Saturday, July 12, 2025

National

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

PUNJAB NEWS EXPRESS | May 08, 2021 11:06 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ ਅੱਜ (8 ਮਈ) ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।
ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।
ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ