿ੍ਰਯੰਕਾ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਯੂ.ਪੀ. ਗਏ ਹਨ ਅਤੇ ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਸੰਘਰਸ਼ ‘ਚ ਆਪਣਾ ਯੋਗਦਾਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਹੈ।
ਕੈਬਨਿਟ ਮੰਤਰੀ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਦੋ ਵਾਰ ਰੱਦ ਕੀਤਾ ਹੈ ਪਰੰਤੂ ਰਾਜਪਾਲ ਨੇ ਇਨਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ। ਇਸ ਤੋਂ ਬਿਨਾਂ ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ‘ਚ ਮਿ੍ਰਤਕ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਵਿੱਤੀ ਮਦਦ ਦੇ ਕੇ ਕਿਸਾਨਾਂ ਦੀ ਬਾਂਹ ਫੜੀ ਹੈ। ਉਨਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲੇ ਦੇ 14 ਕਿਸਾਨਾਂ ਦੇ ਵਾਰਸਾਂ ਨੂੰ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਵਜ਼ਾਰਤ ‘ਚ ਮੁੜ ਤੋਂ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਲਈ ਸ੍ਰੀ ਬ੍ਰਹਮ ਮਹਿੰਦਰਾ ਨੇ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਹਫ਼ਤੇ ਦੇ ਆਖਰੀ ਦੋ ਦਿਨ ਆਪਣੇ ਹਲਕੇ ‘ਚ ਰਹਿਣਗੇ ਤਾਂ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਸਕੇ। ਉਨਾਂ ਦੱਸਿਆ ਕਿ ਜਿੰਨੇ ਵਿਕਾਸ ਕਾਰਜ ਪਟਿਆਲਾ ਦਿਹਾਤੀ ਹਲਕੇ ਦੇ 27 ਵਾਰਡਾਂ ਅਤੇ 60 ਪਿੰਡਾਂ ‘ਚ ਪਿਛਲੇ ਸਾਢੇ ਚਾਰ ਸਾਲਾਂ ‘ਚ ਹੋਏ ਹਨ, ਉਨੇ ਕੰਮ ਪਿਛਲੇ 35 ਸਾਲਾਂ ‘ਚ ਨਹੀਂ ਹੋਏ।
ਇਸ ਮੌਕੇ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨਾਂ ਸਿਰ ਪੰਜਾਬ ਸਰਕਾਰ ‘ਚ ਵੱਡੀ ਜਿੰਮੇਵਾਰੀ ਹੋਣ ਕਰਕੇ ਭਾਵੇਂ ਕੋਵਿਡ ਕਰਕੇ ਲੋਕਾਂ ਨਾਲ ਮੇਲਮਿਲਾਪ ‘ਚ ਕੁਝ ਰੁਕਾਵਟ ਆਈ ਸੀ ਪਰੰਤੂ ਉਹ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਤੇ ਉਨਾਂ ਦਾ ਪਰਿਵਾਰ ਸਦਾ ਹੀ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਦੇ ਹਰ ਦੁੱਖ-ਸੁੱਖ ‘ਚ ਉਨਾਂ ਦੇ ਨਾਲ ਖੜੇ ਹਨ।
ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਦੇ ਸੁਪਤਨੀ ਸ੍ਰੀਮਤੀ ਹਰਪ੍ਰੀਤ ਮਹਿੰਦਰਾ, ਸਪੁੱਤਰ ਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ ਅਤੇ ਐਡਵੋਕੇਟ ਬਖ਼ਸ਼ ਮਹਿੰਦਰਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਬਹਾਦਰ ਖ਼ਾਨ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਨਗਰ ਨਿਗਮ ਦੀਆਂ ਵਾਰਡਾਂ ਦੇ ਕੌਂਸਲਰ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਪੰਚ-ਸਰਪੰਚਾਂ ਸਮੇਤ ਵੱਡੀ ਗਿਣਤੀ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਨੇ ਜਤਾਇਆ ਵਿਰੋਧ

ਮੱਧ ਪ੍ਰਦੇਸ਼ ਜ਼ਹਿਰੀਲੀ ਸ਼ਰਾਬ ਕਾਂਡ, 3 ਆਬਕਾਰੀ ਅਫਸਰ ਸਸਪੈਂਡ: ਹੁਣ ਤੱਕ 11 ਮੌਤਾਂ

ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕ ਮਲਬੇ ਹੇਠਾਂ ਦੱਬੇ

ਜੀ ਗਰੁੱਪ ਦੇ ਸੰਸਥਾਪਕ ਸੁਭਾਸ਼ ਚੰਦਰਾ ਖ਼ਿਲਾਫ਼ FIR ਦਰਜ

ਹਰ ਟ੍ਰੈਫਿਕ ਉਲੰਘਣਾ ’ਤੇ ਕੱਟੇ ਜਾਣਗੇ ਅੰਕ, ਡਰਾਈਵਿੰਗ ਲਾਇਸੈਂਸ ਹੋ ਸਕਦਾ ਹੈ ਰੱਦ

ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ

ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ, ਜਲ ਬੋਰਡ ਟੈਂਡਰ ਘਪਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ

200 ਸਾਲ ਬਾਅਦ ਘਰ ’ਚ ਹੋਇਆ ਧੀ ਦਾ ਜਨਮ, ਪਰਿਵਾਰ ਚਾਂਦੀ ਦੇ ਰਥ ’ਚ ਲੈ ਕੇ ਆਇਆ ਘਰ

ਸੜਕਾਂ 'ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ