Saturday, January 03, 2026

National

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਦਰਜਨਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਸ ਨੇ ਧੂਹ-ਧੂਹ ਕੇ ਥਾਣੇ 'ਚ ਡੱਕਿਆ

ਦਲਜੀਤ ਕੌਰ ਭਵਾਨੀਗੜ੍ਹ | August 31, 2021 07:17 PM

ਬੇਰੁਜ਼ਗਾਰ ਬੀ. ਐਡ. ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪਿੰਡ ਭੱਟੀਵਾਲ ਵਿਖੇ ਚਲਦੇ ਪ੍ਰੋਗਰਾਮ 'ਚ ਕੀਤਾ ਜ਼ਬਰਦਸਤ ਵਿਰੋਧ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਹਰ ਥਾਂ ਤੇ ਘਿਰਾਓ ਅਤੇ ਵਿਰੋਧ ਜਾਰੀ ਰਹੇਗਾ: ਸੁਖਵਿੰਦਰ ਢਿੱਲਵਾਂ
ਭਵਾਨੀਗੜ੍ਹ, : ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕ ਲਗਾਤਾਰ ਸਿੱਖਿਆ ਮੰਤਰੀ ਦੇ ਪ੍ਰੋਗਰਾਮਾਂ 'ਚ ਪਹੁੰਚ ਕੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ਼ ਤਿੱਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਅੱਜ ਵੀ ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕ ਭਵਾਨੀਗੜ੍ਹ ਦੇ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਸਿੱਖਿਆ ਮੰਤਰੀ ਦੇ 'ਬੁਢਾਪਾ ਪੈਨਸ਼ਨ ਵੰਡ' ਅਤੇ 'ਇਨਾਮ ਵੰਡ ਸਮਾਰੋਹ' ਪ੍ਰੋਗਰਾਮ 'ਚ ਗੁਪਤ ਤਰੀਕੇ ਨਾਲ ਸ਼ਾਮਲ ਹੋਣ 'ਚ ਸਫ਼ਲ ਰਹੇ ਤੇ ਉਨ੍ਹਾਂ ਸਿੱਖਿਆ ਮੰਤਰੀ ਦੇ ਸੰਬੋਧਨ ਦੌਰਾਨ ਮੰਤਰੀ ਸਾਹਮਣੇ ਹੀ ਪੰਜਾਬ ਸਰਕਾਰ ਅਤੇ ਵਿਜੈ ਇੰਦਰ ਸਿੰਗਲਾ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜ਼ਿਕਰਯੋਗ ਹੈ ਕਿ ਪੁਲਿਸ ਨੇ ਸਕੂਲ ਤੇ ਪਿੰਡ ਨੂੰ ਪੁਲਿਸ ਛਾਉਣੀ 'ਚ ਤਬਦੀਲ ਕੀਤਾ ਹੋਇਆ ਸੀ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੇ ਪ੍ਰੋਗਰਾਮ 'ਚ ਸ਼ਾਮਲ ਹੋ ਗਏ।

ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੁਲੀਸ ਵੱਲੋਂ ਬੇਰੁਜ਼ਗਾਰ ਰਾਜਕਿਰਨ ਕੌਰ, ਨਰਪਿੰਦਰ ਕੌਰ, ਗੁਰਦੀਪ ਕੌਰ ਬਠਿੰਡਾ, ਗੁਰਪ੍ਰੀਤ ਮਲੇਰਕੋਟਲਾ, ਲਖਵੀਰ ਕੌਰ, ਹਰਦੀਪ ਮਲੇਰਕੋਟਲਾ, ਪਲਵਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਗੁਰਦੀਪ ਸਿੰਘ, ਗੁਰਮੇਲ ਬਰਗਾੜੀ, ਸੁਰਿੰਦਰ ਸਿੰਘ, ਕ੍ਰਿਸ਼ਨ ਸਿੰਘ ਨੂੰ ਗ੍ਰਿਫਤਾਰ ਕਰਕੇ ਭਵਾਨੀਗੜ੍ਹ ਥਾਣੇ ਚ ਡੱਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਕੈਬਨਿਟ ਮੰਤਰੀ ਸਿੰਗਲਾ ਪਿੰਡ ਦਾ ਨਿਰੀਖਣ ਕਰ ਰਹੇ ਸੀ ਤਾਂ ਬੇਰੁਜ਼ਗਾਰ ਅਧਿਆਪਕ ਸੁਖਜੀਤ ਸਿੰਘ ਅਤੇ ਜਸਵੰਤ ਫਾਜ਼ਿਲਕਾ ਨੇ ਘੇਰ ਕੇ ਨਾਅਰੇਬਾਜ਼ੀ ਕੀਤੀ, ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਵੀ ਭਵਾਨੀਗੜ੍ਹ ਥਾਣੇ ਵਿੱਚ ਲਿਜਾ ਕੇ ਡੱਕ ਦਿੱਤਾ ਗਿਆ।

ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਜਦੋਂ ਤੋਂ ਕਾਂਗਰਸ ਸਰਕਾਰ ਪੰਜਾਬ ਚ ਸੱਤਾ ਚ ਆਈ ਹੈ ਤਦ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ। ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੀ ਕੋਠੀ ਦੇ ਮੁੱਖ ਗੇਟ ਤੇ 31 ਦਸੰਬਰ ਤੋਂ ਸਾਂਝਾ ਮੋਰਚਾ ਦਾ ਪੱਕਾ ਧਰਨਾ ਚੱਲ ਰਿਹਾ ਹੈ। ਸੈਂਕੜੇ ਮੀਟਿੰਗਾਂ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਪੰਜਾਬ ਨਾਲ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗ 'ਚ ਬੇਰੁਜ਼ਗਾਰਾਂ ਦੀਆਂ ਰੁਜ਼ਗਾਰ ਸੰਬੰਧੀ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਬਲਕਿ ਬੇਰੁਜ਼ਗਾਰਾਂ ਨੂੰ ਡਰਾ-ਧਮਕਾ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ 9000 ਅਸਾਮੀਆਂ ਸਮੇਤ ਵੱਡੀ ਗਿਣਤੀ ਵਿੱਚ ਕੁੱਲ 15000 ਨਵੀਆਂ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਨੀਸ਼ ਫਾਜ਼ਿਲਕਾ 21 ਅਗਸਤ ਤੋਂ ਸਿਵਲ ਹਸਪਤਾਲ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਉੱਤੇ ਡਟਿਆ ਬੈਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਕਤ ਵਿਸ਼ਿਆਂ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਨਹੀਂ ਆਉਂਦੀਆਂ ਤਦ ਤੱਕ ਮੈਂ ਟੈਂਕੀ ਤੇ ਹੀ ਰਹਾਂਗਾ।

ਸ੍ਰੀ ਢਿੱਲਵਾਂ ਨੇ ਕਿਹਾ ਜਦੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ ਤਦ ਤੱਕ ਸੰਘਰਸ਼ ਜਾਰੀ ਰਹੇਗਾ ਤੇ ਜਿੱਥੇ ਕਿਤੇ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਆਉਣਗੇ ਤਾਂ ਉਨ੍ਹਾਂ ਦਾ ਘਿਰਾਓ ਕਰਕੇ ਤਿੱਖਾ ਵਿਰੋਧ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ