Thursday, April 25, 2024

National

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਨੇ ਸੰਭਾਲਿਆ ਅਹੁਦਾ

PUNJAB NEWS EXPRESS | June 02, 2021 03:48 PM

ਫ਼ਤਿਹਗੜ੍ਹ ਸਾਹਿਬ: ਅੱਜ ਸਥਾਨਿਕ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਸ਼੍ਰੀਮਤੀ ਅਰਸ਼ਦੀਪ ਕੌਰ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।

ਇਸ ਮੌਕੇ ਸਕੂਲ ਟਰਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਉਨ੍ਹਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸਕੂਲ ਦੀ ਤਰੱਕੀ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਤਰਾਂ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਡਾ. ਗੁਰਮੋਹਨ ਸਿੰਘ ਵਾਲੀਆ (ਆਨਰੇਰੀ ਸਕੱਤਰ) ਨੇ ਨਵੇਂ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਸਕੂਲ ਦੀ ਤਰੱਕੀ ਲਈ ਸ਼ੁਭ ਇੱਛਾਵਾਂ ਦਿੱਤੀਆਂ। ਡਾ.ਵਾਲੀਆ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਨਵੇਂ ਪ੍ਰਿੰਸੀਪਲ ਮੈਡਮ ਆਪਣੀ ਮਿਹਨਤ ਸਦਕਾ ਸਕੂਲ ਨੂੰ ਹੋਰ ਵੀ ਬੁਲੰਦੀਆਂ 'ਤੇ ਪਹੁੰਚਾਉਣਗੇ।

ਵਾਈਸ ਪ੍ਰਿੰਸੀਪਲ ਮਨਵਿੰਦਰ ਕੌਰ ਨੇ ਨਵੇਂ ਪ੍ਰਿੰਸੀਪਲ ਨੂੰ ਜੀ ਆਇਆਂ ਕਹਿੰਦਿਆਂ , ਸਮੂਹ ਸਟਾਫ ਵੱਲੋਂ ਪੂਰਨ ਸਹਿਯੋਗ ਦਾ ਵਿਸ਼ਵਾਸ਼ ਦੁਆਇਆ। ਇਸ ਮੌਕੇ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਹੋਈ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ

ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਭਰਪੂਰ ਕੋਸ਼ਿਸ਼ ਕਰਨਗੇ। ਪ੍ਰਿੰਸੀਪਲ ਸ਼੍ਰੀਮਤੀ ਅਰਸ਼ਦੀਪ ਕੌਰ ਐਮ.ਏ. (ਜ਼ੌਗਰਫੀ), ਐਮ.ਐਸ.ਸੀ. (ਕੰਪਿਊਟਰ ਸਾਇੰਸ) ਅਤੇ ਬੀ.ਐਡ.ਹਨ।

ਉਹਨਾਂ ਨੂੰ ਆਰਮੀ ਪਬਲਿਕ ਸਕੂਲ, ਸ਼ਿਵਾਲਿਕ ਸੀਨੀ. ਸੈਕੰ. ਪਬਲਿਕ ਸਕੂਲ, ਫਰੀਦਕੋਟ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਵਰਗੇ ਨਾਮੀ ਸਕੂਲਾਂ ਵਿੱਚ ਸੇਵਾਵਾਂ ਨਿਭਾਉਣ ਦਾ ਤਜ਼ਰਬਾ ਹਾਸਿਲ ਹੈ।

ਇਸ ਮੌਕੇ ਸਕੂਲ ਦੇ ਸਾਬਕਾ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਰਜਿੰਦਰਜੀਤ ਸਿੰਘ ਬਾਜਵਾ ਅਤੇ ਸਟਾਫ ਦੇ ਮੈਂਬਰ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ