Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

PUNJAB NEWS EXPRESS | November 20, 2021 07:05 PM

ਬਟਾਲਾ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਿਨਾਂ ਚਿਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹਕੀਕਤ ਵਿੱਚ ਨਹੀਂ ਬਦਲ ਜਾਂਦਾ ਓਨਾਂ ਚਿਰ ਪੰਜਾਬੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ।

ਬਟਾਲਾ ਸ਼ੂਗਰ ਮਿੱਲ ਵਿੱਚ ਮਿੱਲ ਦੀ ਸਮਰੱਥਾ ਵਧਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਸਮਾਗਮ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਾਗੂ ਕਰਨਾ ਇੱਕ ਗਹਿਰੀ ਸਾਜ਼ਿਸ਼ ਸੀ ਅਤੇ ਇਸਨੇ ਕਿਸਾਨੀ ਨੂੰ ਢਾਹ ਲਾਉਣ ਦੇ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੀ ਢਾਹ ਲਗਾਈ ਹੈ। ਸ. ਚੰਨੀ ਨੇ ਕਿਹਾ ਕਿ ਓਨਾਂ ਚਿਰ ਖੇਤੀ ਕਾਨੂੰਨ ਰੱਦ ਕਰਨ ਦਾ ਕੋਈ ਫਾਇਦਾ ਨਹੀਂ ਜਿਨਾਂ ਚਿਰ ਤੱਕ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਲਈ ਐੱਮ.ਐੱਸ.ਪੀ. ਦੀ ਗਰੰਟੀ ਨਹੀਂ ਦਿੰਦੀ।

ਜਿਹੜੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ ਉਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀ ਕਿਸ ਗੱਲ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨ ਕਿਉਂਕਿ ਇਹ ਕਾਲੇ ਕਾਨੂੰਨ ਵੀ ਤਾਂ ਉਨਾਂ ਨੇ ਜਾਣਬੁੱਝ ਕੇ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਸਨ। ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 700 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਅਤੇ ਸੂਬੇ ਦੀ ਆਰਥਿਕਤਾ ਅਤੇ ਖੁਸ਼ਹਾਲੀ ਨੂੰ ਵੱਡੀ ਢਾਹ ਲੱਗੀ। ਉਨਾਂ ਕਿਹਾ ਕਿ ਭਾਜਪਾ ਦਾ ਗੁਣਗਾਨ ਕਰਨ ਵਾਲੇ ਆਗੂ ਪਹਿਲਾਂ ਕਿਸਾਨਾਂ ਦੀ ਸ਼ਹਾਦਤਾਂ ਅਤੇ ਔਖੇ ਕੱਟੇ ਦਿਨਾਂ ਨੂੰ ਜਰੂਰ ਯਾਦ ਕਰ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਕਾਇਮ ਕੀਤੀ ਜਾਵੇਗੀ ਤਾਂ ਜੋ ਸਦੀਆਂ ਤੱਕ ਕਿਸਾਨੀ ਸੰਘਰਸ਼ ਦੀ ਯਾਦ ਤਾਜਾ ਰਹੇ।

ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਲੇ ਖੇਤੀ ਕਾਨੂੰਨਾਂ ਨੂੰ ਬਣਾਉਣ ਅਤੇ ਲਾਗੂ ਕਰਵਾਉਣ ਵਿੱਚ ਅਕਾਲੀ ਦਲ ਸਭ ਤੋਂ ਵੱਡਾ ਦੋਸ਼ੀ ਹੈ ਅਤੇ ਉਨਾਂ ਨੇ ਭਾਜਪਾ ਦਾ ਪੂਰਾ ਸਾਥ ਦਿੱਤਾ। ਉਨਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਕੁਰਸੀ ਖਾਤਰ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਅੱਗੇ ਵੇਚ ਦਿੱਤਾ ਅਤੇ ਜਦੋਂ ਪੰਜਾਬੀਆਂ ਨੇ ਇਨਾਂ ਡਟ ਕੇ ਦਾ ਵਿਰੋਧ ਕੀਤਾ ਤਾਂ ਅਸਤੀਫੇ ਵਾਲਾ ਡਰਾਮਾ ਰਚਿਆ।

ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਦੋਹਰੇ ਮਾਪਦੰਡ ਅਪਣਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਨੇ ਧਰਨੇ ਲਗਾਏ ਹੋਏ ਹਨ ਓਹੀ ਕਾਲੇ ਕਾਨੂੰਨ ਕੇਜ਼ਰੀਵਾਲ ਨੇ ਦਿੱਲੀ ਵਿੱਚ ਲਾਗੂ ਕੀਤੇ ਹੋਏ ਹਨ। ਸ. ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ, ਆਮ ਆਦਮੀ ਪਾਰਟੀ, ਭਾਜਪਾ ਅਤੇ ਉਨਾਂ ਵਰਗੇ ਹੋਰ ਆਗੂਆਂ ਜਿਹੜੇ ਮੋਦੀ ਦੀਆਂ ਸਿਫ਼ਤ ਕਰ ਰਹੇ ਹਨ ਉਨਾਂ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਲੋਕ ਦੋਮੂੰਹੇ ਸੱਪ ਦੀ ਤਰਾਂ ਹਨ ਅਤੇ ਇਨਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਟਰਾਂਸਪੋਰਟ ਮਾਫ਼ੀਆ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ ਅਤੇ ਬਾਦਲਾਂ ਦੀਆਂ ਨਜਾਇਜ ਚਲੱਦੀਆਂ ਬੱਸਾਂ ਨੂੰ ਜਬਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਓਹੀ ਪਰਮਿਟ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਟ੍ਰਾਂਸਪੋਰਟ ਮਾਫ਼ੀਆ ਤੋਂ ਬਾਅਦ ਹੁਣ ਕੇਬਲ ਮਾਫ਼ੀਆ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾਵੇਗੀ।

ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਖਜ਼ਾਨੇ ਦਾ ਮੂੰਹ ਸੂਬਾ ਵਾਸੀਆਂ ਦੀ ਬਿਹਤਰੀ ਲਈ ਖੋਲ ਦਿੱਤਾ ਹੈ ਅਤੇ ਰਾਜ ਸਰਕਾਰ ਨੇ 1500 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਗਰੀਬ ਅਤੇ ਮੱਧ ਵਰਗ ਤਬਕੇ ਨੂੰ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੇ ਯੂਨਿਟ ਵਿੱਚ 3 ਰੁਪਏ ਦੀ ਕਟੌਤੀ ਕਰਕੇ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਰੇਤ ਦਾ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦੇ ਰੇਟ ਵਿੱਚ 50 ਰੁਪਏ ਦਾ ਵਾਧਾ ਕੀਤਾ ਹੈ ਜਿਸ ਵਿੱਚੋਂ 35 ਰੁਪਏ ਵਾਧਾ ਪੰਜਾਬ ਸਰਕਾਰ ਸਹਿਣ ਕਰੇਗੀ ਅਤੇ ਕੇਵਲ 15 ਰੁਪਏ ਵਾਧਾ ਨਿੱਜੀ ਖੰਡ ਮਿੱਲਾਂ ਨੂੰ ਦੇਣਾ ਪਵੇਗਾ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਬਟਾਲਾ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀ.ਸੀ.ਡੀ ਤੋਂ 3500 ਟੀ.ਸੀ.ਡੀ ਵਧਾਉਣ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 296.14 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੀਂ ਖੰਡ ਮਿੱਲ ਜਿਸਦੀ ਸਮਰੱਥਾ 3500 ਟੀ.ਸੀ.ਡੀ. (ਜਿਸ ਵਿੱਚ 5000 ਟੀ.ਸੀ.ਡੀ. ਤੱਕ ਵਾਧਾ ਕੀਤਾ ਜਾ ਸਕਦਾ ਹੈ) ਸਮੇਤ 14 ਮੈਗਾਵਾਟ ਕੋ ਜਨਰੇਸ਼ਨ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਮਿੱਲ ਵਿੱਚ ਬਿਜਲੀ ਦੀ ਪੈਦਾਵਾਰ ਤੋਂ ਇਲਾਵਾ ਫਾਰਮਾਸਿਊਟੀਕਲ ਸ਼ੂਗਰ ਅਤੇ ਰਿਫਾਇੰਡ ਸ਼ੂਗਰ ਦੀ ਪੈਦਾਵਾਰ ਵੀ ਕੀਤੀ ਜਾਵੇਗੀ। ਉਨਾਂ ਕਿਹਾ ਨਵੀਂ ਖੰਡ ਮਿੱਲ ਦੀ ਸਥਾਪਨਾ ਉਪਰੰਤ ਰੋਜ਼ਾਨਾਂ 35000-40000 ਕੁਵਿੰਟਲ ਗੰਨਾ ਪੀੜਿਆ ਜਾਵੇਗਾ ਅਤੇ ਲਗਭਗ 8.5 ਮੈਗਾਵਾਟ ਬਿਜਲੀ ਸਟੇਟ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਪ੍ਰੋਜੈਟ 15 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਬਟਾਲਾ ਇਲਾਕੇ ਨੂੰ 10 ਕਰੋੜ ਰੁਪਏ ਸੜਕਾਂ ਦੇ ਨਿਰਮਾਣ ਅਤੇ 5 ਕਰੋੜ ਰੁਪਏ ਪੁੱਲ ਬਣਾਉਣ ਲਈ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨਾਂ ਨੇ 1 ਕਰੋੜ ਰੁਪਏ ਰੈਸਟ ਹਾਊਸ ਬਣਾਉਣ ਅਤੇ 50 ਲੱਖ ਰੁਪਏ ਗੰਨਾ ਰਿਸਰਚ ਕੇਂਦਰ ਕਲਾਨੌਰ ਲਈ ਵੀ ਐਲਾਨੇ।

ਇਸ ਮੌਕੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨਾਂ ਕੋਲ ਲੰਮਾ ਸਮਾਂ ਸਹਿਕਾਰਤਾ ਵਿਭਾਗ ਦਾ ਚਾਰਜ ਰਿਹਾ ਪਰ ਉਨਾਂ ਨੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੁਝ ਨਹੀਂ ਕੀਤਾ। ਉਨਾਂ ਕਿਹਾ ਕਿ ਬਾਦਲਾਂ ਨੇ ਗੰਨੇ ਦੀਆਂ ਕਿਸਮਾਂ ਉੱਪਰ ਖੋਜ਼ ਨੂੰ ਬੰਦ ਕਰ ਦਿੱਤਾ ਅਤੇ ਇਹੀ ਕਾਰਨ ਹੈ ਕਿ ਪੰਜਾਬ ਕੋਲ ਗੰਨੇ ਦੀਆਂ ਵਧੀਆ ਤੇ ਵੱਧ ਝਾੜ ਵਾਲੀਆਂ ਕਿਸਮਾਂ ਦੀ ਘਾਟ ਹੋ ਗਈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਲਾਨੌਰ ਵਿਖੇ ਗੰਨਾ ਰਿਸਰਚ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਹੁਣ ਨਵੀਆਂ ਗੰਨੇ ਦੀਆਂ ਕਿਸਮਾਂ ਕਿਸਾਨਾਂ ਨੂੰ ਮਿਲਣਗੀਆਂ। ਉਨਾਂ ਮੁੱਖ ਮੰਤਰੀ ਸ. ਚੰਨੀ ਦਾ ਬਟਾਲਾ ਮਿੱਲ ਦੀ ਸਮਰੱਥਾ ਵਧਾਉਣ ’ਤੇ ਧੰਨਵਾਦ ਕੀਤਾ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਵੱਲੋਂ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਾ ਕੇ ਜੋ ਤੋਹਫਾ ਕਿਸਾਨਾਂ ਨੂੰ ਦਿੱਤਾ ਹੈ ਇਸ ਲਈ ਕਿਸਾਨ ਹਮੇਸ਼ਾਂ ਉਨਾਂ ਨੂੰ ਯਾਦ ਰੱਖਣਗੇ। ਉਨਾਂ ਕਿਹਾ ਕਿ ਸ. ਚੰਨੀ ਨੇ ਥੋੜੇ ਜਿਹੇ ਅਰਸੇ ਵਿੱਚ ਜਿਸ ਤਰਾਂ ਪੰਜਾਬ ਦੀ ਬਿਹਤਰੀ ਵਾਲੇ ਅਤੇ ਲੋਕ-ਪੱਖੀ ਫੈਸਲੇ ਲਏ ਹਨ ਉਸ ਤੋਂ ਸੂਬੇ ਦੇ ਲੋਕ ਕਹਿਣ ਲੱਗ ਪਏ ਹਨ ਕਿ ‘ਚੰਨੀ ਸਰਕਾਰ, ਚੰਗੀ ਸਰਕਾਰ’। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਾਂ ਸੰਤੁਸ਼ਟ ਤੇ ਖੁਸ਼ ਹਨ।

ਇਸ ਮੌਕੇ ਉਨਾਂ ਨਾਲ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ, ਸਾਬਕਾ ਰਾਜ ਸਭਾ ਮੈਂਬਰ ਸ. ਭੁਪਿੰਦਰ ਸਿੰਘ ਮਾਨ, ਚੇਅਰਮੈਨ ਅਸ਼ਵਨੀ ਸੇਖੜੀ, ਏ.ਸੀ.ਐੱਸ. ਸ੍ਰੀ ਅਨੁਰਾਗ ਅਗਰਵਾਲ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਅਰੁਨ ਸੇਖੜੀ, ਐੱਮ.ਡੀ. ਸ਼ੂਗਰਫੈੱਡ ਸ੍ਰੀ ਰਾਜੀਵ ਗੁਪਤਾ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ, ਸਹਿਕਾਰੀ ਖੰਡ ਮਿੱਲ ਬਟਾਲਾ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਕਾਹਲੋਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ