Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਬੜਾ ਪਿੰਡ ਤੋਂ ਜੰਡਿਆਲਾ ਤੱਕ ਸੜਕ ਦਾ ਨਾਂ ‘‘ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ’’ ਹੋਵੇਗਾ

PUNJAB NEWS EXPRESS | August 13, 2021 09:41 AM

ਗਵਰਨਰ ਪੰਜਾਬ ਵੱਲੋਂ ਹੁਕਮ ਜਾਰੀ, ਕਾਮਰੇਡ ਸੇਖੋਂ ਵੱਲੋਂ ਫੈਸਲੇ ਦਾ ਸਵਾਗਤ ਤੇ ਪੰਜਾਬ ਸਰਕਾਰ ਦਾ ਧੰਨਵਾਦ
ਚੰਡੀਗੜ੍ਹ: ਜ਼ਿਲ੍ਹਾ ਜਲੰਧਰ ਵਿਖੇ ਬੜਾ ਪਿੰਡ ਤੋਂ ਲੈ ਕੇ ਜੰਡਿਆਲਾ ਤੱਕ ਕੁੱਲ 25.46 ਕਿਲੋਮੀਟਰ ਲੰਬੀ ਸੜਕ ਦਾ ਨਾਂ ‘‘ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ’’ ਹੋਵੇਗਾ।
ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਨ ਦੇ ਹੁਕਮ ਮਾਣਯੋਗ ਗਵਰਨਰ ਪੰਜਾਬ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ, ‘‘ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਦੱਖਣੀ ਬਾਈਪਾਸ (ਬੜਾ ਪਿੰਡ ਤੋਂ ਜੰਡਿਆਲਾ) ਜ਼ਿਲ੍ਹਾ ਜਲੰਧਰ, ਕੁੱਲ ਲੰਬਾਈ 25.46 ਕਿਲੋਮੀਟਰ ਸੜਕ ਦਾ ਨਾਮ, ‘‘ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ’’ ਰੱਖਣ ਦੀ ਪ੍ਰਵਾਨਗੀ ਦਿੰਦੇ ਹਨ।’’ ਇਸ ਫੈਸਲੇ ਦੀ ਚਿੱਠੀ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਹੋਰ ਸਬੰਧਤ ਅਧਿਕਾਰੀਆਂ ਤੇ ਮਹਿਕਮੇ ਨੂੰ ਭੇਜ ਦਿੱਤੀਆਂ ਗਈਆਂ ਹਨ।

ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਇਸ ਫੈਸਲੇ ਦਾ ਭਰਪੂਰ ਸਵਾਗਤ ਕਰਦੇ ਹੋਏ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਯਾਦ ਰਹੇ ਕਿ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਸੰਸਾਰ ਭਰ ’ਚ ਜਾਣੇ ਜਾਂਦੇ ਸੁਤੰਤਰਤਾ ਸੰਗਰਾਮੀਏ ਤੇ ਕਮਿਊਨਿਸਟ ਆਗੂ ਸਨ | ਸੰਨ 1967 ਵਿੱਚ ਵਿਧਾਨ ਸਭਾ ਹਲਕਾ ਬੜਾ ਪਿੰਡ ਤੋਂ ਐਮਐਲਏ ਚੁਣੇ ਗਏ ਸਨ। ਉਹ 1952 ਵਿੱਚ ਵੀ ਹਲਕਾ ਨਕੋਦਰ ਤੋਂ ਐਮਐਲਏ ਚੁਣੇ ਗਏ ਸਨ।
ਕਾਮਰੇਡ ਸੁਰਜੀਤ 1978 ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਰਾਜ ਸਭਾ ਦੇ ਮੈਂਬਰ ਵੀ ਚੁਣੇ ਗਏ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ