Friday, April 26, 2024

National

ਕੈਪਟਨ ਦੇ ਮੋਤੀ ਮਹਿਲ ਅੱਗੇ ਗਰਜੇ ਪੇਂਡੂ ਤੇ ਖੇਤ ਮਜ਼ਦੂਰ , ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ 18 ਅਗਸਤ ਨੂੰ ਮਜ਼ਦੂਰ ਜਥੇਬੰਦੀਆਂ ਨਾਲ਼ ਕਰਨਗੇ ਮੀਟਿੰਗ

ਦਲਜੀਤ ਕੌਰ ਭਵਾਨੀਗੜ੍ਹ | August 11, 2021 06:25 PM

ਪਟਿਆਲਾ:  ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪਟਿਆਲਾ 'ਚ ਚੱਲ ਰਹੇ ਮੋਰਚੇ ਦੇ ਤੀਜੇ ਦਿਨ ਅੱਜ਼ ਹਜ਼ਾਰਾਂ ਮਜ਼ਦੂਰ ਔਰਤਾਂ ਵੱਲੋਂ ਮੁੱਖ ਮੰਤਰੀ ਦੇ ਮਹਿਲ ਵੱਲ ਮਾਰਚ ਕੀਤਾ ਗਿਆ। ਇਸੇ ਦੌਰਾਨ ਭਾਰੀ ਪੁਲਿਸ ਫੋਰਸ ਵੱਲੋਂ ਉਨ੍ਹਾਂ ਨੂੰ ਵਾਈ ਪੀ ਐਸ ਚੌਂਕ ਵਿਖੇ ਰੋਕ ਲੈਣ ਤੋਂ ਰੋਹ ਵਿੱਚ ਆਏ ਮਜ਼ਦੂਰਾਂ ਵੱਲੋਂ ਉਥੇ ਹੀ ਧਰਨਾ ਦੇਕੇ ਕਾਂਗਰਸ ਸਰਕਾਰ ਨੂੰ ਦਲਿਤ ਵਿਰੋਧੀ ਕ਼ਰਾਰ ਦਿੰਦਿਆਂ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਅਧਾਰਤ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ, ਭਗਵੰਤ ਸਿੰਘ ਸਮਾਓ ਤੇ ਗੁਲਜ਼ਾਰ ਗੌਰੀਆ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਉਹ ਟਿਕ ਕੇ ਨਹੀਂ ਬੈਠਣਗੇ ਅਤੇ ਪੰਜਾਬ ਭਰ 'ਚ ਇੱਕ ਤੋਂ ਤਿੰਨ ਸਤੰਬਰ ਤੱਕ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦਿਨ-ਰਾਤ ਦੇ ਧਰਨੇ ਦੇਣਗੇ। ਉਹਨਾਂ ਆਖਿਆ ਕਿ ਕਾਂਗਰਸ ਨੂੰ ਮਜ਼ਦੂਰ ਵਰਗ ਨਾਲ ਵਾਅਦਾ ਖਿਲਾਫੀ ਬਹੁਤ ਮਹਿੰਗੀ ਪਵੇਗੀ ਅਤੇ ਮਜ਼ਦੂਰਾਂ ਦੇ ਕਰਜ਼ੇ ਤੇ ਬਿਜਲੀ ਬਿੱਲ ਖ਼ਤਮ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗਰਾਂਟ ਦੇਣ, ਮਨਰੇਗਾ ਤਹਿਤ ਹਰ ਬਾਲਗ ਮੈਂਬਰ ਨੂੰ ਸਾਲ ਭਰ ਦਾ ਕੰਮ ਦੇਣ ਤੇ ਦਿਹਾੜੀ 600 ਰੁਪਏ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਚ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ 'ਤੇ ਦੇਣਾ ਯਕੀਨੀ ਬਣਾਉਣ, ਨਜੂਲ ਜਮੀਨਾ ਦਾ ਦਲਿਤਾਂ ਨੂੰ ਮਾਲਕੀ ਹੱਕ ਦੇਣ, ਬੁਢਾਪਾ ਵਿਧਵਾ ਅਪੰਗ ਤੇ ਆਸ਼ਰਿਤਾਂ ਦੀ ਪੈਨਸ਼ਨ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਆਦਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ।

ਮਜ਼ਦੂਰ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਜ਼ਦੂਰਾਂ ਦੀ ਆਰਥਿਕ , ਸਮਾਜਿਕ ਬਰਾਬਰੀ ਤੇ ਮਾਨ ਸਨਮਾਨ ਦੀ ਬਹਾਲੀ ਲਈ ਜ਼ਮੀਨਾਂ ਦੀ ਕਾਣੀ ਵੰਡ ਖ਼ਤਮ ਕਰਾਉਣ ਲਈ ਵਿਸ਼ਾਲ, ਜੁਝਾਰੂ ਤੇ ਸਾਂਝੀ ਲਹਿਰ ਦੀ ਉਸਾਰੀ ਅੱਜ਼ ਅਣਸਰਦੀ ਲੋੜ ਹੈ। ਉਹਨਾਂ ਆਖਿਆ ਕਿ ਸੰਨ ਸੰਤਾਲੀ ਤੋਂ ਲੈਕੇ ਹੁਣ ਤੱਕ ਬਦਲ ਬਦਲ ਕੇ ਆਈਆਂ ਸਰਕਾਰਾਂ ਦੀਆਂ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਦੀ ਬਦੌਲਤ ਮਜ਼ਦੂਰ ਵਰਗ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਅਤੇ ਮੋਦੀ ਦੀ ਫਾਸ਼ੀਵਾਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਕਾਨੂੰਨ ਮਜ਼ਦੂਰਾਂ ਦੇ ਰੁਜ਼ਗਾਰ ਹੋਰ ਉਜਾੜਨ, ਜਨਤਕ ਵੰਡ ਪ੍ਰਣਾਲੀ ਦਾ ਭੋਗ ਪਾਉਣ ਤੇ ਖੁਰਾਕੀ ਵਸਤਾਂ ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਗਲਬਾ ਕਰਾਉਣ ਰਾਹੀਂ ਮਜ਼ਦੂਰਾਂ ਨੂੰ ਹੋਰ ਵਧੇਰੇ ਭੁੱਖਮਰੀ ਦੇ ਜੁਬਾੜਿਆ ਚ ਧੱਕਣਗੇ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਦੀ ਲੜਾਈ ਮਜ਼ਦੂਰਾ ਲਈ ਬੇਹੱਦ ਅਹਿਮੀਅਤ ਰੱਖਦੀ ਹੈ।

ਇਸ ਸਮੇਂ ਸਟੇਜ ਤੋਂ ਮਤੇ ਪਾਸ ਕਰਕੇ ਯੂ ਏ ਪੀ ਏ ਸਮੇਤ ਸਮੁੱਚੇ ਕਾਲ਼ੇ ਕਾਨੂੰਨ ਰੱਦ ਕਰਨ, ਜੇਲਾਂ ਚ ਬੰਦ ਬੁੱਧੀਜੀਵੀਆਂ ਤੇ ਕਾਰਕੁੰਨਾ ਨੂੰ ਰਿਹਾਅ ਕਰਨ, ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਤੇ ਠੇਕਾ ਕਾਮਿਆਂ 'ਤੇ ਆਏ ਦਿਨ ਕੀਤੇ ਜਾ ਰਹੇ ਜ਼ਬਰ ਨੂੰ ਬੰਦ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਕਿਸਾਨਾਂ ਦੇ ਸਭਨਾਂ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ, ਦਲਿਤਾਂ ਦੀ ਆਬਾਦੀ ਦੇ ਅਨਪਾਤ ਅਨੁਸਾਰ ਬਜ਼ਟ ਰੱਖਿਆ ਜਾਵੇ ਅਤੇ ਭਲਾਈ ਸਕੀਮਾਂ ਲਈ ਰੱਖਿਆ ਬਜ਼ਟ ਪੂਰਾ ਖ਼ਰਚ ਕੀਤਾ ਜਾਵੇ।

ਇਸ ਸਮੇਂ ਮਜ਼ਦੂਰ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਜ਼ਦੂਰ ਮੰਗਾਂ ਨਾਲ਼ ਸਬੰਧਿਤ ਵਿਭਾਗਾਂ ਦੇ ਸਕੱਤਰਾਂ ਦੀ 18 ਅਗਸਤ ਨੂੰ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਾਉਣ ਦਾ ਲਿਖ਼ਤੀ ਪੱਤਰ ਐੱਸ ਡੀ ਐੱਮ ਵੱਲੋਂ ਇਕੱਠ 'ਚ ਆਕੇ ਆਗੂਆਂ ਨੂੰ ਸੌਂਪਿਆ ਗਿਆ। ਇਸ ਮੌਕੇ ਮਜ਼ਦੂਰ ਆਗੂ ਹਰਮੇਸ਼ ਮਾਲੜੀ, ਕਸ਼ਮੀਰ ਸਿੰਘ ਘੁੱਗਸ਼ੋਰ, ਦਰਸ਼ਨ ਨਾਹਰ, ਲਖਵੀਰ ਸਿੰਘ, ਮੱਖਣ ਸਿੰਘ ਰਾਮਗੜ੍ਹ ਅਤੇ ਧਰਮਪਾਲ ਆਦਿ ਨੇ ਵੀ ਸੰਬੋਧਨ ਕੀਤਾ।

ਸ਼ਹੀਦ ਮਾਤਾ ਗੁਰਤੇਜ ਕੌਰ ਦਾ ਅੱਜ ਤੀਜੇ ਦਿਨ ਵੀ ਨਹੀਂ ਹੋ ਸਕਿਆ ਸੰਸਕਾਰ

ਇਸੇ ਦੌਰਾਨ ਧਰਨੇ ਦੇ ਪਹਿਲੇ ਦਿਨ ਸ਼ਹੀਦ ਹੋਈ ਮਾਤਾ ਗੁਰਤੇਜ ਕੌਰ ਦੇ ਪਰਿਵਾਰ ਨੂੰ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜ ਲੱਖ ਰੁਪਏ ਦਾ ਚੈੱਕ ਨਾ ਦੇਣ ਕਾਰਨ ਅੱਜ ਵੀ ਉਹਨਾਂ ਦਾ ਸੰਸਕਾਰ ਨਹੀਂ ਹੋ ਸਕਿਆ ਅਤੇ ਮਜ਼ਦੂਰ ਜਥੇਬੰਦੀਆਂ ਨੇ ਚੈਕ ਸੌਪਣ ਤੱਕ ਪੋਸਟਮਾਰਟਮ ਨਾਂ ਕਰਾਉਣ ਦਾ ਐਲਾਨ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ