Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

National

ਮੁੱਖ ਮੰਤਰੀ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

PUNJAB NEWS EXPRESS | June 07, 2021 10:31 PM

ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਤੋਂ ਪੜਾਈ ਲਈ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ।
ਇੱਕ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲਿਆਂ ਨੂੰ 10 ਫੀਸਦੀ ਖੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ। ਉਨਾਂ ਕਿਹਾ ਕਿ ਇਸ ਸੂਚੀ ਵਿੱਚ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਇਸ ਉਮਰ ਵਰਗ ਵਿੱਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂ ਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ। ਉਨਾਂ ਜ਼ੋਰ ਦਿੰਦਿਆ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ ਵਿੱਚ ਬੰਦਿਸ਼ਾਂ ’ਚ ਢਿੱਲ ਦਿੱਤੀ ਗਈ ਹੈ।
ਸੂਬੇ ਵੱਲੋਂ ਸ਼ੁਰੂ ਵਿਚ 18-45 ਉਮਰ ਵਰਗ ’ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨਾਂ ਸ਼੍ਰੇਣੀਆਂ ਵਿਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨਾਂ ਦੇ ਸਟਾਫ, ਪ੍ਰਾਹੁਣਚਾਰੀ ਉਦਯੋਗ ਵਿੱਚ ਕੰਮ ਕਰਦੇ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

National

PM ਮੋਦੀ ਨੇ ਫਲਾਈਦੁਬਈ ਦੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਪੰਜਾਬ ’ਚ ਪੀਐੱਮ ਅਵਾਸ ਯੋਜਨਾ ਘੋਟਾਲੇ ਦੀ ਨਿਰਪੱਖ਼ ਜਾਂਚ ਹੋਵੇ- ਅਸ਼ਵਨੀ ਸ਼ਰਮਾ

ਵਟਸਐਪ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ

PM ਮੋਦੀ ਨਾਲ CM ਯੋਗੀ ਦੀ ਮੁਲਾਕਾਤ, ਕਰੀਬ ਇੱਕ ਘੰਟਾ ਚੱਲੀ ਬੈਠਕ

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਏਅਰ ਇੰਡੀਆ ਦਾ ਪਾਇਲਟ ਅਲਕੋਹਲ ਟੈਸਟ ’ਚ ਫੇਲ੍ਹ ਹੋਣ 'ਤੇ ਸਸਪੈਂਡ