Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

23 ਫਰਬਰੀ ਪੱਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹੋਵੇਗਾ : ਜਗਮੋਹਨ ਸਿੰਘ ਪਟਿਆਲਾ

PUNJAB NEWS EXPRESS | February 20, 2021 09:20 PM

ਚੰਡੀਗੜ੍ਹ : ਪੰਜਾਬ 'ਚ ਚੱਲ ਰਿਹਾ ਕਿਸਾਨ ਸੰਘਰਸ਼ 143 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਜ਼ਬਰੀ ਥੋਪੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਮੁਕੰਮਲ ਰੂਪ’ਚ ਰੱਦ ਕਰਾਉਣ ਲਈ ਚੱਲ ਰਹੀ ਸਾਂਝੀ ਕਿਸਾਨ/ਲੋਕ ਜੱਦੋਜਹਿਦ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਦੀ ਹੋਈ ਨਿਰੰਤਰ ਵੇਗ ਨਾਲ ਲਗਾਤਾਰ ਅੱਗੇ ਵਧ ਰਹੀ ਹੈ।ਕਿਉਂਕਿ ਇਤਿਹਾਸ ਅੰਦਰ ਸਾਡੇ ਕੋਲ ਅਥਾਹ ਕੁਰਬਾਨੀਆਂ ਨਾਲ ਭਰਪੂਰ ਸੰਘਰਸ਼ਾਂ ਦਾ ਇਤਿਹਾਸਕ ਵਿਰਸਾ ਹੈ।

ਇਸ ਇਤਿਹਾਸਕ ਵਿਰਸੇ ਵਿੱਚੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਸ. ਅਜੀਤ ਸਿੰਘ ਵੱਲੋਂ ਚਲਾਈ ‘ਪਗੜੀ ਸੰਭਾਲ ਜੱਟਾ ਲਹਿਰ’ ਦਾ ਸਭ ਤੋਂ ਅਮੀਰ ਵਿਰਸਾ ਸਾਡੇ ਲਈ ਰਾਹ ਦਰਸਾਵਾ ਹੈ। 23 ਫਰਬਰੀ 1881 ਨੂੰ ਸ. ਅਜੀਤ ਸਿੰਘ ਦਾ ਜਨਮ ਹੋਇਆ ਸੀ। ਜਿਨ੍ਹਾਂ ਤਿੰਨ ਬਿਲਾਂ ਖਿਲ਼ਾਫ ਚਾਚਾ ਅਜੀਤ ਸਿੰਘ, ਲਾਲਾ ਲਾਜਪਤ ਰਾਏ ਅਤੇ ਸਾਥੀਆਂ ਨੇ ਲੰਬਾ, ਸਿਰੜੀ ਸੰਘਰਸ਼ ਲੜਿਆ ਸੀ, ਉਹ ਕਾਨੂੰਨ ਵੀ ਅੱਜ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਖੇਤਰ ਨੂੰ ਤਬਾਹ ਕਰਨ ਲਈ ਲਿਆਂਦੇ ਕਾਨੂੰਨਾਂ ਵਾਂਗ ਹੀ ਸਨ।ਉਸ ਸਮੇਂ ਸਾਡੇ ਮੁਲਕ ਉੱਤੇ ਸਾਮਰਾਜੀ ਬਰਤਾਨਵੀ ਸ਼ਾਸ਼ਕ ਰਾਜ ਕਰਦੇ ਹਨ। ਅੱਜ ਸਾਮਰਾਜੀਆਂ ਦੇ ਦਲਾਲ ਭਾਰਤੀ ਹਾਕਮ ਰਾਜ ਕਰਦੇ ਹਨ। ਤਿੰਨੇ ਕਾਨੂੰਨਾਂ ਬਾਰੇ ਗੱਲ ਕਰਦਿਆਂ ਬੁਲਾਰੇ ਆਗੂਆਂ ਕਿਹਾ ਕਿ ਸਰਕਾਰੀ ਭੋਇੰ ਦੀ ਆਬਾਦਕਾਰੀਅਤ (ਪੰਜਾਬ) ਦਾ ਬਿੱਲ (1907), ਪੰਜਾਬ ਇੰਤਕਾਲ਼ੇ ਅਰਾਜ਼ੀ (ਵਾਹੀ ਹੇਠਲੀ ਜ਼ਮੀਨ) ਐਕਟ ਬਿੱਲ ਮੁਜਰੀਆ(1907), ਜਿਲ੍ਹਾ ਰਾਵਲਪਿੰਡੀ ਵਿੱਚ ਵਾਹੀ ਹੇਠ ਜ਼ਮੀਨ ਦੇ ਮਾਲੀਆ ਵਿੱਚ ਵਾਧਾ, ਬਾਰੀ ਦੁਆਬ ਨਹਿਰ ਦੀ ਜ਼ਮੀਨਾਂ ਦੇ ਪਾਣੀ ਟੈਕਸ ਵਿੱਚ ਵਾਧਾ ਬਿਲ ਅਸੈਂਬਲੀ ਵਿੱਚ ਲਿਆਂਦੇ ਗਏ ਸਨ।ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦਾ ਘੇਰਾ ਪਾਈ ਬੈਠੇ ਕਿਸਾਨਾਂ ਦੇ ਇਕੱਠਾਂ ਵਿਚ `ਪਗੜੀ ਸੰਭਾਲ ਜੱਟਾ` ਗੀਤ ਖੂਬ ਗੂੰਜ ਰਿਹਾ ਹੈ। ਹਫਤਾਵਾਰ ਝੰਗ ਸਿਆਲ ਦੇ ਐਡੀਟਰ ਬਾਂਕੇ ਦਿਆਲ ਵੱਲੋਂ ਲਿਖਿਆ ਇਹ ਗੀਤ ਬ੍ਰਿਟਿਸ਼ ਰਾਜ ਦੇ 1906 ਦੇ ਖੇਤੀ ਕਾਨੂੰਨਾਂ ਖਿਲਾਫ ਉੱਠੀ ਕਿਸਾਨ ਲਹਿਰ ਦਾ ਮੁਖੜਾ ਬਣ ਗਿਆ ਸੀ। ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ਵਿਚ ਚੱਲੀ `ਪਗੜੀ ਸੰਭਾਲ ਜੱਟਾ` ਲਹਿਰ ਦਾ ਝਲਕਾਰਾ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੀ ਲਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਪੱਧਰ ਤੇ ਨੌਜਵਾਨ ਅਜੀਤ ਸਿੰਘ ਦੇ ਪੋਸਟਰ ਅਤੇ ਬੈਨਰ ਟਰੈਕਟਰਾਂ `ਤੇ ਲਾ ਕੇ ਅਤੇ ਹਿੱਕਾਂ `ਤੇ ਬੈਜ ਸਜਾ ਕੇ ਸ਼ਾਮਲ ਹੋ ਰਹੇ ਹਨ।ਪਗੜੀ ਸੰਭਾਲ ਓਇ ਜੱਟਾ (1906-09) ਲਹਿਰ ਪੰਜਾਬੀਆਂ ਦੀ ਅੰਗਰੇਜ਼ਾਂ ਦੇ ਖ਼ਿਲਾਫ਼ ਨਾ-ਬਰਾਬਰੀ ਦਾ ਵਰਤਾਉ ਪ੍ਰਤੀ ਇੱਕ ਅੰਦੋਲਨ ਸੀ।ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਨੂੰ `ਪਗੜੀ ਸੰਭਾਲ` ਦਿਵਸ ਦੇ ਤੌਰ `ਤੇ ਮਨਾਉਣ ਦਾ ਸੱਦਾ ਦਿੱਤਾ ਹੈ। ਕਿਉਂਕਿ ਅੱਜ ਦੇ ਭਾਰਤੀ ਹਾਕਮ ਵੀ ਸਾਮਰਾਜੀ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਫੰਡ, ਸੰਸਾਰ ਬੈਂਕ ਵਰਗੀਆਂ ਸੰਸਥਾਵਾਂ ਦੇ ਦਿਸ਼ਾ ਨਿਰਦੇਸ਼ਨਾਂ ਤਹਿਤ ਖੇਤੀ ਖੇਤਰ ਦੇ ਉਜਾੜੇ ਲਈ (ਠੇਕਾ ਖੇਤੀ, ਮੰਡੀ , ਜਖੀਰੇਬਾਜੀ) ਤਿੰਨੇ ਖੇਤੀ ਕਾਨੂੰਨ ਲੈਕੇ ਆਏ ਹਨ।ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਖੇਤੀ ਉੱਪਰ ਨਿਰਭਰ 60 % ਵਸੋਂ ਅਤੇ ਪਿੰਡਾਂ ਵਿੱਚ ਵਸਦੀ 72 % ਵਸੋਂ ਦਾ ਉਜਾੜਾ ਤਹਿ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ